ਮਹਿਲ ਕਲਾਂ, 25 ਜੂਨ (ਅਵਤਾਰ ਸਿੰਘ ਅਣਖੀ)- ਬਾਬਾ ਪ੍ਰਕਾਸ਼ ਮੁਨੀ ਦੀ ਯਾਦ ’ਚ ਸਾਲਾਨਾ ਧਾਰਮਿਕ ਸਮਾਗਮ ਡੇਰਾ ਮੁਕਤਸਰ, ਪਿੰਡ ਮੂੰਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਸੂਬਾ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ, ਸੂਬਾ ਸਕੱਤਰ ਜਸਮੇਲ ਸਿੰਘ ਡੇਅਰੀਵਾਲਾ, ਜ਼ਿਲ੍ਹਾ ਚੇਅਰਮੈਨ ਗੁਰਮੇਲ ਸਿੰਘ ਮੌੜ ਆਦਿ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰ ਕੇ ਸਮੂਹ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਆਪਸੀ ਪਿਆਰ, ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ । ਮੁੱਖ ਸੇਵਾਦਾਰ ਬਾਬਾ ਦਲੌਰ ਮੁਨੀ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਸਮੂਹ ਪ੍ਰਬੰਧਕ ਕਮੇਟੀ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ, ਸੰਤ ਮਹਾਂਪੁਰਸ਼ਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਢਾਡੀ ਰਾਜ ਕ੍ਰਿਸ਼ਨ ਸਿੰਘ ਤੂਫ਼ਾਨ ਬੀਹਲਾ, ਢਾਡੀ ਕਸ਼ਮੀਰ ਸਿੰਘ ਸੰਘੇੜਾ, ਕਵੀਸ਼ਰ ਕੇਸਰ ਸਿੰਘ ਮੂੰਮ, ਕਵੀਸ਼ਰ ਸੁਖਮੰਦਰ ਸਿੰਘ, ਕਵੀਸ਼ਰ ਦਲਵੀਰ ਸਿੰਘ ਬਡਬਰ ਦੇ ਜਥਿਆਂ ਨੇ ਗੁਰਇਤਿਹਾਸ ਸੁਣਾਇਆ। ਇਸ ਮੌਕੇ ਸਰਪੰਚ ਲਖਬੀਰ ਸਿੰਘ ਮੂੰਮ, ਸਤਨਾਮ ਸਿੰਘ ਸੇਖੋਂ, ਜਸਪਾਲ ਸਿੰਘ ਸੇਖੋਂ, ਸਾਬਕਾ ਸਰਪੰਚ ਦਰਸ਼ਨ ਸਿੰਘ ਲੱਖਾ, ਗੁਰਮੀਤ ਸਿੰਘ, ਅਜੈਬ ਸਿੰਘ ਲੱਖਾ, ਕਲੱਬ ਦੇ ਪ੍ਰਧਾਨ ਨਿਰਭੈ ਸਿੰਘ, ਗੁਰਪ੍ਰੀਤ ਸਿੰਘ ਢਿੱਲੋਂ, ਗੁਰਜੀਤ ਸਿੰਘ, ਸਤਨਾਮ ਸਿੰਘ, ਗੁਰਚਰਨ ਸਿੰਘ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ ।