ਬਰਨਾਲਾ, 15 ਜੂਨ (ਅਸ਼ੋਕ ਭਾਰਤੀ)-ਬੇਰੁਜ਼ਗਾਰ ਲਾਇਬੇ੍ਰਰੀਅਨ ਫ਼ਰੰਟ ਪੰਜਾਬ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੰਗ-ਪੱਤਰ ਦਿੱਤਾ ਗਿਆ | ਇਸ ਮੌਕੇ ਸੂਬਾ ਕਨਵੀਨਰ ਰਾਜ ਸਿੰਘ ਬਰਨਾਲਾ, ਸਹਾਇਕ ਸੂਬਾ ਕਨਵੀਨਰ ਭੁਪਿੰਦਰ ਸਿੰਘ ਪਟਿਆਲਾ, ਸਕੱਤਰ ਪਰਮਿੰਦਰ ਕੌਰ, ਪ੍ਰੈੱਸ ਸਕੱਤਰ ਅਮਨਪ੍ਰੀਤ ਕੌਰ, ਖ਼ਜ਼ਾਨਚੀ ਗਗਨਦੀਪ ਸਿੰਘ ਪਟਿਆਲਾ ਨੇ ਮੰਗ ਕੀਤੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸਕੂਲ ਲਾਇਬ੍ਰੇਰੀਅਨ ਦੀਆਂ ਪੋਸਟਾਂ ਕੱਢੀਆਂ ਜਾਣ, ਕਾਲਜਾਂ ਵਿਚ ਸਹਾਇਕ ਲਾਇਬ੍ਰੇਰੀਅਨ ਅਤੇ ਰੀਸਟੋਰਰ ਦੀਆਂ ਪੋਸਟਾਂ ਕੱਢੀਆਂ ਜਾਣ, ਪੰਜਾਬ ਦੇ ਹਰ ਜ਼ਿਲ੍ਹੇ ਵਿਚ ਜ਼ਿਲ੍ਹਾ ਲਾਇਬ੍ਰੇਰੀ ਲਈ ਲਾਇਬ੍ਰੇਰੀਅਨ ਦੀਆਂ ਪੋਸਟਾਂ ਕੱਢੀਆਂ ਜਾਣ ਕਿਉਂਕਿ ਜ਼ਿਲ੍ਹਾ ਲਾਇਬ੍ਰੇਰੀਆਂ ਖ਼ਤਮ ਹੋਣ ਦੀ ਕਗਾਰ 'ਤੇ ਹਨ, ਪੰਜਾਬ ਵਿਚ ਪੰਜਾਬ ਲਾਇਬ੍ਰੇਰੀ ਐਕਟ ਪਾਸ ਕੀਤਾ ਜਾਵੇ ਕਿਉਂਕਿ ਦੇਸ਼ ਦੇ 19 ਰਾਜਾਂ ਵਿਚ ਲਾਇਬ੍ਰੇਰੀ ਐਕਟ ਪਾਸ ਹੋ ਚੁੱਕਿਆ ਪਰ ਪੰਜਾਬ ਵਿਚ ਅਜੇ ਤੱਕ ਇਸ ਮੁੱਦੇ 'ਤੇ ਕੋਈ ਕਾਰਵਾਈ ਨਹੀਂ ਹੋਈ | ਐਮ.ਪੀ. ਮੀਤ ਹੇਅਰ ਨੇ ਬੇਰੁਜ਼ਗਾਰ ਫ਼ਰੰਟ ਦੇ ਆਗੂਆਂ ਨੂੰ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਰਿੰਕੂ ਸਿੰਘ ਮਾਨਸਾ, ਸ਼ੇਰ ਸਿੰਘ ਬਰਨਾਲਾ, ਜਗਵੀਰ ਸਿੰਘ ਮਾਨ ਸੰਗਰੂਰ, ਹਰਪ੍ਰੀਤ ਸਿੰਘ ਸੰਗਰੂਰ ਆਦਿ ਹਾਜ਼ਰ ਸਨ |