ਹੰਡਿਆਇਆ, 15 ਜੂਨ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਗੁਰੂਸਰ ਕੱਚਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 18 ਜੂਨ ਨੂੰ ਕਰਵਾਇਆ ਜਾਵੇਗਾ | ਇਹ ਜਾਣਕਾਰੀ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਦਿੱਤੀ ਤੇ ਦੱਸਿਆ ਕਿ 16 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ਕੇ 18 ਜੂਨ ਨੂੰ ਭੋਗ ਪਾਏ ਜਾਣਗੇ | ਭੋਗ ਉਪਰੰਤ ਹਜ਼ੂਰੀ ਰਾਗੀ ਜਥਾ ਕੀਰਤਨ ਕਰੇਗਾ | ਸਮਾਗਮ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਗੁਰਮਤਿ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ |