ਟੱਲੇਵਾਲ, 22 ਜੂਨ (ਸੋਨੀ ਚੀਮਾ)-ਹਲਕਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਛੀਨੀਵਾਲ ਖ਼ੁਰਦ ਵਿਖੇ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਤਹਿਤ ਲਾਭਪਾਤਰੀਆਂ ਨੂੰ ਫੂਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਲਖਵਿੰਦਰ ਸਿੰਘ ਲੱਖਾ ਸੰਮਤੀ ਮੈਂਬਰ, ਸਰਪੰਚ ਬਲਵਿੰਦਰ ਸਿੰਘ ਅਤੇ ਸਮਾਜ ਸੇਵੀ ਚਰਨਜੀਤ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਮੇਰੀ ਰਸੋਈ ਯੋਜਨਾ ਤਹਿਤ ਸੂਬੇ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਮਹਿੰਗਾਈ ਤੋਂ ਵੱਡੀ ਰਾਹਤ ਦਿੱਤੀ ਹੈ। ਇਸ ਸਕੀ ਮ ਤਹਿਤ ਨੀਲੇ ਕਾਰਡ ਧਾਰਕਾਂ ਜਿਨ੍ਹਾਂ ਦੀ ਸਾਲਾਨਾ ਆਮਦਨ 60,000 ਤੱਕ ਹੈ ਨੂੰ ਹਰ ਤਿੰਨ ਮਹੀਨੇ ਬਾਅਦ ਮੁਫ਼ਤ ਰਸੋਈ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਅੱਜ ਪਿੰਡ ਛੀਨੀਵਾਲ ਖ਼ੁਰਦ ਵਿਖੇ ਵੀ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਕਿੱਟਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਸਕੀਮ ਦਾ ਮੁੱਖ ਮੰਤਵ ਵਧਦੀ ਮਹਿੰਗਾਈ ਦੌਰਾਨ ਆਮ ਪਰਿਵਾਰਾਂ ਦੇ ਰਸੋਈ ਦੇ ਖ਼ਰਚਿਆਂ ਨੂੰ ਘਟਾਉਣਾ ਅਤੇ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣਾ ਇਸ ਸਕੀਮ ਦਾ ਮੁੱਖ ਟੀਚਾ ਹੈ ਅਤੇ ਇਹ ਕਦਮ ਪੰਜਾਬ ਵਿਚ ਘਰੇਲੂ ਪੱਧਰ ’ਤੇ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਬਹੁਤ ਵੱਡਾ ਸਹਾਰਾ ਸਾਬਤ ਹੋਵੇਗਾ। ਇਸ ਮੌਕੇ ਲਖਵਿੰਦਰ ਸਿੰਘ ਬਲਾਕ ਪ੍ਰਧਾਨ ਯੂਥ ਵਿੰਗ, ਕਿਰਨਦੀਪ ਕੌਰ ਬਲਾਕ ਪ੍ਰਧਾਨ ਇਸਤਰੀ ਵਿੰਗ, ਭੁਪਿੰਦਰ ਸਿੰਘ ਬਲਾਕ ਪ੍ਰਧਾਨ ਕਿਸਾਨ ਵਿੰਗ, ਸਤਵਿੰਦਰ ਸਿੰਘ ਸੈਕਟਰੀ, ਲਖਵਿੰਦਰ ਲੱਖੀ ਡੀਪੂ ਹੋਲਡਰ, ਗੁਰਮੀਤ ਸਿੰਘ, ਚਰਨਜੀਤ ਸਿੰਘ, ਸਰਬਜੀਤ ਕੌਰ ਪ੍ਰਧਾਨ ਗਹਿਲ, ਪਰਮਿੰਦਰ ਸਿੰਘ ਪੰਚ, ਪ੍ਰਭਜੋਤ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਸੁਖਪਾਲ ਸਿੰਘ ਪੰਚ, ਕਰਨੈਲ ਸਿੰਘ ਕਿਸਾਨ ਆਗੂ, ਜਗਸੀਰ ਸਿੰਘ ਜੱਗੀ, ਬਲਰਾਜ ਸਿੰਘ ਲੀਲਾ, ਗੁਰਪ੍ਰੀਤ ਕੌਰ ਪੰਚ, ਸਵਰਨ ਕੌਰ ਪੰਚ, ਸੁਰਿੰਦਰ ਕੌਰ ਪੰਚ, ਵੀਰਪਾਲ ਕੌਰ ਪੰਚ, ਸੰਦੀਪ ਸਿੰਘ, ਹਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਸਰਬਜੀਤ ਸਿੰਘ,ਗੋਪੀ, ਦਰਸ਼ਨ ਸਿੰਘ ਕਿਸਾਨ ਆਗੂ, ਜੀਤੀ ਬਾਈ, ਬੁੱਧ ਸਿੰਘ ਆਦਿ ਵੀ ਹਾਜ਼ਰ ਸਨ।