02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਭਾਕਿਯੂ ਉਗਰਾਹਾਂ ਵਲੋਂ ਅੱਧੀ ਦਰਜਨ ਪਿੰਡਾਂ ’ਚ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 23-06-2026
ਟੱਲੇਵਾਲ, 22 ਜੂਨ (ਸੋਨੀ ਚੀਮਾ)- ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਇਕੱਠ ਦੇ ਸਬੰਧ ਵਿਚ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਅਗਵਾਈ ਵਿਚ ਪਿੰਡ ਟੱਲੇਵਾਲ, ਰਾਮਗੜ੍ਹ, ਪੱਖੋਕੇ, ਭੋਤਨਾ, ਚੀਮਾ ਤੋਂ ਇਲਾਵਾ ਪਿੰਡਾਂ ਵਿਚ ਮੀਟਿੰਗਾਂ ਕਰ ਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਹਰੀ ਸਿੰਘ ਭਗਤਪੁਰਾ ਅਤੇ ਦਰਸ਼ਨ ਸਿੰਘ ਚੀਮਾ ਬਲਾਕ ਆਗੂ ਕਿਹਾ ਕਿ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਕਿਸਾਨਾਂ ਦੀਆਂ ਹੱਕੀ ਮੰਗਾਂ ਤੋਂ ਇਲਾਵਾ ਭਾਰਤ ਅਮਰੀਕਾ ਵਪਾਰ ਸਮਝੌਤਾ ਰੱਦ ਕਰਵਾਉਣ, ਡੀਜ਼ਲ, ਪੈਟਰੋਲ ਤੇ ਗੈਸ ਦੀਆਂ ਕੀਮਤਾਂ ਵਿਚ ਵਾਧਾ ਵਾਪਸ ਲੈਣ, ਕਿਸਾਨਾਂ ਨੂੰ ਫ਼ਸਲਾਂ ਦੀ ਖਾਦ ਦੀ ਸਪਲਾਈ ਯਕੀਨੀ, ਬਿਜਲੀ ਤੇ ਡੀਜ਼ਲ ਤੇ ਸਬਸਿਡੀ, ਦੇਸ ਵਿਚ ਸਨਅਤੀ ਮਜ਼ਦੂਰਾਂ ਦੇ ਸੰਘਰਸ਼ ਕੁਚਲਣ, ਸਰਕਾਰੀ ਜਾਇਦਾਦਾਂ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਤੋਂ ਰੋਕਣ ਤੋਂ ਇਲਾਵਾ ਹੋਰ ਕਈ ਮੰਗਾਂ ਸਬੰਧੀ ਚੰਡੀਗੜ੍ਹ ਵਿਖੇ ਇਕੱਠ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਇਸ ’ਚ ਸ਼ਾਮਿਲ ਹੋਣ ਲਈ ਲੋਕਾਂ ਦਾ ਭਾਰੀ ਇਕੱਠ ਤਿਆਰੀਆਂ ਖਿੱਚ ਰਿਹਾ ਹੈ ਅਤੇ ਯੂਨੀਅਨ ਦੇ ਸੱਦੇ ’ਤੇ ਚੰਡੀਗੜ੍ਹ ਲਈ ਰਵਾਨਾ ਹੋਵੇਗਾ। ਇਸ ਮੌਕੇ ਮਾ: ਰਣਜੀਤ ਸਿੰਘ ਟੱਲੇਵਾਲ, ਜਰਨੈਲ ਸਿੰਘ ਟੱਲੇਵਾਲ, ਜੱਗੀ ਚੀਮਾ, ਜਰਨੈਲ ਸਿੰਘ, ਤਾਰਾ ਸਿੰਘ, ਪੱਪੂ ਪੰਡਤ, ਗੁਰਨਾਮ ਸਿੰਘ ਗਾਮਾ, ਬਿੱਕਰ ਸਿੰਘ ਗੋਰਾ, ਗੁਰਜੰਟ ਸਿੰਘ, ਭੋਲਾ ਸਿੰਘ, ਜਗਸੀਰ ਸਿੰਘ, ਗੁਰਪ੍ਰੀਤ ਸਿੰਘ, ਨਛੱਤਰ ਸਿੰਘ, ਬਲਦੇਵ ਸਿੰਘ, ਲਛਮਣ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡਾਂ ਦੀਆਂ ਇਕਾਈਆਂ ਅਤੇ ਕਿਸਾਨਾਂ ਨੇ ਸ਼ਮੂਲੀਅਤ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਪੂਰੀ ਅਤੇ ਸਮੇਂ ਸਿਰ ਨਾ ਦੇਣ ’ਤੇ ਪੱਖੋਕੇ ਗਰਿੱਡ ਦਾ ਕੀਤਾ ਘਿਰਾਓ ਅਗਲੀ ਖ਼ਬਰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ’ਚ ਕੀਤੇ ਜਾ ਰਹੇ ਰੋਸ ਮਾਰਚ ’ਚ ਭਰਵੀਂ ਸ਼ਮੂਲੀਅਤ ਕਰਾਂਗੇ- ਆਗੂ
Ad Position 24
No active advertisement