ਬਰਨਾਲਾ, 18 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ, ਪੁਰਾਣਾ ਬਾਜ਼ਾਰ ਬਰਨਾਲਾ ਵਲੋਂ ਸੰਗਤਾਂ, ਸਿੱਖ ਸੁਸਾਇਟੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਬੀਬੀਆਂ) ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਅਤੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਅਤੇ ਗੁਰਦੁਆਰਾ ਸਿੰਘ ਸਭਾ ਬਰਨਾਲਾ ਦੇ ਹਜ਼ੂਰੀ ਰਾਗੀ ਭਾਈ ਜਸਪਾਲ ਸਿੰਘ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਤੇ ਪ੍ਰਸਿੱਧ ਕਥਾਵਾਚਕ ਭਾਈ ਗੁਰਜੰਟ ਸਿੰਘ ਨੇ ਗੁਰੂ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸ਼ਹੀਦੀ ਬਾਰੇ ਵਿਸਥਾਰ ਨਾਲ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਬਕਾ ਐਮ.ਡੀ. ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਜਥੇਦਾਰ ਜਰਨੈਲ ਸਿੰਘ ਭੋਤਨਾ, ਗੁਰਦੁਆਰਾ ਬਾਬਾ ਕਾਲਾ ਮਹਿਰ ਦੇ ਖ਼ਜ਼ਾਨਚੀ ਦਵਿੰਦਰ ਸਿੰਘ ਸੰਧੂ, ਸਾਬਕਾ ਚੇਅਰਮੈਨ ਸੁਖਮਹਿੰਦਰ ਸਿੰਘ ਸੰਧੂ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਮੈਂਬਰ ਰਾਜਿੰਦਰ ਸਿੰਘ ਦਰਾਕਾ, ਸੂਰਿਆਵੰਸ਼ੀ ਖੱਤਰੀ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ, ਡਾ. ਅਮਨਦੀਪ ਸਿੰਘ ਟੱਲੇਵਾਲੀਆ, ਗੁਰਦਿਆਲ ਸਿੰਘ, ਰਾਜੇਸ਼ ਭੂਟਾਨੀ, ਗਿ: ਕਰਮ ਸਿੰਘ ਭੰਡਾਰੀ, ਤੇਜਿੰਦਰ ਸਿੰਘ ਬੇਦੀ, ਬਿਰਲਾ ਸਿੰਘ ਬਿੰਦਰਾ, ਗਿਆਨ ਸਿੰਘ ਵਾਲੀਆ, ਰੁਪਿੰਦਰ ਸਿੰਘ ਸੇਠੀ, ਦਰਸ਼ਨ ਸਿੰਘ ਰਿਟਾ: ਕਾਨੂੰਗੋ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਗੁ: ਕਲਗ਼ੀਧਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਅਜੀਤ ਡੈਸਕ
19-06-2026