03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਦਾ ਪੁਤਲਾ ਫੂਕਿਆ

Ad Position 21
No active advertisement
ਅਜੀਤ ਡੈਸਕ 20-06-2026

ਬਰਨਾਲਾ, 19 ਜੂਨ (ਰਾਜ ਪਨੇਸਰ)- ਭਾਰਤੀਆ ਜਨਤਾ ਪਾਰਟੀ ਚੰਡੀਗੜ੍ਹ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਪੰਜਾਬੀਆਂ ਬਾਰੇ ਕੀਤੀਆਂ ਅਪਮਾਨਜਨਕ ਅਤੇ ਮਾਨਹਾਨੀਪੂਰਣ ਟਿੱਪਣੀਆਂ ਦੇ ਖ਼ਿਲਾਫ਼ ਅੱਜ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਫੂਕਿਆ ਗਿਆ। ਵਿਧਾਇਕ ਕਾਲਾ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਲਹੋਤਰਾ ਨੇ ਅਸਲ ਵਿਚ ਪੰਜਾਬੀਆਂ ਪ੍ਰਤੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਮਨ ਵਿਚ ਮੌਜੂਦ ਡੂੰਘੀ ਨਫ਼ਰਤ ਨੂੰ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਖ਼ਾਸਕਰ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਪੁੱਛਿਆ ਕਿ ਕੀ ਉਹ ਮਲਹੋਤਰਾ ਵਲੋਂ ਪੰਜਾਬੀਆਂ ਬਾਰੇ ਕੀਤੀਆਂ ਟਿੱਪਣੀਆਂ ਨਾਲ ਸਹਿਮਤ ਹਨ। ਉਨ੍ਹਾਂ ਭਾਰਤੀਆ ਜਨਤਾ ਪਾਰਟੀ ਦੇ ਆਗੂ ਤੋਂ ਬਿਨਾਂ ਸ਼ਰਤ ਮੁਆਫ਼ੀ ਦੀ ਮੰਗ ਕੀਤੀ ਅਤੇ ਆਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਵੀ ਮੰਗ ਕੀਤੀ। ਇਸ ਮੌਕੇ ਮਹੇਸ਼ ਕੁਮਾਰ ਲੋਟਾ ਬਲਾਕ ਪ੍ਰਧਾਨ ਸ਼ਹਿਰੀ, ਸਤਨਾਮ ਸਿੰਘ ਸਰਪੰਚ ਪੱਤੀ ਸੇਖਵਾਂ, ਜਸਮੇਲ ਸਿੰਘ ਡੇਅਰੀ ਵਾਲਾ, ਕੁਲਦੀਪ ਸਿੰਘ ਗੁੱਗ (ਸੰਧੂ ਖੇਤੀ ਸੇਵਾ ਸੈਂਟਰ ਵਾਲੇ), ਰਾਜਵਿੰਦਰ ਸਿੰਘ ਸ਼ੀਤਲ, ਬਿੱਟੂ ਸ਼ਰਮਾ ਪੀ.ਏ., ਰਾਮਪਾਲ ਸਿੰਗਲਾ, ਕੈਪਟਨ ਭੁਪਿੰਦਰ ਸਿੰਘ ਝਲੂਰ, ਸੁਖਵਿੰਦਰ ਸਿੰਘ ਧਾਲੀਵਾਲ, ਵਰੁਣ ਬੱਤਾ, ਪਰਮਿੰਦਰ ਸਿੰਘ ਬੀਰੀ ਗਿੱਲ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਮਿੰਨੀ ਬੱਸ ਦੀ ਫੇਟ ਲੱਗਣ ਕਾਰਨ ਗੁਰੂ ਘਰ ਦਾ ਸੇਵਾਦਾਰ ਜ਼ਖ਼ਮੀ ਅਗਲੀ ਖ਼ਬਰ ਵਿਦਿਆਰਥੀ ਹਿੱਤਾਂ ਲਈ ਅਧਿਆਪਕਾਂ ਤੋਂ ਗੈਰ-ਵਿੱਦਿਅਕ ਕੰਮ ਲੈਣੇ ਬੰਦ ਕਰੇ ਸਰਕਾਰ-ਜੀ. ਟੀ. ਯੂ.
Ad Position 24
No active advertisement