15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਕਾਬੂ

Ad Position 21
No active advertisement
ਅਜੀਤ ਡੈਸਕ 19-06-2026

ਤਪਾ ਮੰਡੀ, 18 ਜੂਨ (ਪ੍ਰਵੀਨ ਗਰਗ)-ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 90 ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਬਲਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੂੰ ਮੁਖ਼ਬਰ ਖ਼ਾਸ ਨੇ ਗੁਪਤ ਸੂਚਨਾ ਦਿੱਤੀ ਕਿ ਮੋਨੂੰ ਸ਼ਰਮਾ ਪੁੱਤਰ ਬਲਜਿੰਦਰ ਸ਼ਰਮਾ ਵਾਸੀ ਪੁਰਾਣਾ ਬਾਜ਼ਾਰ ਤੋਲੀਆ ਵਾਲਾ ਮੁਹੱਲਾ ਤਪਾ ਜੋ ਨਸ਼ਾ ਪੱਤਾ ਕਰਨ ਦਾ ਆਦੀ ਹੈ, ਬਾਹਰੋਂ ਸਸਤੇ ਰੇਟ ਪਰ ਨਸ਼ੀਲੀਆਂ ਗੋਲੀਆਂ ਲਿਆ ਕੇ ਅੱਗੇ ਆਮ ਲੋਕਾਂ ਨੂੰ ਵੇਚਣ ਦਾ ਧੰਦਾ ਕਰਦਾ ਹੈ। ਅਗਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ ‘ਚ ਆਉਂਦਿਆਂ ਰੇਡ ਕਰ ਕੇ ਦੋਸ਼ੀ ਨੂੰ ਕਾਬੂ ਕੀਤਾ ਤੇ ਉਸ ਪਾਸੋਂ 9 ਪੱਤੇ ਕੁੱਲ 90 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ। ਫ਼ਿਲਹਾਲ ਪੁਲਿਸ ਨੇ ਉਕਤ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਗੋਬਿੰਦ ਬੱਲਭ ਸਿੰਗਲਾ ਨੂੰ ਵੱਖ-ਵੱਖ ਆਗੂਆਂ ਨੇ ਕੀਤੀ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24