18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਭੂਮੀਗਤ ਜਲ ਸੰਭਾਲ ਅਤੇ ਪ੍ਰਬੰਧਨ ਸੰਬੰਧੀ ਟੀਅਰ-3 ਸਿਖਲਾਈ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 26-06-2026
ਬਰਨਾਲਾ, 25 ਜੂਨ (ਗੁਰਪ੍ਰੀਤ ਸਿੰਘ ਲਾਡੀ)-ਭੂਮੀਗਤ ਜਲ ਦੀ ਸੰਭਾਲ ਅਤੇ ਟਿਕਾਊ ਜਲ ਪ੍ਰਬੰਧਨ ਦੇ ਉਦੇਸ਼ ਨਾਲ ਇੱਕ ਟੀਅਰ-3 ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਕੇਂਦਰੀ ਭੂਮੀਗਤ ਜਲ ਬੋਰਡ, ਉੱਤਰ-ਪੱਛਮੀ ਖੇਤਰ, ਚੰਡੀਗੜ੍ਹ ਦੇ ਵਿਗਿਆਨੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਇਸ ਪ੍ਰੋਗਰਾਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਵਲੋਂ ਕੀਤੀ ਗਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਜ਼ਮੀਨੀ ਪੱਧਰ ’ਤੇ ਵਿਗਿਆਨਕ ਪਹੁੰਚ ਨਾਲ ਭੂਮੀਗਤ ਜਲ ਦੀ ਸੰਭਾਲ ਅਤੇ ਬਿਹਤਰ ਜਲ ਪ੍ਰਬੰਧਨ ਨੂੰ ਉਤਸ਼ਾਹਿਤ ਕਰਨਾ ਸੀ। ਕੇਂਦਰੀ ਭੂਮੀਗਤ ਜਲ ਬੋਰਡ ਤੋਂ ਆਏ ਵਿਗਿਆਨੀਆਂ ਨੇ ਭੂਮੀਗਤ ਜਲ ਪ੍ਰਬੰਧਨ ਸਬੰਧੀ ਅਹਿਮ ਜਾਣਕਾਰੀਆਂ ਸਾਂਝੀਆਂ ਕੀਤੀਆਂ। ਸ੍ਰੀ ਰਿਸ਼ੀ ਰਾਜ (ਵਿਗਿਆਨੀ-ਬੀ), ਸ੍ਰੀ ਵਿੱਦਿਆ ਸਾਗਰ (ਵਿਗਿਆਨੀ-ਬੀ) ਅਤੇ ਡਾ. ਸਵਿਤਾ ਸਿੰਘ (ਸਹਾਇਕ ਭੂ-ਭੌਤਿਕ ਵਿਗਿਆਨੀ) ਵਲੋਂ ਭੂਮੀਗਤ ਜਲ ਸਰੋਤਾਂ ਦੇ ਮੁਲਾਂਕਣ, ਗੁਣਵੱਤਾ ਅਤੇ ਸੰਭਾਲ ਸਬੰਧੀ ਵਿਸਤ੍ਰਿਤ ਪੇਸ਼ਕਾਰੀਆਂ ਦਿੱਤੀਆਂ ਗਈਆਂ। ਸਿਖਲਾਈ ਦੌਰਾਨ ਹਾਈਡਰੋਲੋਜੀਕਲ ਪਹਿਲੂਆਂ, ਭੂ-ਭੌਤਿਕ ਤਕਨੀਕਾਂ, ਸਰਵੇਖਣ ਦੇ ਨਤੀਜਿਆਂ, ਪਾਣੀ ਦੀ ਅੰਨ੍ਹੇਵਾਹ ਵਰਤੋਂ ਦੀ ਰੋਕਥਾਮ, ਮੀਂਹ ਦੇ ਪਾਣੀ ਦੀ ਸੰਭਾਲ, ਆਰਟੀਫੀਸ਼ੀਅਲ ਰੀਚਾਰਜ ਅਤੇ ਜਲ ਪ੍ਰਬੰਧਨ ਲਈ ਅਪਣਾਈਆਂ ਜਾਣ ਵਾਲੀਆਂ ਆਧੁਨਿਕ ਤਕਨੀਕਾਂ ਬਾਰੇ ਵਿਸਤਾਰ ਨਾਲ ਚਾਨਣਾ ਪਾਇਆ ਅਤੇ ਪ੍ਰਤੀਭਾਗੀਆਂ ਨੂੰ ਜਾਗਰੂਕ ਕੀਤਾ ਗਿਆ। ਇਸ ਅਹਿਮ ਸਿਖਲਾਈ ਪ੍ਰੋਗਰਾਮ ਵਿਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਸਹਾਇਕਾਂ ਅਤੇ ਕਿਸਾਨਾਂ ਸਮੇਤ ਲਗਭਗ 80 ਪ੍ਰਤੀਭਾਗੀਆਂ ਨੇ ਭਾਗ ਲਿਆ। ਪ੍ਰੋਗਰਾਮ ਵਿਚ ਜ਼ਿਲ੍ਹਾ ਪ੍ਰੀਸ਼ਦ ਸੁਪਰਡੈਂਟ ਅਨੁਰਾਗ ਸ਼ਰਮਾ, ਜਗਤਾਰ ਮਿੱਤਲ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ। ਇਸ ਪ੍ਰੋਗਰਾਮ ਦੇ ਸਫ਼ਲ ਆਯੋਜਨ ਵਿਚ ਮਨਰੇਗਾ ਬਰਨਾਲਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਮਨਦੀਪ ਕੁਮਾਰ ਬਾਂਸਲ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੰਤ ਵਿਚ ‘ਭੂਮੀਗਤ ਜਲ ਬਚਾਓ, ਭਵਿੱਖ ਸਵਾਰੋ-ਜਲ ਸੰਭਾਲ ਨਾਲ ਖ਼ੁਸ਼ਹਾਲੀ ਲਿਆਓ’ ਦੇ ਸੁਨੇਹੇ ਨਾਲ ਸਭ ਨੂੰ ਪਾਣੀ ਦੀ ਬੱਚਤ ਕਰਨ ਦਾ ਸੱਦਾ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡਕੈਤੀ ਦੀ ਯੋਜਨਾ ਬਣਾ ਰਹੇ ਚਾਰ ਨੌਜਵਾਨ ਤੇ ਪੁਲਿਸ ਮੁਲਾਜ਼ਮ ਦੱਸ ਕੇ ਠੱਗੀਆਂ ਮਾਰਨ ਵਾਲੇ 2 ਕਾਬੂ ਅਗਲੀ ਖ਼ਬਰ ਸੰਤ ਬਲਬੀਰ ਸਿੰਘ ਘੁੰਨਸ ਵਲੋਂ ਐਡਵੋਕੇਟ ਗੁਰਪ੍ਰੀਤ ਕੌਰ ਦਾ ਸਨਮਾਨ
Ad Position 24