03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮਿੰਨੀ ਬੱਸ ਦੀ ਫੇਟ ਲੱਗਣ ਕਾਰਨ ਗੁਰੂ ਘਰ ਦਾ ਸੇਵਾਦਾਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 20-06-2026

ਤਪਾ ਮੰਡੀ, 19 ਜੂਨ (ਪ੍ਰਵੀਨ ਗਰਗ)-ਤਪਾ ਤੇ ਸ਼ਾਂਤੀ ਹਾਲ ਨਜ਼ਦੀਕ ਬੱਸ ਦੀ ਫੇਟ ਲੱਗਣ ਕਾਰਨ ਗੁਰੂ ਘਰ ਦੇ ਸੇਵਾਦਾਰ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਸੇਵਾਦਾਰ ਮਹਿੰਦਰ ਸਿੰਘ ਅੱਖਾਂ ਦੀ ਦਵਾਈ ਲੈਣ ਲਈ ਹਸਪਤਾਲ ਜਾ ਰਿਹਾ ਸੀ, ਬਾਹਰਲੇ ਬੱਸ ਸਟੈਂਡ ਸਾਈਡ ਤੋਂ ਆਉਂਦੀ ਮਿੰਨੀ ਬੱਸ ਦੀ ਫੇਟ ਲੱਗਣ ਕਾਰਨ ਸੜਕ ਤੇ ਇੱਕ ਡਿਗ ਕੇ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮਿੰਨੀ ਸਹਾਰਾ ਕਲੱਬ ਦੇ ਵਲੰਟੀਅਰ ਮੌਕੇ ‘ਤੇ ਪੁੱਜੇ ਅਤੇ ਜ਼ਖ਼ਮੀ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਗੰਭੀਰ ਜ਼ਖ਼ਮੀ ਹੋਏ ਸੇਵਾਦਾਰ ਨੂੰ ਮੱੁਢਲੀ ਸਹਾਇਤਾ ਦੇ ਕੇ ਏਮਜ਼ ਹਸਪਤਾਲ ਬਠਿੰਡਾ ਰੈਫ਼ਰ ਕਰ ਦਿੱਤਾ। ਘਟਨਾ ਦਾ ਪਤਾ ਲੱਗਦੇ ਹੀ ਗੁਰੂ ਘਰ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਅਤੇ ਹੋਰ ਸੇਵਾਦਾਰ ਹਸਪਤਾਲ ਵਿਖੇ ਪਹੁੰਚ ਗਏ ਸਨ।

Ad Position 22
No active advertisement
ਪਿਛਲੀ ਖ਼ਬਰ ਸੰਗਰੂਰ ਦਾ ਛੋਟਾ ਹਾਕੀ ਗਰਾਊਂਡ ਤਰਸ ਰਿਹੈ ਵੱਡਾ ਹੋਣ ਲਈ ਅਗਲੀ ਖ਼ਬਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਦਾ ਪੁਤਲਾ ਫੂਕਿਆ
Ad Position 24
No active advertisement