08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਕੱਚਾ ਕਾਲਜ ਰੋਡ ਦੇ ਕਈ ਮੁਹੱਲਿਆਂ ’ਚ ਟੂਟੀਆਂ ਰਾਹੀਂ ਆ ਰਿਹਾ ਗੰਦਾ ਪਾਣੀ

Ad Position 21
No active advertisement
ਅਜੀਤ ਡੈਸਕ 27-06-2026

ਬਰਨਾਲਾ, 26 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਥਾਨਕ ਕੱਚਾ ਕਾਲਜ ਰੋਡ ’ਤੇ ਗਲੀ ਨੰਬਰ 12 ਸਮੇਤ ਕਈ ਮੁਹੱਲਿਆਂ ਵਿਚ ਵਾਟਰ ਸਪਲਾਈ ਦੀਆਂ ਟੂਟੀਆਂ ਰਾਹੀਂ ਬੇਹੱਦ ਗੰਦਾ ਅਤੇ ਬਦਬੂਦਾਰ ਪਾਣੀ ਆ ਰਿਹਾ ਹੈ। ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਵਲੋਂ ਲੋਕਾਂ ਦੀ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਸਥਾਨਕ ਲੋਕਾਂ ਵਿਚ ਵਿਭਾਗ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਬਲਾਕ ਪ੍ਰਧਾਨ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਅੱਤ ਦੀ ਗਰਮੀ ਦੇ ਇਸ ਮੌਸਮ ਵਿਚ ਲੋਕਾਂ ਨੂੰ ਪਾਣੀ ਦੀ ਸਭ ਤੋਂ ਵੱਧ ਜ਼ਰੂਰਤ ਹੁੰਦੀ ਹੈ। ਜਿਸ ਲਈ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਚਾਹੀਦਾ ਸੀ ਕਿ ਉਹ ਗਰਮੀ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਾਰੇ ਟਿਊਬਵੈੱਲਾਂ ਦੀ ਮੁਰੰਮਤ ਅਤੇ ਪਾਈਪਲਾਈਨਾਂ ਦੀ ਚੈਕਿੰਗ ਮੁਕੰਮਲ ਕਰਵਾਉਂਦੇ। ਪਰ ਅਧਿਕਾਰੀ ਜ਼ਮੀਨੀ ਹਕੀਕਤ ਤੋਂ ਦੂਰ ਆਪਣੇ ਏਅਰ ਕੰਡੀਸ਼ਨਡ ਕਮਰਿਆਂ ਵਿਚ ਬੈਠੇ ਰਹਿੰਦੇ ਹਨ। ਇਨ੍ਹਾਂ ਨੂੰ ਆਮ ਲੋਕਾਂ ਦੀਆਂ ਤਕਲੀਫ਼ਾਂ ਨਾਲ ਕੋਈ ਸਰੋਕਾਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਟੂਟੀਆਂ ਵਿਚੋਂ ਆ ਰਹੇ ਪਲੀਤ ਪਾਣੀ ਕਾਰਨ ਘਰਾਂ ਵਿਚ ਖਾਣਾ ਬਣਾਉਣਾ ਅਤੇ ਪੀਣ ਲਈ ਪਾਣੀ ਵਰਤਣਾ ਮੁਹਾਲ ਹੋ ਗਿਆ ਹੈ। ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਟੂਟੀਆਂ ਵਿਚੋਂ ਆ ਰਹੇ ਇਸ ਤਰ੍ਹਾਂ ਦੇ ਗੰਦੇ ਪਾਣੀ ਨਾਲ ਇਲਾਕੇ ਵਿਚ ਹੈਜ਼ਾ, ਉਲਟੀਆਂ, ਦਸਤ ਅਤੇ ਪੇਟ ਦੀਆਂ ਹੋਰ ਭਿਆਨਕ ਬਿਮਾਰੀਆਂ ਮਹਾਂਮਾਰੀ ਦਾ ਰੂਪ ਧਾਰਨ ਕਰ ਸਕਦੀਆਂ ਹਨ, ਜਿਸ ਦੀ ਜ਼ਿੰਮੇਵਾਰੀ ਸਿੱਧੀ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਸ ਗੰਭੀਰ ਮਾਮਲੇ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਐਕਸੀਅਨ ਦੇ ਧਿਆਨ ਵਿਚ ਲਿਆਂਦਾ ਹੈ। ਸ਼ਿਕਾਇਤ ਤੋਂ ਬਾਅਦ ਸਬੰਧਿਤ ਅਧਿਕਾਰੀਆਂ ਨੇ ਮੌਕੇ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਵੀ ਲਿਆ ਹੈ। ਉੱਚ ਅਧਿਕਾਰੀਆਂ ਵਲੋਂ ਭਰੋਸਾ ਦਿੱਤਾ ਗਿਆ ਹੈ ਕਿ ਖ਼ਰਾਬ ਟਿਊਬਵੈੱਲਾਂ ਅਤੇ ਪਾਈਪਲਾਈਨ ਦੀ ਲੀਕੇਜ ਨੂੰ ਜਲਦੀ ਤੋਂ ਜਲਦੀ ਠੀਕ ਕਰ ਕੇ ਸਾਫ਼ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ। ਮਹੇਸ਼ ਲੋਟਾ ਨੇ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ ਇੱਕ-ਦੋ ਦਿਨਾਂ ਵਿਚ ਇਸ ਸਮੱਸਿਆ ਦਾ ਪੱਕਾ ਹੱਲ ਨਾ ਕੱਢਿਆ ਗਿਆ ਤਾਂ ਸਮੂਹ ਮੁਹੱਲਾ ਨਿਵਾਸੀਆਂ ਨੂੰ ਨਾਲ ਲੈ ਕੇ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਦਫ਼ਤਰ ਅੱਗੇ ਅਣਮਿਥੇ ਸਮੇਂ ਲਈ ਵਿਸ਼ਾਲ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਲਈ ਜਲਦ ਕੀਤੀ ਜਾਵੇਗੀ ਬੈਠਕ-ਭਗਵੰਤ ਮਾਨ ਅਗਲੀ ਖ਼ਬਰ ਸਰੀ ਪੁਲਿਸ ਵੱਲੋਂ 2 ਪੰਜਾਬੀਆਂ ਸਮੇਤ 4 ਨੌਜਵਾਨ ਗ੍ਰਿਫ਼ਤਾਰ
Ad Position 24