ਬਰਨਾਲਾ, 14 ਜੂਨ (ਰਾਜ ਪਨੇਸਰ)-ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਵਿਰੋਧੀ ਧਿਰ ਵਿਚ ਰਹਿੰਦੇ ਹੋਏ ਵੀ ਇਲਾਕੇ ਦੇ ਲੋਕਾਂ ਦੇ ਹੱਕਾਂ ਅਤੇ ਬੁਨਿਆਦੀ ਸਹੂਲਤਾਂ ਲਈ ਲਗਾਤਾਰ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ | ਉਨ੍ਹਾਂ ਨੇ ਵਿਧਾਨ ਸਭਾ ਤੋਂ ਲੈ ਕੇ ਜਨਤਕ ਮੰਚਾਂ ਤੱਕ ਕਿਸਾਨਾਂ, ਨੌਜਵਾਨਾਂ, ਵਪਾਰੀਆਂ ਅਤੇ ਆਮ ਲੋਕਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਹੈ | ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਭਾਵੇਂ ਉਹ ਸੱਤਾ ਪੱਖ ਦਾ ਹਿੱਸਾ ਨਹੀਂ ਹਨ, ਪਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ | ਉਨ੍ਹਾਂ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਕੇ ਲੋਕਾਂ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਵਿਧਾਇਕ ਕਾਲਾ ਢਿੱਲੋਂ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਹਰ ਵਰਗ ਦੇ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੇ ਹਨ | ਵਿਰੋਧੀ ਧਿਰ ਦੇ ਵਿਧਾਇਕ ਹੋਣ ਦੇ ਬਾਵਜੂਦ ਉਨ੍ਹਾਂ ਨੇ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਦੀ ਭੂਮਿਕਾ ਨਿਭਾਈ ਹੈ | ਆਗੂਆਂ ਦਾ ਮੰਨਣਾ ਹੈ ਕਿ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਹਲਕੇ ਦੇ ਲੋਕਾਂ ਨਾਲ ਨਜ਼ਦੀਕੀ ਸੰਪਰਕ ਬਣਾਈ ਰੱਖਦੇ ਹੋਏ, ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਉਠਾਇਆ ਹੈ, ਜਿਸ ਕਾਰਨ ਉਹ ਲੋਕਾਂ 'ਚ ਆਪਣੀ ਵੱਖਰੀ ਪਛਾਣ ਬਣਾਉਣ 'ਚ ਸਫਲ ਰਹੇ ਹਨ | ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਉਹ ਭਵਿੱਖ 'ਚ ਵੀ ਬਰਨਾਲਾ ਦੇ ਵਿਕਾਸ, ਕਿਸਾਨਾਂ ਦੇ ਹੱਕਾਂ ਦੀ ਰੱਖਿਆ ਅਤੇ ਨੌਜਵਾਨਾਂ ਲਈ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਲੋਕਾਂ ਦੀ ਆਵਾਜ਼ ਬਣੇ ਰਹਿਣਗੇ |