02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪਿੰਡ ਅਮਲਾ ਸਿੰਘ ਵਾਲਾ ਵਿਖੇ ਹਥਿਆਰਾਂ ਨਾਲ ਹਮਲਾ ਕਰ ਕੇ ਪੰਜ ਨੌਜਵਾਨਾਂ ਨੂੰ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 20-06-2026

ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ)-ਪਿੰਡ ਅਮਲਾ ਸਿੰਘ ਵਾਲਾ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ 5 ਨੌਜਵਾਨਾਂ ਉੱਪਰ ਇਕ ਦਰਜਨ ਤੋਂ ਵੱਧ ਨੌਜਵਾਨਾਂ ਨੇ ਕਿਰਪਾਨਾਂ, ਰਾੜਾਂ ਤੇ ਹੋਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਰੂਪ ‘ਚ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਜੇਰੇ ਇਲਾਜ ਰਾਜਵੀਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਅਮਲਾ ਸਿੰਘ ਵਾਲਾ ਨੇ ਦੱਸਿਆ ਕਿ ਇਕ ਨੌਜਵਾਨ ਦਾ ਫ਼ੋਨ ‘ਤੇ ਗੱਲਾਂ ਕਰਦੇ ਸਮੇਂ ਕਿਸੇ ਦੂਜੇ ਨੌਜਵਾਨ ਨਾਲ ਤਕਰਾਰ ਹੋ ਗਿਆ, ਜਿਸ ਤੋਂ ਬਾਅਦ ਹਰਪ੍ਰੀਤ ਸਿੰਘ, ਹਰਦੀਪ ਸਿੰਘ, ਹਰਪ੍ਰੀਤ ਸਿੰਘ ਸੁਖਵੰਤ ਸਿੰਘ ਵਾਸੀ ਸਾਰੇ ਅਮਲਾ ਸਿੰਘ ਵਾਲਾ ਦਾਣਾ ਮੰਡੀ ਵਿਖੇ ਮਸਲਾ ਸੁਲਝਾਉਣ ਗਏ ਸੀ, ਜਿੱਥੇ ਉਕਤ ਨੌਜਵਾਨ ਨੇ ਬਾਹਰੋਂ ਹੋਰ ਦਰਜਨ ਦੇ ਕਰੀਬ ਨੌਜਵਾਨ ਬੁਲਾ ਲਏ ਜਿਨ੍ਹਾਂ ਕੋਲ ਲੋਹੇ ਦੀਆਂ ਰਾੜਾਂ ਉੱਪਰ ਮੋਟਰਸਾਈਕਲ ਦੀਆਂ ਗਰਾਰੀਆਂ, ਕਿਰਪਾਨਾਂ ਤੇ ਹੋਰ ਮਾਰੂ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਦ ਅਸੀਂ ਬਚਾ� ਲਈ ਉੱਚੀ ਉੱਚੀ ਰੌਲਾ ਪਾਇਆ ਤਾਂ ਉਕਤ ਹਮਲਾਵਰ ਮੌਕੇ ਤੋਂ ਭੱਜ ਗਏ, ਜਿਸ ਤੋਂ ਬਾਅਦ ਸਾਨੂੰ ਸਾਡੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਹਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਬਠਿੰਡਾ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ। ਇਸ ਤੋਂ ਇਲਾਵਾ ਹਰਦੀਪ ਸਿੰਘ, ਹਰਪ੍ਰੀਤ ਸਿੰਘ, ਸੁਖਵੰਤ ਸਿੰਘ ਦੇ ਵੀ ਕਾਫੀ ਸੱਟਾਂ ਹਨ, ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਬਰਨਾਲਾ ਵਿਖੇ ਚੱਲ ਰਿਹਾ ਹੈ। ਥਾਣਾ ਠੁੱਲੀਵਾਲ ਦੇ ਏ. ਐਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਹਮਲਾਵਰਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਅਮਲ ‘ਚ ਲਿਆਂਦੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਗੁਮਰਾਹ ਕਰ ਰਹੀ ਹੈ-ਵਿਧਾਇਕ ਕਾਲਾ ਢਿੱਲੋਂ ਅਗਲੀ ਖ਼ਬਰ ਸਰਕਾਰੀ ਬਿਰਧ ਘਰ ਵਿਚ ਬਜ਼ੁਰਗਾਂ ਲਈ ਸਹੂਲਤਾਂ ਮੁਫ਼ਤ, ਲੋੜਵੰਦ ਬਜ਼ੁਰਗ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ-ਡੀ. ਸੀ.
Ad Position 24
No active advertisement