03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸਰਕਾਰੀ ਪ੍ਰਾਇਮਰੀ ਸਕੂਲ ਤੇ ਆਂਗਣਵਾੜੀ ਸੈਂਟਰ ’ਚੋਂ ਗੈਸ ਸਿਲੰਡਰ ਤੇ ਮਿਡ-ਡੇ ਮੀਲ ਦੀ 9 ਕੁਇੰਟਲ ਕਣਕ ਚੋਰੀ

Ad Position 21
No active advertisement
ਅਜੀਤ ਡੈਸਕ 20-06-2026

ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਮਹਿਲ ਕਲਾਂ ਦੇ ਆਂਗਣਵਾੜੀ ਸੈਂਟਰ ਨੰਬਰ 503 ਕਮਰਿਆਂ ਦੇ ਚੋਰਾਂ ਨੇ ਜਿੰਦਰੇ ਭੰਨ ਕੇ ਅੰਦਰ ਪਿਆ ਇਕ ਗੈਸ ਸਿਲੰਡਰ ਤੇ ਮਿਡ-ਡੇ ਮੀਲ ਲਈ ਰੱਖੀ ਕਰੀਬ 9 ਕੁਇੰਟਲ ਕਣਕ ਚੋਰੀ ਕਰ ਕੇ ਲੈ ਜਾਣ ਦਾ ਪਤਾ ਲੱਗਿਆ ਹੈ। ਆਂਗਣਵਾੜੀ ਵਰਕਰ ਭੋਲੀ ਕੌਰ ਨੇ ਦੱਸਿਆ ਕਿ ਜਦੋਂ ਸਵੇਰੇ ਸਟਾਫ਼ ਡਿਊਟੀ ਲਈ ਸੈਂਟਰ ਅਤੇ ਸਕੂਲ ‘ਚ ਪਹੁੰਚਿਆ ਤਾਂ ਕਮਰਿਆਂ ਦੇ ਜਿੰਦਰੇ ਟੁੱਟੇ ਹੋਏ ਮਿਲੇ। ਜਾਂਚ ਕਰਨ ‘ਤੇ ਪਤਾ ਲੱਗਾ ਕਿ ਆਂਗਣਵਾੜੀ ਸੈਂਟਰ ਵਿਚੋਂ ਇਕ ਗੈਸ ਸਿਲੰਡਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਵਿਚੋਂ ਮਿਡ-ਡੇ ਮੀਲ ਲਈ ਆਈ 9 ਕੁਇੰਟਲ ਕਣਕ ਗ਼ਾਇਬ ਸੀ। ਉਨ੍ਹਾਂ ਦੱਸਿਆ ਕਿ ਘਟਨਾ ਦਾ ਪਤਾ ਲੱਗਣ ‘ਤੇ ਤੁਰੰਤ ਸਰਪੰਚ ਕਿਰਨਾ ਰਾਣੀ ਬਾਂਸਲ ਨੂੰ ਜਾਣੂ ਕਰਵਾਇਆ ਗਿਆ। ਵਰਕਰ ਭੋਲੀ ਕੌਰ ਨੇ ਦੋਸ਼ ਲਗਾਇਆ ਕਿ ਇਹ ਪਹਿਲੀ ਵਾਰ ਨਹੀਂ ਹੈ, ਸਗੋਂ ਇਸ ਤੋਂ ਪਹਿਲਾਂ ਵੀ ਆਂਗਣਵਾੜੀ ਸੈਂਟਰ ਵਿਚ ਤਿੰਨ ਵਾਰ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੋਈਆਂ ਚੋਰੀਆਂ ਦੇ ਮਾਮਲੇ ਵਿਚ ਕੋਈ ਠੋਸ ਕਾਰਵਾਈ ਨਾ ਹੋਣ ਕਾਰਨ ਚੋਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ। ਉਨ੍ਹਾਂ ਮੁਤਾਬਿਕ ਹਰ ਵਾਰ ਸ਼ਿਕਾਇਤ ਦੇਣ ਦੇ ਬਾਵਜੂਦ ਚੋਰਾਂ ਤੱਕ ਪਹੁੰਚਣ ਲਈ ਠੋਸ ਕਦਮ ਨਹੀਂ ਚੁੱਕੇ ਗਏ। ਇਸ ਮਾਮਲੇ ਸਬੰਧੀ ਥਾਣਾ ਮਹਿਲ ਕਲਾਂ ਦੇ ਅਧਿਕਾਰੀ ਲਾਭ ਸਿੰਘ ਨੇ ਦੱਸਿਆ ਕਿ ਘਟਨਾ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਇਲਾਕੇ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਵੀ ਖੰਘਾਲੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਤਹਿਸੀਲ ’ਚ ਰਜਿਸਟਰੀਆਂ ਤੇ ਵਸੀਅਤਾਂ ਕਰਵਾਉਣ ਆਏ ਲੋਕੀ ਹੋਏ ਖੱਜਲ-ਖੁਆਰ ਅਗਲੀ ਖ਼ਬਰ ਪੈਨਸ਼ਨਰ ਜੁਆਇੰਟ ਫਰੰਟ ਵਲੋਂ ਸੂਬਾ ਪੱਧਰ ’ਤੇ ਸੰਘਰਸ਼ ਵਿੱਢਣ ਦਾ ਐਲਾਨ
Ad Position 24
No active advertisement