22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਮੇਅਰ ਹਸਨਪ੍ਰੀਤ ਭਾਰਦਵਾਜ ਨੂੰ ਵਧਾਈਆਂ ਦੇਣ ਵਾਲੇ ਬੋਰਡਾਂ ਤੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀ ਤਸਵੀਰ ਗ਼ਾਇਬ

Ad Position 21
No active advertisement
ਅਜੀਤ ਡੈਸਕ 15-06-2026
ਬਰਨਾਲਾ, 14 ਜੂਨ (ਨਰਿੰਦਰ ਅਰੋੜਾ)-ਸ਼ਹਿਰ ਬਰਨਾਲਾ ਦੀਆਂ ਵੱਖ-ਵੱਖ ਥਾਵਾਂ 'ਤੇ ਨਗਰ ਨਿਗਮ ਬਰਨਾਲਾ ਦੇ ਨਵੇਂ ਬਣੇ ਮੇਅਰ ਹਸਨਪ੍ਰੀਤ ਭਾਰਦਵਾਜ ਨੂੰ ਵਧਾਈਆਂ ਦੇਣ ਵਾਲੇ ਬੋਰਡ ਲਗਾਏ ਗਏ ਹਨ | ਭਾਵੇਂਕਿ ਇਨ੍ਹਾਂ ਬੋਰਡ ਦੇ ਹੇਠਾਂ ਲਿਖੇ ਅਨੁਸਾਰ ਇਹ ਬੋਰਡ ਆਮ ਆਦਮੀ ਪਾਰਟੀ ਬਰਨਾਲਾ ਵਲੋਂ ਲਗਾਏ ਗਏ ਹਨ ਪਰ ਹੈਰਾਨੀ ਹੁੰਦੀ ਹੈ ਕਿ ਬੋਰਡਾਂ ਉੱਪਰੋਂ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਦੀ ਤਸਵੀਰ ਗ਼ਾਇਬ ਹੈ | ਬੇਸ਼ੱਕ ਜ਼ਿਲ੍ਹਾ ਬਰਨਾਲਾ ਵਿਚਲੇ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਇਕਜੁੱਟਤਾ ਦਾ ਸੰਕੇਤ ਦੇਣ ਦਾ ਯਤਨ ਕੀਤਾ ਜਾਂਦਾ ਹੈ ਪਰ ਬੋਰਡਾਂ ਉਪਰ ਜ਼ਿਲ੍ਹਾ ਪ੍ਰਧਾਨ ਦੀ ਫੋਟੋ ਨਾ ਲਾਉਣ ਨਾਲ ਜਿੱਥੇ ਆਮ ਆਦਮੀ ਪਾਰਟੀ ਬਰਨਾਲਾ ਦੇ ਅੰਦਰੂਨੀ ਹਲਾਤਾਂ ਦੀ ਤਸਵੀਰ ਪੇਸ਼ ਕੀਤੀ ਹੈ, ਉੱਥੇ ਸ਼ਹਿਰ ਵਾਸੀਆਂ 'ਚ 'ਪਾਰਟੀ ਵਿਚ ਸਭ ਕੁੱਝ ਅੱਛਾ ਨਹੀਂ' ਦੀ ਚਰਚਾ ਵੀ ਛੇੜ ਦਿੱਤੀ ਹੈ | ਇਸ ਤੋਂ ਇਲਾਵਾ ਇਨ੍ਹਾਂ ਬੋਰਡਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਵਿਚਾਲੇ ਚੱਲ ਰਹੀ ਆਪਸੀ ਖਿੱਚੋਤਾਣ ਅਤੇ ਦੂਰੀਆਂ ਨੂੰ ਇੱਕ ਵਾਰ ਫਿਰ ਜਨਤਕ ਕਰ ਦਿੱਤਾ ਹੈ | ਜ਼ਿਕਰਯੋਗ ਹੈ ਕਿ ਰਾਜਨੀਤਿਕ ਹਲਕਿਆਂ ਵਿਚ ਬਰਨਾਲਾ ਨੂੰ ਆਮ ਆਦਮੀ ਪਾਰਟੀ ਦੇ ਗੜ੍ਹ ਵਜੋਂ ਦੇਖਿਆ ਜਾਂਦਾ ਹੈ ਪਰ ਜਿਸ ਢੰਗ ਨਾਲ ਪਿਛਲੇ ਕੁੱਝ ਸਮੇਂ ਤੋਂ ਆਗੂਆਂ ਦੀਆਂ ਆਪਸੀ ਦੂਰੀ ਦੀਆਂ ਚਰਚਾਵਾਂ ਸੁਣਨ ਨੂੰ ਮਿਲ ਰਹੀਆਂ ਹਨ, ਨਾਲ ਆਉਣ ਵਾਲੇ ਸਮੇਂ 'ਚ ਜ਼ਿਲ੍ਹਾ ਬਰਨਾਲਾ ਵਿਚੋਂ ਆਮ ਆਦਮੀ ਪਾਰਟੀ ਨੂੰ ਨੁਕਸਾਨ ਝੱਲਣਾ ਪੈ ਸਕਦਾ ਹੈ ਅਤੇ ਇਸ ਦੀ ਉਦਾਹਰਨ 2024 ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿਚ ਪਾਰਟੀ ਦੀ ਹਲਕਾ ਬਰਨਾਲਾ ਤੋਂ ਹਾਰ ਨਾਲ ਸਭ ਦੇ ਸਾਹਮਣੇ ਹੈ | ਉਸ ਸਮੇਂ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਹ ਆਮ ਚਰਚਾ ਹੁੰਦੀ ਰਹੀ ਸੀ ਕਿ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਅਤੇ ਜ਼ਿਲ੍ਹੇ ਦੇ ਵੱਡੇ ਆਗੂ ਵਿਚਕਾਰ ਦੂਰੀਆਂ ਸਨ ਅਤੇ ਇਨ੍ਹਾਂ ਦੂਰੀਆਂ 'ਤੇ ਖਿੱਚੋਤਾਣ ਕਾਰਨ ਗੁਰਦੀਪ ਸਿੰਘ ਬਾਠ ਨੂੰ ਹਲਕਾ ਬਰਨਾਲਾ ਤੋਂ ਜ਼ਿਮਨੀ ਚੋਣ ਲਈ ਪਾਰਟੀ ਦੀ ਟਿਕਟ ਨਹੀਂ ਮਿਲੀ ਸੀ | ਜਿਸ ਤੋਂ ਬਾਅਦ ਚੇਅਰਮੈਨ ਬਾਠ ਨੇ ਪਾਰਟੀ ਨੂੰ ਅਲਵਿਦਾ ਆਖ ਕੇ ਆਜ਼ਾਦ ਤੌਰ 'ਤੇ ਚੋਣ ਲੜੀ ਸੀ | ਇਸ ਲਈ ਜੇਕਰ ਮੌਜੂਦਾ ਸਮੇਂ ਦੌਰਾਨ ਵੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਵਿਚਾਲੇ ਇਹ ਦੂਰੀਆਂ ਇਸੇ ਤਰ੍ਹਾਂ ਵਧਦੀਆਂ ਗਈਆਂ ਅਤੇ ਪਾਰਟੀ ਦੀ ਹਾਈਕਮਾਂਡ ਨੇ ਇਸ ਅੰਦਰੂਨੀ ਕਲੇਸ਼ ਨੂੰ ਸੁਲਝਾਉਣ ਲਈ ਸਮਾਂ ਰਹਿੰਦੇ ਕੋਈ ਕਦਮ ਨਾ ਚੁੱਕਿਆ ਤਾਂ ਇਸ ਦਾ ਸਿੱਧਾ ਖ਼ਮਿਆਜ਼ਾ ਪਾਰਟੀ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪੈ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ ਮੇਰੀ ਪਹਿਲੀ ਤਰਜੀਹ-ਵਿਧਾਇਕ ਕਾਲਾ ਢਿੱਲੋਂ <br/> ਅਗਲੀ ਖ਼ਬਰ ਜੁਗਾੜੂ ਰੇਹੜੀ ਚਾਲਕਾਂ ਅਤੇ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਵਲੋਂ ਮੀਟਿੰਗ <br/>
Ad Position 24