08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਮਗਨਰੇਗਾ ਮੁਲਾਜ਼ਮਾਂ ਨੇ ਪੰਚਾਇਤੀ ਵਿਭਾਗ ਵਲੋਂ ਕੱਢੇ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 27-06-2026
ਬਰਨਾਲਾ, 26 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਗਨਰੇਗਾ ਕਰਮਚਾਰੀ ਯੂਨੀਅਨ (ਪੰਜਾਬ) ਜ਼ਿਲ੍ਹਾ ਇਕਾਈ ਬਰਨਾਲਾ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਵਿਭਾਗ ਵਲੋਂ ਕੱਢੇ ਮਾਰੂ ਪੱਤਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਬਲਾਕ ਬਰਨਾਲਾ ਦੇ ਪ੍ਰਧਾਨ ਗਗਨਦੀਪ ਸਿੰਘ ਸਿੱਧੂ, ਬਲਾਕ ਸ਼ਹਿਣਾ ਦੇ ਪ੍ਰਧਾਨ ਹਰਦੇਵ ਸਿੰਘ ਸਿੱਧੂ ਅਤੇ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਬੂਟਾ ਸਿੰਘ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਬਲਾਕਾਂ ਵਿਚ ਮਗਨਰੇਗਾ ਮੁਲਾਜ਼ਮਾਂ ਦਾ ਧਰਨਾ 25ਵੇਂ ਦਿਨ ਸ਼ਾਮਿਲ ਹੋ ਗਿਆ। ਪਰ ਵਿਭਾਗ ਵਲੋਂ ਮੰਗਾਂ ਮੰਨਣ ਦੇ ਬਾਵਜੂਦ ਵੀ ਅਜੇ ਤੱਕ ਲਾਗੂ ਨਹੀਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਲਾਜ਼ਮਾਂ ਨੂੰ 6 ਮਹੀਨਿਆਂ ਤੋਂ ਤਨਖ਼ਾਹਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ, ਜਿਸ ਕਰ ਕੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੈ ਅਤੇ ਅਜੇ ਤਨਖ਼ਾਹ ਮਿਲਣ ਦੀ ਕੋਈ ਉਮੀਦ ਨਹੀਂ। ਉਲਟਾ ਮੰਨੀਆਂ ਮੰਗਾਂ ਲਾਗੂ ਕਰਨ ਦੀ ਬਿਜਾਏ ਵਿਭਾਗ ਨੇ (ਨੋ ਵਰਕ-ਨੋ-ਪੇਅ) ਦੀਆਂ ਚਿੱਠੀਆਂ ਕੱਢ ਕੇ ਮੁਲਾਜ਼ਮਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਕਹਿੰਦੀ ਹੈ ਕਿ ਅਸੀਂ ਪੰਜਾਬ ਵਿਚ 68 ਹਜ਼ਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਹੈ ਪਰ ਦੂਜੇ ਪਾਸੇ ਮਗਨਰੇਗਾ ਮੁਲਾਜ਼ਮਾਂ ਨੂੰ ਜੋ ਪਿਛਲੇ 18 ਸਾਲਾਂ ਤੋਂ ਪੰਚਾਇਤੀ ਰਾਜ ਵਿਭਾਗ ਵਿਚ ਕੰਮ ਕਰਦੇ ਹਨ, ਜੋ ਰੈਗੂਲਰ ਹੋਣ ਲਈ ਪਿਛਲੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ। ਜੋ ਕਿ ਸਰਕਾਰ ਤੇ ਵਿਭਾਗ ਦਾ ਮੁਲਾਜ਼ਮਾਂ ਨਾਲ ਸਰਾਸਰ ਧੱਕਾ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਦਾ ਕੰਮ ਹੋਰ ਵਿਭਾਗਾਂ ਨੂੰ ਕਰਾਉਣ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਮੁਲਾਜ਼ਮਾਂ ਵਲੋਂ ਵੀ ਬਾਈਕਾਟ ਕਰ ਕੇ ਮਨਰੇਗਾ ਮੁਲਾਜ਼ਮਾਂ ਦਾ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਰਮਨਦੀਪ ਕੌਰ, ਪਰਮਿੰਦਰ ਸਿੰਘ ਮਾਣੂਕੇ, ਗੁਰਪ੍ਰੀਤ ਸਿੰਘ ਸ਼ੇਰਗਿੱਲ ,ਪੰਕਜ ਕੁਮਾਰ, ਜਸਮੀਤ ਸਿੰਘ ਤੁੰਗ, ਬਲਕਰਨ ਸਿੰਘ ਸ਼ੇਰਗਿੱਲ, ਮਹਿੰਦਰ ਸਿੰਘ ਮਹਿਲ ਕਲਾਂ, ਗਗਨਦੀਪ ਸਿੰਘ, ਦਿਲਪ੍ਰੀਤ ਸਿੰਘ ਜਟਾਣਾ, ਹਰਦੀਪ ਸਿੰਘ ਸਰਾਂ, ਸਤਨਾਮ ਸਿੰਘ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ। ਇਸ ਮੌਕੇ ਕਾ: ਸੇਰ ਸਿੰਘ ਫਰਵਾਹੀ ਨੇ ਆਪਣੇ ਸਾਥੀਆਂ ਸਮੇਤ ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਵਿਚ ਸ਼ਮੂਲੀਅਤ ਕਰ ਕੇ ਸਮਰਥਨ ਦੇਣ ਦਾ ਐਲਾਨ ਕੀਤਾ ਤੇ ਕਿਹਾ ਕਿ ਮਨਰੇਗਾ ਮਜ਼ਦੂਰਾਂ ਨੂੰ ਨਾ ਕੰਮ ਮਿਲ ਰਿਹਾ ਹੈ, ਨਾ ਹੀ ਕੀਤੇ ਕੰਮਾਂ ਦੇ ਪੈਸੇ ਮਿਲ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਗਾਗੇਵਾਲ ਵਿਖੇ ਪੰਚਾਇਤ ਨੇ ‘ਮੇਰੀ ਰਸੋਈ’ ਸਕੀਮ ਤਹਿਤ ਲਾਭਪਾਤਰੀਆ ਨੂੰ ਫੂਡ ਕਿੱਟਾਂ ਦੀ ਕੀਤੀ ਵੰਡ ਅਗਲੀ ਖ਼ਬਰ 350 ਗ੍ਰਾਮ ਹੈਰੋਇਨ (ਚਿੱਟੇ) ਸਮੇਤ 4 ਵਿਅਕਤੀ ਕਾਬੂ
Ad Position 24