ਤਪਾ ਮੰਡੀ, 19 ਜੂਨ (ਵਿਜੇ ਸ਼ਰਮਾ)-ਸਬ ਡਿਵੀਜ਼ਨ ਤਪਾ ਅੰਦਰ ਕਿਸੇ ਨੂੰ ਅਮਨ ਕਾਨੂੰਨ ਦੀ ਸਥਿਤੀ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਅਮਨ ਕਾਨੂੰਨ ਨੂੰ ਹਰ ਹਾਲ ਵਿਚ ਬਹਾਲ ਰੱਖਿਆ ਜਾਵੇਗਾ। ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਐਸ.ਪੀ. (ਡੀ) ਰਜਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਸਿਟੀ ਇੰਚਾਰਜ ਬਲਜੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਸਥਾਨਕ ਸ਼ਹਿਰ ਦੇ ਅੰਦਰਲੇ ਬੱਸ ਅੱਡੇ ‘ਤੇ ਸਪੈਸ਼ਲ ਨਾਕਾਬੰਦੀ ਕਰ ਕੇ ਬਿਨਾਂ ਦਸਤਾਵੇਜ਼ ਗੱਡੀਆਂ ਦੇ ਚਲਾਨ ਕੱਟੇ ਗਏ ਅਤੇ ਟਰੈਕਟਰਾਂ ‘ਤੇ ਲੱਗਿਆ ਹੋਇਆ ਸਾਊਂਡ ਸਿਸਟਮ ਵੱਡੇ ਬਕਸਿਆਂ ਨੂੰ ਬੰਦ ਕਰਵਾਇਆ ਗਿਆ। ਇਸ ਸਬੰਧੀ ਗੱਲਬਾਤ ਕਰਦਿਆਂ ਹੋਇਆਂ ਡੀ.ਐਸ.ਪੀ. (ਡੀ.) ਰਜਿੰਦਰ ਪਾਲ ਸਿੰਘ ਅਤੇ ਥਾਣਾ ਇੰਚਾਰਜ ਨਵਦੀਪ ਕੌਰ ਚਹਿਲ ਨੇ ਦੱਸਿਆ ਕਿ ਸਮਾਜ ਅੰਦਰ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਨਾਕਾਬੰਦੀ ਕੀਤੀ ਗਈ ਹੈ ਜਿਸ ਤਹਿਤ ਟਰੈਕਟਰਾਂ ‘ਤੇ ਲੱਗੇ ਵੱਧ ਆਵਾਜ਼ ਵਾਲੇ ਵੱਡੇ ਬਕਸਿਆਂ ਨੂੰ ਬੰਦ ਕਰਵਾਇਆ ਗਿਆ ਹੈ। ਸਿਟੀ ਇੰਚਾਰਜ ਬਲਜੀਤ ਸਿੰਘ ਨੇ ਦੱਸਿਆ ਕਿ ਅੰਦਰਲੇ ਬੱਸ ਅੱਡੇ ‘ਤੇ ਸਪੈਸ਼ਲ ਨਾਕਾਬੰਦੀ ਕਰ ਕੇ ਬਿਨਾਂ ਦਸਤਾਵੇਜ਼ ਗੱਡੀਆਂ ਦੇ ਚਲਾਨ ਕੱਟੇ ਗਏ। ਉਨ੍ਹਾਂ ਕਿਹਾ ਕਿ ਮੁਹਿੰਮ ਲਗਾਤਾਰ ਪੁਲਿਸ ਵਲੋਂ ਜਾਰੀ ਰਹੇਗੀ।
ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਬਹਾਲ ਰੱਖਿਆ ਜਾਵੇਗਾ- ਡੀ.ਐਸ.ਪੀ. ਰਜਿੰਦਰ ਪਾਲ ਸਿੰਘ
ਅਜੀਤ ਡੈਸਕ
20-06-2026