06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਬਸਪਾ ਨੇ ਜਥੇਦਾਰ ਜਗਰੂਪ ਸਿੰਘ ਪੱਖੋ ਕਲਾਂ ਨੂੰ ਹਲਕਾ ਇੰਚਾਰਜ ਲਗਾਇਆ <br/>

Ad Position 21
No active advertisement
ਅਜੀਤ ਡੈਸਕ 16-06-2026
ਰੂੜੇਕੇ ਕਲਾਂ, 15 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਵਲੋਂ ਲੋਕ ਸਭਾ ਹਲਕਾ ਸੰਗਰੂਰ ਦੀ ਸਮੀਖਿਆ ਮੀਟਿੰਗ ਉਪਰੰਤ ਪਿਛਲੇ ਸਮੇਂ ਤੋਂ ਲੈ ਕੇ ਗ਼ਰੀਬ ਲੋਕਾਂ ਦੀ ਆਵਾਜ਼ ਬਣ ਰਹੇ ਅਤੇ ਸਰਕਾਰੀ ਧੱਕੇਸ਼ਾਹੀ ਦੇ ਖ਼ਿਲਾਫ਼ ਲੜਨ ਵਾਲੇ ਨਿਧੜਕ ਆਗੂ ਜਥੇਦਾਰ ਜਗਰੂਪ ਸਿੰਘ ਪੱਖੋ ਕਲਾਂ ਨੂੰ ਹਲਕਾ ਭਦੌੜ ਦਾ ਇੰਚਾਰਜ ਨਿਯੁਕਤ ਕੀਤਾ ਗਿਆ | ਪਾਰਟੀ ਦੇ ਆਗੂ ਡਾਕਟਰ ਸਰਬਜੀਤ ਸਿੰਘ ਖੇੜੀ ਜ਼ਿਲ੍ਹਾ ਪ੍ਰਧਾਨ ਬਰਨਾਲਾ, ਅਮਰਜੀਤ ਸਿੰਘ ਝਲੂਰ ਜੋਨ ਇੰਚਾਰਜ, ਡਾ: ਮੱਖਣ ਸਿੰਘ, ਨਿਰਮਲ ਸਿੰਘ ਨਿੰਮਾ, ਪ੍ਰੀਤਮ ਸਿੰਘ ਜੌਹਲ ਸਾਬਕਾ ਏ.ਡੀ.ਸੀ, ਡਾ: ਸਰੂਪ ਸਿੰਘ, ਸ਼ਮਸ਼ਾਦ ਅਨਸਾਰੀ, ਸਤਿਗੁਰ ਸਿੰਘ ਕੋਹਰੀਆਂ, ਜਗਤਾਰ ਸਿੰਘ ਨਾਰੀਕੇ, ਬਲਵਿੰਦਰ ਸਿੰਘ ਧਾਲੀਵਾਲ ਨੇ ਜਗਰੂਪ ਸਿੰਘ ਪੱਖੋ ਕਲਾਂ ਨੂੰ ਹਲਕਾ ਇੰਚਾਰਜ ਭਦੌੜ ਲਾਉਣ ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪਾਰਟੀ ਹਾਈਕਮਾਂਡ ਦੇ ਆਗੂਆਂ ਦਾ ਧੰਨਵਾਦ ਕੀਤਾ ਹੈ | ਨਵ-ਨਿਯੁਕਤ ਹਲਕਾ ਇੰਚਾਰਜ ਜਥੇਦਾਰ ਜਗਰੂਪ ਸਿੰਘ ਪੱਖੋ ਕਲਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਕੇ ਜਾਣਗੇ | ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਦਿਨ ਰਾਤ ਆਪਣੇ ਸਾਥੀਆਂ ਸਮੇਤ ਮਿਹਨਤ ਕਰਨਗੇ | ਹਲਕਾ ਭਦੌੜ ਦੇ ਸਾਰੇ ਪਿੰਡਾਂ ਵਿਚ ਵਰਕਰ ਮੀਟਿੰਗਾਂ ਕੀਤੀਆਂ ਜਾਣਗੀਆਂ | ਇਸ ਮੌਕੇ ਬੂਟਾ ਖ਼ਾਨ ਕੋਟਦੁੱਨਾ, ਦਰਸ਼ਨ ਸਿੰਘ ਬਾਜਵਾ, ਹਰਬੰਸ ਸਿੰਘ ਛੀਨੀਵਾਲ, ਡਾ: ਸੋਮਾ ਸਿੰਘ ਗੰਡੇਵਾਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/> ਅਗਲੀ ਖ਼ਬਰ ਮੱਸਿਆ ਤੇ ਸੰਗਰਾਂਦ ਦਾ ਦਿਹਾੜਾ ਮਨਾਇਆ <br/>
Ad Position 24
No active advertisement