ਬਰਨਾਲਾ, 20 ਜੂਨ (ਨਰਿੰਦਰ ਅਰੋੜਾ)-ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਵਲੋਂ ਅੱਜ ਪੰਜਾਬ ਭਰ ਵਿਚ ਭਾਰਤੀ ਜਨਤਾ ਪਾਰਟੀ ਦੇ ਦਫ਼ਤਰਾਂ ਅਤੇ ਸੀਨੀਅਰ ਆਗੂਆਂ ਦੀਆਂ ਰਿਹਾਇਸ਼ਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਕੜੀ ਤਹਿਤ ਬਰਨਾਲਾ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਰਿਹਾਇਸ਼ ਦਾ ‘ਆਪ’ ਵਰਕਰਾਂ ਵਲੋਂ ਘਿਰਾ� ਕੀਤਾ ਗਿਆ। ਰੋਸ ਮੁਜ਼ਾਹਰੇ ਦੀ ਅਗਵਾਈ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਸਿਆਸਤ ਦਾ ਮਿਆਰ ਦਿਨੋਂ-ਦਿਨ ਡਿੱਗਦਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰਾਂ, ਖ਼ਾਸ ਕਰ ਕੇ ਭਾਜਪਾ ਨਾਲ ਜੁੜੇ ਕੁੱਝ ਲੋਕਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਇਤਰਾਜ਼ਯੋਗ ਅਤੇ ਐਡਿਟ ਕੀਤੀਆਂ ਵੀਡੀ� ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ, ‘ਸਿਆਸੀ ਵਿਰੋਧ ਜਾਇਜ਼ ਹੈ, ਪਰ ਨਿੱਜੀ ਹਮਲੇ ਅਤੇ ਘਟੀਆ ਹਰਕਤਾਂ ਲੋਕਤੰਤਰ ਲਈ ਘਾਤਕ ਹਨ। ਭਾਜਪਾ ਮੁੱਦਿਆਂ ਦੀ ਗੱਲ ਕਰਨ ਦੀ ਬਜਾਏ ਚਰਿੱਤਰਹਨਨ ਦੀ ਰਾਜਨੀਤੀ ਕਰ ਰਹੀ ਹੈ ਅਤੇ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਸ਼ੈਲੀ ਤੋਂ ਖ਼ੁਸ਼ ਹਨ ਅਤੇ ਪੂਰੀ ਤਾਕਤ ਨਾਲ ਉਨ੍ਹਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ ਦੇ ਵੱਡੇ ਵਾਅਦੇ ਪੂਰੇ ਕੀਤੇ ਹਨ। 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਅਤੇ ਭ੍ਰਿਸ਼ਟਾਚਾਰ ‘ਤੇ ਨਕੇਲ ਕੱਸਣ ਵਰਗੇ ਕੰਮਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ। ਦੋਵਾਂ ਵਿਧਾਇਕਾਂ ਨੇ ਦੋਸ਼ ਲਾਇਆ ਕਿ ਭਾਜਪਾ ਦੂਜੇ ਸੂਬਿਆਂ ਵਿਚ ਧਰਮ ਦੇ ਨਾਂ ‘ਤੇ ਲੋਕਾਂ ਨੂੰ ਵੰਡਣ ਦੀ ਸਿਆਸਤ ਕਰਦੀ ਹੈ, ਪਰ ਪੰਜਾਬ ਦੀ ਧਰਤੀ ‘ਤੇ ਇਹ ਫ਼ਾਰਮੂਲਾ ਕਾਮਯਾਬ ਨਹੀਂ ਹੋਵੇਗਾ। ਇਸ ਮੌਕੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨਪ੍ਰੀਤ ਭਾਰਦਵਾਜ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ, ਸੀਨੀਅਰ ਆਗੂ ਈਸ਼ਵਿੰਦਰ ਸਿੰਘ ਜੰਡੂ, ਕੌਂਸਲਰ ਸੁਖਜੀਤ ਕੌਰ ਸੁਖੀ, ਯੂਥ ਆਗੂ ਅਮਨ ਕਾਲਾ ਸੰਘੇੜਾ, ਰੋਹਿਤ �ਸ਼ੋ, ਮਲਕੀਤ ਸਿੰਘ ਸੰਘੇੜਾ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਸਨ।