06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪੁਲਿਸ ਵਲੋਂ ਛਾਪੇਮਾਰੀ ਕਰ ਕੇ ਚੱਲਦੀ ਭੱਠੀ ਤੇ 20 ਲੀਟਰ ਲਾਹਣ ਬਰਾਮਦ <br/>

Ad Position 21
No active advertisement
ਅਜੀਤ ਡੈਸਕ 16-06-2026
ਮਹਿਲ ਕਲਾਂ, 15 ਜੂਨ (ਅਵਤਾਰ ਸਿੰਘ ਅਣਖੀ)-ਨਸ਼ਿਆਂ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਧੰਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਮਹਿਲ ਕਲਾਂ ਪੁਲਿਸ ਨੇ ਛਾਪੇਮਾਰੀ ਕਰ ਕੇ ਇਕ ਵਿਅਕਤੀ ਨੂੰ ਚੱਲਦੀ ਭੱਠੀ ਅਤੇ 20 ਲੀਟਰ ਲਾਹਣ ਸਮੇਤ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਮੁੱਖ ਅਫ਼ਸਰ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ, ਏ.ਐਸ.ਆਈ. ਗੁਰਤੇਜ ਸਿੰਘ ਨੇ ਦੱਸਿਆ ਕਿ ਥਾਣਾ ਮਹਿਲ ਕਲਾਂ ਪੁਲਿਸ ਨੂੰ ਸੂਚਨਾ ਮਿਲੀ ਕਿ ਪਿੰਡ ਸਹਿਜੜਾ ਵਿਖੇ ਇੱਕ ਵਿਅਕਤੀ ਆਪਣੇ ਘਰ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਭੱਠੀ ਲਾ ਕੇ ਕੱਚੀ ਸ਼ਰਾਬ ਤਿਆਰ ਕਰ ਰਿਹਾ ਹੈ | ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਟਿਕਾਣੇ 'ਤੇ ਛਾਪੇਮਾਰੀ ਕਰ ਕੇ ਘਰ ਅੰਦਰ ਚੱਲਦੀ ਭੱਠੀ ਫੜੀ ਅਤੇ ਮੌਕੇ ਤੋਂ 20 ਲੀਟਰ ਲਾਹਣ ਵੀ ਕਬਜ਼ੇ ਵਿਚ ਲਿਆ ਗਿਆ | ਪੁਲਿਸ ਨੇ ਮੌਕੇ ਤੋਂ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ, ਜਿਸ ਦੀ ਪਹਿਚਾਣ ਜਗਵਿੰਦਰ ਸਿੰਘ ਗੋਲਡੀ ਵਾਸੀ ਪਿੰਡ ਸਹਿਜੜਾ ਵਜੋਂ ਹੋਈ ਹੈ | ਥਾਣਾ ਮਹਿਲ ਕਲਾਂ 'ਚ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੀਆਂ ਧਾਰਾਵਾਂ ਤਹਿਤ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਅਤੇ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਲੀਲੋ ਕੋਠੇ ਦੇ ਮੌਜੂਦਾ ਸਰਪੰਚ 'ਤੇ ਆਰਮਜ਼ ਐਕਟ ਅਤੇ ਅਣਗਹਿਲੀ ਵਰਤਣ ਦੇ ਦੋਸ਼ 'ਚ ਪਰਚਾ ਦਰਜ ਅਗਲੀ ਖ਼ਬਰ ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ <br/>
Ad Position 24
No active advertisement