ਮਹਿਲ ਕਲਾਂ, 25 ਜੂਨ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਵਰਕਿੰਗ ਕਮੇਟੀ ਮੈਂਬਰ ਬੰਨੀ ਖਹਿਰਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਬੰਨੀ ਖਹਿਰਾ ਨੇ ਨਵੇਂ ਚੁਣੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੂਥ ਕਾਂਗਰਸ ਦੇ ਨਵੇਂ ਚੁਣੇ ਅਹੁਦੇਦਾਰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਅਹਿਮ ਭੂਮਿਕਾ ਅਦਾ ਕਰੇਗਾ। ਸੀਨੀਅਰ ਆਗੂ ਬੰਨੀ ਖਹਿਰਾ ਨੇ ਕਿਹਾ ਕਿ ਯੂਥ ਕਾਂਗਰਸ ਨੇ ਮੈਂਬਰਸ਼ਿਪ ਮੁਹਿੰਮ ਅਤੇ ਚੋਣਾਂ ਰਾਹੀਂ ਨੌਜਵਾਨਾਂ ਨੂੰ ਵੱਡੀ ਗਿਣਤੀ ’ਚ ਨਾਲ ਜੋੜਿਆ ਹੈ। ਨਵੇਂ ਚੁਣੇ ਅਹੁਦੇਦਾਰ ਨਸ਼ਿਆਂ, ਬੇਰੁਜ਼ਗਾਰੀ, ਸਿਹਤ ਸਹੂਲਤਾਂ, ਸਿੱਖਿਆ ਅਤੇ ਹੋਰ ਲੋਕ ਮੁੱਦਿਆਂ ’ਤੇ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ, ਰੁਜ਼ਗਾਰ, ਸਿਹਤ ਸਹੂਲਤਾਂ ਅਤੇ ਨਸ਼ਿਆਂ ਦੇ ਮੁੱਦਿਆਂ ’ਤੇ ਸਰਕਾਰ ਫ਼ੇਲ੍ਹ ਸਾਬਤ ਹੋਈ ਹੈ । ਬੰਨੀ ਖਹਿਰਾ ਨੇ ਐਲਾਨ ਕੀਤਾ ਕਿ ਛੇਤੀ ਹੀ ਹਲਕੇ ’ਚ ਕਾਂਗਰਸ ਵਲੋਂ ਲੋਕ ਮਿਲਣੀ ਕਰਵਾਈ ਜਾਵੇਗੀ, ਜਿਸ ’ਚ ਲੋਕਾਂ ਨਾਲ ਕੀਤੇ ਵਾਅਦਿਆਂ ਬਾਰੇ ਸਵਾਲ ਪੁੱਛੇ ਜਾਣਗੇ। ਇਸ ਮੌਕੇ ਯੂਥ ਕਾਂਗਰਸ ਹਲਕਾ ਮਹਿਲ ਕਲਾਂ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਠੀਕਰੀਵਾਲ, ਮੀਤ ਪ੍ਰਧਾਨ ਦੀਪਇੰਦਰ ਸਿੰਘ ਦੀਪਾ, ਮੀਤ ਪ੍ਰਧਾਨ ਜਗਦੀਪ ਸਿੰਘ ਪਪਲੂ, ਜਨਰਲ ਸਕੱਤਰ ਰਾਜਵਿੰਦਰ ਸਿੰਘ, ਹਲਕਾ ਸੈਕਟਰੀ ਤਰਸੇਮ ਖ਼ਾਨ, ਅੰਮ੍ਰਿਤਪਾਲ ਸਿੰਘ, ਅਮਰਜੋਤ ਸਿੰਘ, ਪਵਿੱਤਰ ਸਿੰਘ, ਅਰਬਾਜ਼ ਖ਼ਾਨ, ਬਲਾਕ ਪ੍ਰਧਾਨ ਨਰਿੰਦਰ ਸਿੰਘ, ਆਦਿ ਆਗੂਆਂ ਨੂੰ ਸੀਨੀਅਰ ਆਗੂ ਬੰਨੀ ਖਹਿਰਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।