17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 19-06-2026

ਤਪਾ ਮੰਡੀ, 18 ਜੂਨ (ਵਿਜੇ ਸ਼ਰਮਾ)-ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਸੰਗਤਾਂ ਵਲੋਂ ਵਾਹਿਗੁਰੂ ਦੇ ਜਾਪ ਕੀਤੇ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਰਸੀਵਰ ਕੁਲਦੀਪ ਸਿੰਘ ਢਿੱਲਵਾਂ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਸ਼ਹਾਦਤ ਮਨੁੱਖਤਾ ਦੀ ਭਲਾਈ, ਧਰਮ ਦੀ ਰੱਖਿਆ ਅਤੇ ਪ੍ਰਭੂ ਦੀ ਰਜ਼ਾ ਵਿਚ ਰਹਿਣ ਦਾ ਮਹਾਨ ਸੰਦੇਸ਼ ਦਿੰਦੀ ਹੈ। ਮੈਨੇਜਰ ਗੁਰਜੰਟ ਸਿੰਘ ਅਤੇ ਜਸਵਿੰਦਰ ਸਿੰਘ ਨੇ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਸਬੰਧੀ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਠੰਢੇ ਮਿੱਠੇ ਪਾਣੀ ਦੀ ਛਬੀਲ ਵੀ ਲਗਾਈ ਗਈ। ਇਸ ਮੌਕੇ ਤਰਲੋਕ ਸਿੰਘ ਗੁਰਨੇ ਕਲਾਂ, ਗ੍ਰੰਥੀ ਬਾਬਾ ਗੁਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਰਾਗੀ ਮਨਪ੍ਰੀਤ ਸਿੰਘ, ਸੱਤਪਾਲ ਸਿੰਘ, ਰਸ਼ਪਾਲ ਸਿੰਘ ਸੁਨਾਮੀ, ਜਸਵੀਰ ਸਿੰਘ ਜੱਗਾ, ਬਬਲੂ ਸਿੰਘ ਮਾਲੀ, ਜਸਪ੍ਰੀਤ ਸਿੰਘ ਨਿਹੰਗ, ਮਲਕੀਤ ਸਿੰਘ ਤਾਜੋਕੇ, ਮਾਤਾ ਹਰਬੰਸ ਕੌਰ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਕਾਬੂ ਅਗਲੀ ਖ਼ਬਰ ਪਿੰਡ ਸ਼ਾਹਪੁਰ ਕਲਾਂ ਵਿਖੇ ਮੰਤਰੀ ਅਮਨ ਅਰੋੜਾ ਨੇ ਸੈਂਕੜੇ ਰਾਸ਼ਨ ਕਿੱਟਾਂ ਵੰਡੀਆਂ
Ad Position 24