15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-06-2026

ਨੌਜਵਾਨ ਤਿੰਨ ਕਿੱਲੋ ਤੋਂ ਵੱਧ ਮਾਤਰਾ ’ਚ ਅਫ਼ੀਮ ਸਮੇਤ ਗ੍ਰਿਫ਼ਤਾਰ

Ad Position 21
No active advertisement
ਅਜੀਤ ਡੈਸਕ 19-06-2026

ਭਦੌੜ, 18 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਕ ਨੌਜਵਾਨ ਨੂੰ ਕਰੀਬ ਤਿੰਨ ਕਿੱਲੋ ਤੋਂ ਵੱਧ ਮਾਤਰਾ ‘ਚ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਏਅਰ ਫੋਰਸ ਵਿਚ ਤਾਇਨਾਤ ਨੌਜਵਾਨ ਦੱਸਿਆ ਜਾ ਰਿਹਾ ਹੈ। ਇੰਸਪੈਕਟਰ ਹਰਸਿਮਰਨਜੀਤ ਸਿੰਘ ਥਾਣਾ ਭਦੌੜ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੀ ਹੱਦ ‘ਤੇ ਪਿੰਡ ਜੰਗੀਆਣਾ ਦੇ ਬੱਸ ਅੱਡੇ ਨਜ਼ਦੀਕ ਸ਼ੱਕੀ ਪੁਰਸ਼ਾਂ ਸਬੰਧੀ ਜਾਂਚ ਚੱਲ ਰਹੀ ਸੀ ਤਾਂ ਉੱਥੇ ਇਕ ਸ਼ੱਕੀ ਨੌਜਵਾਨ ਖੜ੍ਹਾ ਸੀ ਜਿਸ ਦੇ ਕਾਲੇ ਰੰਗ ਦਾ ਪਿੱਠੂ ਬੈਗ ਪਾਇਆ ਹੋਇਆ ਸੀ ਜਦ ਪੁਲਿਸ ਉਸ ਦੇ ਨਜ਼ਦੀਕ ਗਈ ਤਾਂ ਉਹ ਘਬਰਾ ਗਿਆ ਅਤੇ ਪੁਲਿਸ ਨੂੂੰ ਝੁਕਾਨੀ ਦੇ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਮੁਸਤੈਦੀ ਵਰਤ ਦੇ ਹੋਏ ਉਸ ਨੂੰ ਕਾਬੂ ਕਰ ਲਿਆ। ਜਦ ਉਸ ਦੇ ਪੁਲਿਸ ਨੇ ਉਸ ਦੇ ਬੈਗ ਦੀ ਤਲਾਸ਼ੀ ਲਈ ਤਾਂ ਪੁਲਿਸ ਦੇ ਹੋਸ਼ ਹੀ ਉੱਡ ਗਏ ਬੈਗ ਅੰਦਰੋਂ ਅਫ਼ੀਮ ਬਰਾਮਦ ਹੋਈ। ਮੁਲਜ਼ਮ ਦੀ ਪਹਿਚਾਣ ਸਿਮਰਤਪਾਲ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਬੁਤਾਲਾ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ (ਅੰਮ੍ਰਿਤਸਰ) ਵਜੋਂ ਹੋਈ ਹੈ। ਪੁਲਿਸ ਅਨੁਸਾਰ ਮੁਲਜ਼ਮ ਕੋਲੋਂ ਬਰਾਮਦ ਕੀਤੀ ਗਈ 3 ਕਿੱਲੋ 15 ਗ੍ਰਾਮ ਅਫ਼ੀਮ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਉਹ ਨਸ਼ੇ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜਿਆ ਹੋ ਸਕਦਾ ਹੈ। ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਅੱਗੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਤਾਂ ਜੋ ਇਸ ਗਿਰੋਹ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕੀਤੀ ਜਾ ਸਕੇ। ਥਾਣਾ ਭਦੌੜ ਦੇ ਇੰਸਪੈਕਟਰ ਹਰਸਿਮਰਨਜੀਤ ਸਿੰਘ ਦਾ ਕਹਿਣਾ ਹੈ ਕਿ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਾਂਚ ਦੇ ਆਧਾਰ ‘ਤੇ ਹੋਰ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ। ਨਸ਼ਾ ਤਸਕਰੀ ਦੇ ਮਾਮਲੇ ਵਿਚ ਏਅਰ ਫੋਰਸ ਦੇ ਕਰਮਚਾਰੀ ਦਾ ਨਾਂਅ ਸਾਹਮਣੇ ਆਉਣਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਮੁਲਜ਼ਮ ਦੇ ਖ਼ਿਲਾਫ਼ ਮੁਕੱਦਮਾ ਨੰ: 47 ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਭਦੌੜ ਵਿਖੇ ਦਰਜ ਕੀਤਾ ਗਿਆ ਹੈ। ਇਸ ਮੌਕੇ ਏ.ਐਸ.ਆਈ. ਸੁਰਿੰਦਰ ਸਿੰਘ ਜੀ. ਆਰ. ਪੀ., ਹੌਲਦਾਰ ਨਿਰਮਲ ਸਿੰਘ, ਹੈਡ ਮੁਨਸ਼ੀ ਹਰਦੀਪ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਤਪਾ ਮੰਡੀ ਪੀਰਖਾਨਾ ਵਿਖੇ ਬੰਟੀ ਬਾਬਾ ਲੁਧਿਆਣਾ ਵਲੋਂ ਚਾਦਰ ਚੜ੍ਹਾਉਣ ਦੀ ਰਸਮ ਅਦਾ ਕੀਤੀ ਅਗਲੀ ਖ਼ਬਰ ਸਰਪੰਚ ਕਿਰਨਾ ਰਾਣੀ ਨੇ ਰੱਖੀ ਚੋਪੜਾ ਪੱਤੀ ਧਰਮਸ਼ਾਲਾ ਦੀ ਨੀਂਹ
Ad Position 24