06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਭਗਵੰਤ ਮਾਨ ਨੂੰ ਸਿੱਖ ਪ੍ਰੰਪਰਾਵਾਂ ਅਤੇ ਸਿੱਖ ਸੰਸਥਾਵਾਂ ਪ੍ਰਤੀ ਕੋਈ ਸਤਿਕਾਰ ਨਹੀਂ- ਚਰਨਜੀਤ ਸਿੰਘ ਚੰਨੀ

Ad Position 21
No active advertisement
ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਨਾਲ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਐਸ.ਸੀ. ਵਿਭਾਗ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਖੀ ਪੱਖੋ ਅਤੇ ਹੋਰ ਆਗੂ | ਤਸਵੀਰ : ਰਿੰਪੀ ਸਟੂਡੀਓ <br/> 16-06-2026
ਬਰਨਾਲਾ, 15 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿੱਖ ਪ੍ਰੰਪਰਾਵਾਂ ਅਤੇ ਸਿੱਖ ਸੰਸਥਾਵਾਂ ਪ੍ਰਤੀ ਕੋਈ ਸਤਿਕਾਰ ਨਹੀਂ ਹੈ ਅਤੇ ਇਸੇ ਕਾਰਨ ਮੁੱਖ ਮੰਤਰੀ ਵਲੋਂ ਸਿੱਖ ਵਿਦਵਾਨਾਂ ਤੇ ਸਿੱਖ ਸੰਸਥਾਵਾਂ ਨਾਲ ਰਾਏ ਮਸ਼ਵਰੇ ਤੋਂ ਬਿਨਾਂ ਐਕਟਾਂ ਵਿਚ ਸੋਧ ਕੀਤੀ ਜਾ ਰਹੀ ਹੈ ਜਦੋਂਕਿ ਇਸ ਤੋਂ ਪਹਿਲਾਂ ਅੰਗਰੇਜ਼ਾਂ ਰਾਜ ਅਤੇ ਭਾਰਤ ਸਰਕਾਰ ਨੇ ਕਦੇ ਵੀ ਸਿੱਖਾਂ ਦੀ ਰਾਏ ਤੋਂ ਬਿਨਾਂ ਨਾ ਤਾਂ ਕਿਸੇ ਐਕਟ ਵਿਚ ਸੋਧ ਕੀਤੀ ਹੈ ਅਤੇ ਨਾ ਹੀ ਸਿੱਖ ਸੰਸਥਾਵਾਂ ਵਿਚ ਦਖ਼ਲਅੰਦਾਜ਼ੀ ਕੀਤੀ ਗਈ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸ੍ਰੀ ਚੰਨੀ ਇੱਥੇ ਕਾਂਗਰਸ ਪੰਜਾਬ ਦੇ ਐਸ.ਸੀ. ਡਿਪਾਰਮੈਂਟ ਦੀ ਚੱਲ ਰਹੀ ਦੋ ਰੋਜ਼ਾ ਟਰੇਨਿੰਗ ਵਿਚ ਸ਼ਾਮਿਲ ਹੋਣ ਲਈ ਪੁੱਜੇ ਸਨ | ਸ੍ਰੀ ਚੰਨੀ ਨੇ ਕਿਹਾ ਕਿ ਜਿਹੜਾ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਸ਼ਰਾਬ ਦੇ ਨਸ਼ੇ ਵਿਚ ਜਾਂਦਾ ਹੈ, ਉਸ ਨੂੰ ਸਿੱਖ ਨਹੀਂ ਕਿਹਾ ਜਾ ਸਕਦਾ | ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਇਤਰਾਜ਼ਯੋਗ ਵੀਡੀਓ ਦੀ ਦੋ ਫੋਰੈਂਸਿਕ ਲੈਬਾਂ ਤੋਂ ਕਰਵਾਈ ਗਈ ਜਾਂਚ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਤਰਾਜ਼ਯੋਗ ਵੀਡੀਓ ਨੂੰ ਸਹੀ ਕਹਿਣ ਅਤੇ ਵੀਡੀਓ ਨਾਲ ਕੋਈ ਵੀ ਛੇੜਛਾੜ ਨਾ ਹੋਣ ਦੇ ਮਾਮਲੇ ਵਿਚ ਸ੍ਰੀ ਚੰਨੀ ਨੇ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਹ ਪੂਰੀ ਤਰ੍ਹਾਂ ਉਸ ਫ਼ੈਸਲਾ ਦੇ ਨਾਲ ਖੜ੍ਹਨਗੇ ਅਤੇ ਉਸ ਦੀ ਪੈਰਵਾਈ ਕਰਨਗੇ | ਪੰਜਾਬ ਵਿਚ ਆਮ ਆਦਮੀ ਪਾਰਟੀ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਸ੍ਰੀ ਚੰਨੀ ਨੇ ਕਿਹਾ ਕਿ ਅਸਲ ਵਿਚ ਪੰਜਾਬ ਨੂੰ ਦਿੱਲੀ ਦੇ ਲੋਕ ਚਲਾ ਰਹੇ ਹਨ ਅਤੇ ਉਹ ਲੋਕ ਸੂਬੇ ਨੂੰ ਬੁਰੀ ਤਰ੍ਹਾਂ ਲੁੱਟ ਰਹੇ ਹਨ | ਇਸ ਮੌਕੇ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਕਾਂਗਰਸ ਐਸ.ਸੀ. ਵਿਭਾਗ ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋ, ਆਲ ਇੰਡੀਆ ਕਾਂਗਰਸ ਕਮੇਟੀ ਤੋਂ ਸੁਧੀਰ ਚੌਧਰੀ, ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਬਲਾਕ ਕਾਂਗਰਸ ਦੇ ਪ੍ਰਧਾਨ ਮਹੇਸ਼ ਕੁਮਾਰ ਲੋਟਾ, ਸੀਨੀਅਰ ਆਗੂ ਮਹਿੰਦਰਪਾਲ ਸਿੰਘ ਪੱਖੋ, ਕੈਪਟਨ ਭੁਪਿੰਦਰ ਸਿੰਘ ਝਲੂਰ, ਜਸਮੇਲ ਸਿੰਘ ਡੈਅਰੀਵਾਲਾ, ਰਾਜਵਿੰਦਰ ਸਿੰਘ ਸ਼ੀਤਲ, ਜਸਪਾਲ ਸਿੰਘ ਚੀਨਾ ਅਤੇ ਹੋਰ ਆਗੂ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਟੱਲੇਵਾਲ ਵਿਖੇ ਰਾਉਂਡ ਗਲਾਸ ਫਾੳਾੂਡੇਸ਼ਨ ਵਲੋਂ ਫੁੱਟਬਾਲ ਦੇ ਖਿਡਾਰੀਆਂ ਨੂੰ ਸਾਮਾਨ ਭੇਟ <br/> ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ <br/>
Ad Position 24
No active advertisement