ਮਹਿਲ ਕਲਾਂ, 18 ਜੂਨ (ਅਵਤਾਰ ਸਿੰਘ ਅਣਖੀ)-ਸਥਾਨਕ ਕਸਬੇ ਅੰਦਰ ਗ੍ਰਾਮ ਪੰਚਾਇਤ ਮਹਿਲ ਕਲਾਂ ਵਲੋਂ ਬਣਾਈ ਜਾ ਰਹੀ ਚੋਪੜਾ ਪੱਤੀ ਧਰਮਸ਼ਾਲਾ ਦੀ ਨੀਂਹ ਅੱਜ ਸਰਪੰਚ ਬੀਬੀ ਕਿਰਨਾ ਰਾਣੀ ਵਲੋਂ ਰੱਖੀ ਗਈ, ਜਿਸ ਤੋਂ ਪਹਿਲਾਂ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ ਨੇ ਇਸ ਕਾਰਜ ਨੂੰ ਸੁਖ ਸ਼ਾਂਤੀ ਨਾਲ ਨੇਪਰੇ ਚਾੜ੍ਹਨ ਸਬੰਧੀ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਸਰਪੰਚ ਬੀਬੀ ਕਿਰਨਾ ਰਾਣੀ ਨੇ ਦੱਸਿਆ ਕਿ ਇੱਥੋਂ ਦੇ ਲੋਕਾਂ ਦੀ ਪੁਰਜ਼ੋਰ ਮੰਗ ‘ਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਵਲੋਂ 10 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ ਅਤੇ ਅੱਜ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਕਰਵਾਏ ਗਏ। ਇਸ ਕੰਮ ਨੂੰ ਸੀਮਤ ਸਮੇਂ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਵੇਗਾ। ਯੂਥ ਆਗੂ ਅਰੁਣ ਕੁਮਾਰ ਬਾਂਸਲ ਨੇ ਦੱਸਿਆ ਕਿ ਇਸ ਧਰਮਸ਼ਾਲਾ ਦਾ ਨਵ-ਨਿਰਮਾਣ ਹੋਣ ਨਾਲ ਇੱਥੋਂ ਦੇ ਵੱਡੀ ਗਿਣਤੀ ‘ਚ ਲੋਕਾਂ ਨੂੰ ਲਾਭ ਹੋਵੇਗਾ, ਜਿਸ ਲਈ ਉਨ੍ਹਾਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਮੌਕੇ ਦਲਿਤ ਭਾਈਚਾਰੇ ਦੇ ਲੋਕਾਂ ਵਲੋਂ ਸਰਪੰਚ ਬੀਬੀ ਕਿਰਨਾ ਰਾਣੀ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਯੂਥ ਆਗੂ ਅਰੁਣ ਕੁਮਾਰ ਬਾਂਸਲ, ਲੋਕਲ ਗੁ: ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਸ਼ੇਰ ਸਿੰਘ ਖ਼ਾਲਸਾ ਅਤੇ ਸਮੂਹ ਪੰਚਾਇਤ ਮੈਂਬਰਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਪੰਚ ਬਲਜੀਤ ਕੌਰ, ਪੰਚ ਮੱਖਣ ਸਿੰਘ, ਪੰਚ ਮਨਜੀਤ ਸਿੰਘ, ਪੰਚ ਰਾਜੂ ਸਿੰਘ, ਪੰਚ ਦਰਸ਼ਨ ਸਿੰਘ, ਪੰਚ ਹਰਦੀਪ ਸਿੰਘ ਉੱਪਲ, ਪੰਚ ਸੰਦੀਪ ਕੌਰ, ਪੰਚ ਕੁਲਵਿੰਦਰ ਕੌਰ, ਪੰਚ ਸੁਖਵੰਤ ਸਿੰਘ ਪੋਲੋ, ਮੱਖਣ ਸਿੰਘ ਫ਼ੌਜੀ ਆਦਿ ਤੋਂ ਇਲਾਵਾ ਸਥਾਨਕ ਵਾਸੀ ਹਾਜ਼ਰ ਸਨ।
ਸਰਪੰਚ ਕਿਰਨਾ ਰਾਣੀ ਨੇ ਰੱਖੀ ਚੋਪੜਾ ਪੱਤੀ ਧਰਮਸ਼ਾਲਾ ਦੀ ਨੀਂਹ
ਅਜੀਤ ਡੈਸਕ
19-06-2026