ਤਪਾ ਮੰਡੀ, 15 ਜੂਨ (ਪ੍ਰਵੀਨ ਗਰਗ)-ਬੀਤੀ ਰਾਤ ਘਰ ਦੇ ਬਾਹਰੋਂ ਇੱਕ ਮੋਟਰਸਾਈਕਲ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸ਼ਾਮ ਸਿੰਘ ਪੁੱਤਰ ਜੁਗਰਾਜ ਸਿੰਘ ਵਾਸੀ ਲਾਣੇ ਵਾਲੀ ਗਲੀ, ਤਪਾ, ਜੋ ਵੈਲਡਿੰਗ ਦਾ ਕੰਮ ਕਰਦਾ ਹੈ, ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਕੇ ਘਰ ਆਇਆ ਅਤੇ ਆਪਣਾ ਮੋਟਰਸਾਈਕਲ ਬਾਹਰ ਖੜ੍ਹਾ ਕਰ ਦਿੱਤਾ | ਰਾਤ ਕਰੀਬ 9:15 ਵਜੇ ਪਰਿਵਾਰਕ ਮੈਂਬਰਾਂ ਨੇ ਜਦੋਂ ਬਾਹਰ ਦੇਖਿਆ ਤਾਂ ਮੋਟਰਸਾਈਕਲ ਆਪਣੀ ਥਾਂ 'ਤੇ ਮੌਜੂਦ ਨਹੀਂ ਸੀ | ਇਸ ਤੋਂ ਬਾਅਦ ਪਰਿਵਾਰ ਅਤੇ ਗੁਆਂਢੀਆਂ ਨੇ ਆਸ-ਪਾਸ ਕਾਫ਼ੀ ਭਾਲ ਕੀਤੀ, ਪਰ ਮੋਟਰਸਾਈਕਲ ਦਾ ਕੋਈ ਸੁਰਾਗ ਨਹੀਂ ਲੱਗ ਸਕਿਆ | ਪੀੜਤ ਸ਼ਾਮ ਸਿੰਘ ਨੇ ਦੱਸਿਆ ਕਿ ਚੋਰਾਂ ਦੀਆਂ ਹਰਕਤਾਂ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈਆਂ ਹਨ | ਇਸ ਸਬੰਧੀ ਸਿਟੀ ਪੁਲਿਸ ਚੌਕੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ |