ਟੱਲੇਵਾਲ, 26 ਜੂਨ (ਸੋਨੀ ਚੀਮਾ)-ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੇ ਸੂਬੇ ਦੇ ਲੋੜਵੰਦ ਪਰਿਵਾਰਾਂ ਦੀ ਜ਼ਿੰਦਗੀ ਵਿਚ ਵੱਡੀ ਰਾਹਤ ਦਿੱਤੀ ਹੈ। ਇਹ ਸ਼ਬਦ ਸਰਪੰਚ ਕਰਮਜੀਤ ਕੌਰ ਦੇ ਪਤੀ ਸੀਨੀਅਰ ਆਮ ਆਦਮੀ ਪਾਰਟੀ ਆਗੂ ਗੁਰਪ੍ਰੀਤ ਸਿੰਘ ਗਾਗੇਵਾਲ ਨੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਨਿਰਦੇਸ਼ਾਂ ਤਹਿਤ ‘ਮੇਰੀ ਰਸੋਈ ਸਕੀਮ’ ਤਹਿਤ ਲਾਭਪਾਤਰੀ ਪਰਿਵਾਰ ਨੂੰ ਫੂਡ ਕਿੱਟਾਂ ਦੀ ਵੰਡ ਕਰਨ ਮੌਕੇ ਆਖੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਵਿਆਪਕ ਭਲਾਈ ਸਕੀਮਾਂ ਜਿਵੇਂ ਕਿ ਮੇਰੀ ਰਸੋਈ ਯੋਜਨਾ, ਅਸ਼ੀਰਵਾਦ ਯੋਜਨਾ ਅਤੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਨੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਬਹੁਤ ਲੋੜੀਂਦੀ ਵਿੱਤੀ ਅਤੇ ਪੌਸ਼ਟਿਕ ਸੁਰੱਖਿਆ ਪ੍ਰਦਾਨ ਕੀਤੀ ਹੈ। ਸੂਬਾ ਸਰਕਾਰ ਵਲੋਂ ਲੋੜਵੰਦਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਪ੍ਰਮੁੱਖ ਕਦਮ ਚੁੱਕੇ ਗਏ ਹਨ, ਜੋ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਅੱਜ ਪਿੰਡ ਗਾਗੇਵਾਲ ਵਿਖੇ ਵੀ ਮੇਰੀ ਰਸੋਈ ਯੋਜਨਾ ਵਧਦੀ ਮਹਿੰਗਾਈ ਦੇ ਦੌਰ ਵਿਚ ਸੰਘਰਸ਼ ਕਰ ਰਹੇ ਲਗਭਗ ਪੱਛੜੇ ਵਰਗਾਂ ਦੇ ਪਰਿਵਾਰਾਂ ਨੂੰ ਰਾਹਤ ਦੇਣ ਲਈ ਪੌਸ਼ਟਿਕ ਰਾਸ਼ਨ ਕਿੱਟਾਂ ਮੁਫ਼ਤ ਵੰਡੀਆਂ ਜਾ ਗਈਆਂ ਹਨ। ਇਸ ਮੌਕੇ ਰਵੀ ਸਿੰਘ ਪੰਚ, ਜਗਦੇਵ ਸਿੰਘ ਪੰਚ, ਗਾਮਾ ਸਿੰਘ ਪੰਚ, ਰਾਜਾ ਸਿੰਘ ਪੰਚ, ਹਰਗੁਣ ਸਿੰਘ, ਚਰਨ ਸਿੰਘ, ਨਰਦੀਪ ਸਿੰਘ, ਕੇਵਲ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ।