06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੱਸਿਆ ਤੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>

Ad Position 21
No active advertisement
ਅਜੀਤ ਡੈਸਕ 16-06-2026
ਸੰਦੌੜ, 15 ਜੂਨ (ਜਸਵੀਰ ਸਿੰਘ ਜੱਸੀ) - ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਮੱਸਿਆ ਤੇ ਸੰਗਰਾਂਦ ਦਾ ਦਿਹਾੜਾ ਮਨਾਉਂਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਅਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਵਿਸਾਖਾ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸੰਗਤਾਂ ਨੂੰ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਅੰਮਿ੍ਤ ਛਕ ਕੇ ਗੁਰੂ ਲੜ ਲੱਗਣ ਦੀ ਅਪੀਲ ਕੀਤੀ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਉੱਘੇ ਵਾਤਾਵਰਨ ਪ੍ਰੇਮੀ ਬਾਪੂ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ.ਐਸ ਗਰੁੱਪ ਮਲੇਰਕੋਟਲਾ ਦਾ ਬਾਬਾ ਵਿਸਾਖਾ ਸਿੰਘ ਵਲੋਂ ਵਾਤਾਵਰਨ ਦੀ ਸੰਭਾਲ ਲਈ ਕੀਤੀ ਜਾ ਰਹੀ ਸੇਵਾ ਲਈ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖ਼ੁਰਦ, ਜਥੇਦਾਰ ਹਰਦੇਵ ਸਿੰਘ ਪੱਪੂ ਕਲਿਆਣ, ਬਲਵੰਤ ਸਿੰਘ ਮਹੋਲੀ, ਕੁਲਵੰਤ ਸਿੰਘ ਨੰਬਰਦਾਰ, ਗੁਰਵਿੰਦਰ ਸਿੰਘ ਮਹੋਲੀ, ਬਾਬਾ ਜਸਵੀਰ ਸਿੰਘ, ਹੈੱਡ ਗ੍ਰੰਥੀ ਗੁਰਜੰਟ ਸਿੰਘ, ਬਾਬਾ ਬੇਅੰਤ ਸਿੰਘ ਫਰਵਾਲੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਸਪਾ ਨੇ ਜਥੇਦਾਰ ਜਗਰੂਪ ਸਿੰਘ ਪੱਖੋ ਕਲਾਂ ਨੂੰ ਹਲਕਾ ਇੰਚਾਰਜ ਲਗਾਇਆ <br/> ਅਗਲੀ ਖ਼ਬਰ ਵਿਧਾਇਕਾ ਨੇ ਪਿੰਡ ਮੱਟਰਾਂ ਅਤੇ ਨਰੈਣਗੜ੍ਹ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ <br/>
Ad Position 24
No active advertisement