12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਸ਼ਹਿਰ ਵਾਸੀਆਂ ਨਾਲ ਹੋ ਰਹੀਆਂ ਵਧੀਕੀਆਂ ਸੰਬੰਧੀ ਸ਼ਹਿਰ ਵਾਸੀ ਹੋਏ ਇਕ ਮੰਚ ’ਤੇ ਇਕੱਠੇ

Ad Position 21
No active advertisement
ਅਜੀਤ ਡੈਸਕ 25-06-2026

ਤਪਾ ਮੰਡੀ, 24 ਜੂਨ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਸ਼ਹਿਰ ਦੇ ਇਕ ਪਰਿਵਾਰ ’ਤੇ ਪਲਾਟ ਦੇ ਵਿਵਾਦ ਨੂੰ ਲੈ ਕੇ ਪਲਾਟ ਵਾਲੀ ਧਿਰ ’ਤੇ ਪੁਲਿਸ ਵਲੋਂ ਕੀਤੇ ਮਾਮਲੇ ਨੂੰ ਲੈ ਕੇ ਸਥਾਨਕ ਅਗਰਵਾਲ ਧਰਮਸ਼ਾਲਾ ’ਚ ਸ਼ਹਿਰ ਵਲੋਂ ਪੀੜਤ ਪਰਿਵਾਰ ਦੇ ਹੱਕ ’ਚ ਵੱਡਾ ਇਕੱਠ ਕਰ ਕੇ 25 ਜੂਨ ਨੂੰ ਬਾਜ਼ਾਰ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ। ਵੱਡੇ ਇਕੱਠ ਵਿਚ ਬੋਲਦਿਆਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਆਸ਼ੂ ਭੂਤ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਸਮਾਜ ਸੇਵੀ ਸੰਜੂ ਗੁਪਤਾ, ਕਾਲਾ ਭੂਤ ਅਤੇ ਸਾਬਕਾ ਕੌਂਸਲਰ ਬੁੱਧ ਰਾਮ ਕਾਲਾ ਨੇ ਕਿਹਾ ਕਿ ਪੁਲਿਸ ਵਲੋਂ ਇਕ ਪਰਿਵਾਰ ਨਾਲ ਧੱਕਾ ਕੀਤਾ ਗਿਆ ਹੈ। ਜੋ ਵੀ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਵਲੋਂ ਕਥਿਤ ਪੁਲਿਸ ਤੇ ਪੈਸੇ ਲੈਣ ਦਾ ਵੀ ਦੋਸ਼ ਲਾਉਂਦਿਆਂ ਹੋਇਆ ਕਿਹਾ ਕਿ ਮੰਡੀ ਵਾਸੀਆਂ ਨਾਲ ਹਰ ਰੋਜ਼ ਕਿਸੇ ਨਾ ਕਿਸੇ ਬਹਾਨੇ ਨੂੰ ਲੈ ਕੇ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁੰਡਾ ਅਨਸਰਾਂ ਵਲੋਂ ਸ਼ਹਿਰ ਵਾਸੀਆਂ ਦੇ ਪਲਾਟ ਵੀ ਦੱਬੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨਾਲ ਅਗਰ ਕੋਈ ਧੱਕਾ ਹੁੰਦਾ ਹੈ ਤਾਂ ਉਨ੍ਹਾਂ ਦਾ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਨ੍ਹਾਂ ਦਾ ਡਟ ਕੇ ਸਾਥ ਦਿੱਤਾ ਜਾਵੇਗਾ, ਕਿਉਂਕਿ ਸ਼ਹਿਰ ਵਾਸੀ ਇਕ ਮੰਚ ’ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕੱਠੇ ਹੋ ਗਏ ਹਨ। ਇਸ ਲਈ ਕਿਸੇ ਵੀ ਪਰਿਵਾਰ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਝੂਠੇ ਪਰਚੇ ਧੜਾਧੜ ਦਰਜ ਹੋ ਰਹੇ ਹਨ । ਉਨ੍ਹਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਹਲਕਾ ਵਿਧਾਇਕ ਨੂੰ ਵੀ ਅਪੀਲ ਕੀਤੀ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਈ ਜਾਵੇ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਕਿਉਂਕਿ ਸ਼ਹਿਰ ਵਾਸੀ ਸਹਿਮ ਦੇ ਮਾਹੌਲ ਵਿਚ ਜਿਉਂ ਰਹੇ ਹਨ। ਉਨ੍ਹਾਂ ਭਰਵੇਂ ਇਕੱਠ ਦੇ ਵਿਚ ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਵੀ ਕਿਸੇ ਪਰਿਵਾਰ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਅਗਰ ਕਿਸੇ ਨਾਲ ਕੋਈ ਧੱਕਾ ਹੁੰਦਾ ਹੈ ਤਾਂ ਅਸੀਂ ਉਸ ਦੀ ਪਿੱਠ ’ਤੇ ਖੜਾਂਗੇ ਚਾਹੇ ਸਾਨੂੰ ਇਸ ਦਾ ਕੋਈ ਵੀ ਮੁੱਲ ਕਿਉਂ ਨਾ ਉਤਾਰਨਾ ਪਵੇ। ਇਸ ਤੋਂ ਇਲਾਵਾ ਪਰੈਟੀ ਭਾਰਤੀ, ਬਸੰਤ ਲਾਲ ਭੋਲਾ ਵਲੋਂ ਆਪਣੇ ਨਾਲ ਹੋਏ ਨਾਜਾਇਜ਼ ਧੱਕੇ ਸਬੰਧੀ ਕਹਾਣੀ ਵੀ ਦੱਸੀ ਗਈ। ਇਸ ਸਬੰਧੀ ਜਦੋਂ ਸਿਟੀ ਇੰਚਾਰਜ ਬਲਜੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਮੁੱਢ ਤੋਂ ਹੀ ਦੋਸ਼ਾਂ ਨੂੰ ਨਕਾਰਦਿਆਂ ਹੋਇਆ ਕਿਹਾ ਕਿ ਜੋ ਵੀ ਕਾਰਵਾਈ ਹੋਈ ਹੈ ਉਹ ਕਾਨੂੰਨ ਮੁਤਾਬਕ ਕੀਤੀ ਗਈ ਹੈ ਅਤੇ ਕਿਸੇ ਵੀ ਪਰਿਵਾਰ ਨਾਲ ਧੱਕਾ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਟਾਂਡਾ, ਐਸੋਸੀਏਸ਼ਨ ਦੇ ਪ੍ਰਧਾਨ ਸੁਰੇਸ਼ ਕੁਮਾਰ ਕਾਲਾ, ਉਗਰ ਮੌੜ, ਪ੍ਰਦੀਪ ਤੀਲੀ, ਰਾਜੂ ਮੌੜ, ਹਰਿੰਦਰ ਸਿੰਘ ਸ਼ਹਿਰੀ ਪ੍ਰਧਾਨ ਕਾਂਗਰਸ, ਸੁਭਾਸ਼ ਕੁਮਾਰ ਸਬਾਸੀ, ਵੀਨਿਤ ਗਰਗ, ਬੌਬੀ ਤਾਜੋ, ਵਿਜੈ ਧੂਰਕੋਟੀਆ, ਨਰਿੰਦਰ ਨਿੰਦੀ, ਸ਼ੀਲਾ ਭੂਤ, ਸਾਬਕਾ ਪ੍ਰਧਾਨ ਸੁਰੇਸ਼ ਕੁਮਾਰ ਪੱਖੋ, ਤੋਤੀ ਤਾਜੋ, ਮਨਦੀਪ ਸਿੰਘ ਮਾਨ, ਰਾਜ ਕੁਮਾਰ ਪੱਖੋ, ਸੋਮਨਾਥ ਪੰਡਿਤ, ਰਾਜਵਿੰਦਰ ਸਿੰਘ ਸ਼ੀਤਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਤਹਿਸੀਲ ਕੰਪਲੈਕਸ ਤਪਾ ਵਿਖੇ ਸੇਵਾ ਕੇਂਦਰ ਸਥਾਪਿਤ ਕਰਨ ਦੀ ਕੀਤੀ ਮੰਗ ਅਗਲੀ ਖ਼ਬਰ ਪ੍ਰਾਇਮਰੀ ਸਕੂਲ ਮਹਿਲ ਕਲਾਂ ’ਚੋਂ ਹੋਈ ਚੋਰੀ ਦੇ ਮਾਮਲੇ ’ਚ ਦੋ ਕਾਬੂ
Ad Position 24