02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸੀਵਰੇਜ ਸਮੱਸਿਆ ਨੂੰ ਲੈ ਕੇ ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ ਨੇ ਸੀਵਰੇਜ ਦਫ਼ਤਰ ਦਿੱਤਾ ਧਰਨਾ

Ad Position 21
No active advertisement
ਅਜੀਤ ਡੈਸਕ 20-06-2026

ਬਰਨਾਲਾ, 19 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਨਿਗਮ ਬਰਨਾਲਾ ਦੇ ਵਾਰਡ ਨੰਬਰ 29, ਪਟੇਲ ਨਗਰ, ਗਲੀ ਨੰਬਰ 5 ਵਿਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੀ ਸੀਵਰੇਜ ਬੰਦ ਹੋਣ ਦੀ ਸਮੱਸਿਆ ਨੂੰ ਲੈ ਕੇ ਅੱਜ ਕਾਂਗਰਸ ਦੇ ਸ਼ਹਿਰੀ ਬਲਾਕ ਪ੍ਰਧਾਨ ਤੇ ਸਾਬਕਾ ਕੌਂਸਲਰ ਮਹੇਸ਼ ਕੁਮਾਰ ਲੋਟਾ ਤੇ ਉਨ੍ਹਾਂ ਦੀ ਮਾਤਾ ਮੌਜੂਦਾ ਕੌਂਸਲਰ ਸ੍ਰੀਮਤੀ ਊਸ਼ਾ ਰਾਣੀ ਵਲੋਂ ਮੁਹੱਲੇ ਦੇ ਵਸਨੀਕਾਂ ਸਮੇਤ ਸੀਵਰੇਜ ਬੋਰਡ ਦੇ ਦਫ਼ਤਰ ਵਿਖੇ ਧਰਨਾ ਦਿੱਤਾ ਗਿਆ। ਇਸ ਮੌਕੇ ਮਹੇਸ਼ ਕੁਮਾਰ ਲੋਟਾ ਨੇ ਦੱਸਿਆ ਕਿ ਪਟੇਲ ਨਗਰ, ਗਲੀ ਨੰਬਰ 5 ਵਿਚ ਸੀਵਰੇਜ ਬੰਦ ਹੋਣ ਦੀ ਸਮੱਸਿਆ ਤੋਂ ਕੁੱਝ ਘਰ ਕਾਫ਼ੀ ਸਮੇਂ ਤੋਂ ਪਰੇਸ਼ਾਨ ਹਨ। ਜਿਹੜੇ ਵਾਰ-ਵਾਰ ਸੀਵਰੇਜ ਦਫ਼ਤਰ ਦੇ ਗੇੜੇ ਲਗਾ ਕੇ ਥੱਕ ਚੁੱਕੇ ਹਨ ਅਤੇ ਕਈ ਵਾਰ ਇਹ ਮਾਮਲਾ ਉਨ੍ਹਾਂ ਵਲੋਂ ਵੀ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਗਿਆ ਪਰ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ ਅਤੇ ਮੁਹੱਲਾ ਵਾਸੀ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਹਨ। ਮਹੇਸ਼ ਲੋਟਾ ਨੇ ਸੀਵਰੇਜ ਬੋਰਡ ਦੇ ਅਧਿਕਾਰੀਆਂ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਧਿਕਾਰੀ ਤੇ ਕਰਮਚਾਰੀ ਪਿਛਲੇ ਛੇ ਮਹੀਨਿਆਂ ਤੋਂ ਮੁਹੱਲਾ ਵਾਸੀਆਂ ਦਾ ਸ਼ੋਸ਼ਣ ਕਰ ਰਹੇ ਹਨ। ਜਦੋਂ ਵੀ ਸੀਵਰੇਜ ਬੰਦ ਹੁੰਦਾ ਹੈ ਤਾਂ ਸੀਵਰੇਜ ਖੋਲ੍ਹਣ ਲਈ ਮੁਹੱਲਾ ਵਾਸੀਆਂ ਤੋਂ ਪੈਸੇ ਲਏ ਜਾਂਦੇ ਹਨ ਅਤੇ ਹੁਣ ਤੱਕ 20 ਹਜ਼ਾਰ ਰੁਪਏ ਲੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਖ਼ੁਦ ਪਿਛਲੇ ਪੰਜ ਦਿਨਾਂ ਤੋਂ ਇਸ ਸਮੱਸਿਆ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਫ਼ੋਨ ਕਰ ਰਹੇ ਸਨ ਪਰ ਉਨ੍ਹਾਂ ਦੀ ਗੱਲ ਨਾ ਸੁਣਨ ‘ਤੇ ਆਖ਼ਰ ਉਨ੍ਹਾਂ ਨੂੰ ਅੱਜ ਅੱਕ ਕੇ ਸੀਵਰੇਜ ਬੋਰਡ ਦੇ ਦਫ਼ਤਰ ਵਿਖੇ ਧਰਨਾ ਦੇਣ ਨੂੰ ਮਜਬੂਰ ਹੋਣ ਪਿਆ। ਮਹੇਸ਼ ਕੁਮਾਰ ਲੋਟਾ ਦੇ ਸੀਵਰੇਜ ਦਫ਼ਤਰ ਵਿਖੇ ਧਰਨਾ ਲਗਾਉਣ ਦੀ ਗੱਲ ਜਦੋਂ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੇ ਕੰਨੀਂ ਪਈ ਤਾਂ ਉਹ ਤੁਰੰਤ ਸੀਵਰੇਜ ਬੋਰਡ ਦੇ ਦਫ਼ਤਰ ਪੁੱਜੇ ਅਤੇ ਮਹੇਸ਼ ਲੋਟਾ ਨੂੰ ਧਰਨੇ ਤੋਂ ਉਠਾ ਕੇ ਅਧਿਕਾਰੀਆਂ ਦੇ ਸਾਹਮਣੇ ਕੁਰਸੀਆਂ ‘ਤੇ ਬਿਠਾ ਕੇ ਸਾਰਾ ਮਾਮਲਾ ਮੌਕੇ ‘ਤੇ ਹੀ ਹੱਲ ਕਰਵਾਇਆ। ਵਿਧਾਇਕ ਕਾਲਾ ਢਿੱਲੋਂ ਦੀ ਹਾਜ਼ਰੀ ਵਿਚ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਗਲੀ ਨੰਬਰ 5 ਪਟੇਲ ਨਗਰ ਦੀ ਸੀਵਰੇਜ ਦੀ ਸਮੱਸਿਆ ਤੁਰੰਤ ਹੱਲ ਕੀਤੀ ਜਾਵੇਗੀ ਅਤੇ ਇਸ ਦਾ ਪੱਕਾ ਹੱਲ ਪਾਈਪ ਪਾ ਕੇ ਕੁੱਝ ਹੀ ਦਿਨਾਂ ਵਿਚ ਕਰ ਦਿੱਤਾ ਜਾਵੇਗਾ। ਵਿਧਾਇਕ ਕਾਲਾ ਢਿੱਲੋਂ ਅਤੇ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਇਸ ਸਮੱਸਿਆ ਦਾ ਹੁਣ ਪੱਕੇ ਤੌਰ ‘ਤੇ ਹੱਲ ਕਰਵਾਇਆ ਜਾਵੇਗਾ, ਜੇਕਰ ਅਧਿਕਾਰੀ ਲਾਪਰਵਾਹੀ ਕਰਨਗੇ ਤਾਂ ਵੱਡੀ ਪੱਧਰ ‘ਤੇ ਧਰਨਾ ਲਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਬੀਹਲਾ ਦੇ ਸਕੂਲ ਨੇ ਇਕ ਹੋਰ ਮਾਅਰਕਾ ਮਾਰਿਆ, ਸਕੂਲ ਆਫ਼ ਹੈਪੀਨੈੱਸ ਬੀਹਲਾ ਦੀ ਕੌਮੀ ਸਨਮਾਨ ਲਈ ਚੋਣ ਅਗਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗ੍ਰਿਫ਼ਤਾਰ- ਐੱਸ. ਐੱਸ. ਪੀ. ਲਾਂਬਾ
Ad Position 24
No active advertisement