ਤਪਾ ਮੰਡੀ, 15 ਜੂਨ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਡੇਰਾ ਬਾਬਾ ਇੰਦਰਦਾਸ ਨਜ਼ਦੀਕ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਈ ਟੱਕਰ ਦਰਮਿਆਨ ਮੋਟਰਸਾਈਕਲ ਸਵਾਰਾਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਨਜੋਤ ਸਿੰਘ ਆਪਣੇ ਸਾਥੀ ਅਰਸ਼ਦੀਪ ਸਿੰਘ ਸਮੇਤ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਰਨਾਲਾ ਤੋਂ ਰਾਮਪੁਰਾ ਸਾਈਡ ਵੱਲ ਜਾ ਰਹੇ ਸਨ | ਜਦੋਂ ਉਹ ਤਪਾ ਤਾਜੋ ਕੈਂਚੀਆਂ ਓਵਰਬਿ੍ਜ ਤੋਂ ਹੇਠਾਂ ਉਤਰ ਕੇ ਡੇਰਾ ਬਾਬਾ ਇੰਦਰਦਾਸ ਨਜ਼ਦੀਕ ਪੁੱਜੇ ਤਾਂ ਪਿੱਛੋਂ ਆ ਰਹੀ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਸੜਕ 'ਤੇ ਡਿਗ ਕੇ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ | ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ | ਸੂਚਨਾ ਮਿਲਦੇ ਹੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ 'ਤੇ ਪੁੱਜੇ ਤੇ ਜ਼ਖ਼ਮੀ ਨੂੰ ਚੁੱਕ ਕੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ |