08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਵਿਜੈਇੰਦਰ ਸਿੰਗਲਾ ਵਲੋਂ ਵਿਸ਼ਾਲ ਸਿੰਗਲਾ ਸਮੇਤ ਜੇਤੂਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 27-06-2026
ਭਦੌੜ, 26 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਆਲ ਇੰਡੀਆ ਯੂਥ ਕਾਂਗਰਸ ਵਲੋਂ ਯੂਥ ਕਾਂਗਰਸ ਦੀਆਂ ਕਰਵਾਈਆਂ ਗਈਆਂ ਚੋਣਾਂ ਵਿਚ ਹਲਕਾ ਸੰਗਰੂਰ ਸਾਬਕਾ ਲੋਕ ਸਭਾ ਮੈਂਬਰ ਵਿਜੈਇੰਦਰ ਸਿੰਗਲਾ ਜੇਤੂਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਹਲਕਾ ਭਦੌੜ ਅਤੇ ਜ਼ਿਲ੍ਹਾ ਬਰਨਾਲਾ ਦੇ ਜੇਤੂਆਂ ਵਿਚ ਵਿਸ਼ਾਲ ਸਿੰਗਲਾ ਭਦੌੜ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਕਾਂਗਰਸ ਬਰਨਾਲਾ, ਮਨਪ੍ਰੀਤ ਸ਼ਰਮਾ ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ ਬਰਨਾਲਾ, ਅਰਨਦੀਪ ਸਿੰਘ ਧਾਲੀਵਾਲ ਬਲਾਕ ਯੂਥ ਕਾਂਗਰਸ ਪ੍ਰਧਾਨ, ਅਰਸ਼ਦੀਪ ਸਿੰਘ ਬਲਾਕ ਮੀਤ ਪ੍ਰਧਾਨ ਧੌਲਾ, ਅਨਮੋਲ ਸਿੰਘ ਬਲਾਕ ਮੀਤ ਪ੍ਰਧਾਨ ਬਰਨਾਲਾ ਰੂਰਲ, ਵਰਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ ਬਰਨਾਲਾ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਪਾਰਟੀ ਪ੍ਰਤੀ ਦ੍ਰਿੜ੍ਹਤਾ ਨਾਲ ਕੰਮ ਕਰਨ ਲਈ ਪੇ੍ਰਰਿਤ ਕੀਤਾ ਉੱਥੇ ਲੋਕਾਂ ਨੂੰ ਦਰਪੇਸ਼ ਆਉਂਦੀਆਂ ਸਮੱਸਿਆਵਾਂ ਵਿਰੁੱਧ ਪਾਰਟੀ ਦੀ ਆਵਾਜ਼ ਬੁਲੰਦ ਕਰਨ ਪ੍ਰਤੀ ਕਿਹਾ ਤੇ ਆਪਣੇ ਵਲੋਂ ਵੀ ਪੂਰਾ–ਪੂਰਾ ਸਾਥ ਦੇਣ ਦਾ ਵਾਅਦਾ ਵੀ ਕੀਤਾ। ਉਕਤ ਨਿਯੁਕਤੀਆਂ ਉਪਰ ਕਾਂਗਰਸ ਪਾਰਟੀ ਦੇ ਸੀਨੀਅਰ ਅਤੇ ਯੂਥ ਵਿੰਗ ਦੇ ਆਗੂਆਂ ਵਲੋਂ ਜੇਤੂ ਉਮੀਦਵਾਰਾਂ ਨੂੰ ਵਧਾਈ ਵੀ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਯੂਥ ਕਾਂਗਰਸ ਦੇ ਨਵੇਂ ਬਣੇ ਹਲਕਾ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਠੀਕਰੀਵਾਲਾ ਦਾ ਸਨਮਾਨ ਅਗਲੀ ਖ਼ਬਰ ਸਰਕਾਰ ਦੀ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਇਕ ਬਿਹਤਰੀਨ ਸਕੀਮ ਸਾਬਤ ਹੋਵੇਗੀ-ਲਾਭ ਸਿੰਘ ਉਗੋਕੇ
Ad Position 24