08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਪਿੰਡ ਆਲੀਕੇ-ਜੈਮਲ ਸਿੰਘ ਵਾਲਾ ਵਿਖੇ ਸੰਤ ਚਿਤਾ ਨੰਦ ਜੀ ਦੀ 24ਵੀਂ ਬਰਸੀ 2 ਨੂੰ

Ad Position 21
No active advertisement
ਅਜੀਤ ਡੈਸਕ 27-06-2026
ਤਪਾ ਮੰਡੀ, 26 ਜੂਨ (ਵਿਜੇ ਸ਼ਰਮਾ)-ਪਿੰਡ ਆਲੀਕੇ-ਜੈਮਲ ਸਿੰਘ ਵਾਲਾ ਸਥਿਤ ਸੰਤ ਚਿਤਾ ਨੰਦ ਗਊਸ਼ਾਲਾ ਵਿਖੇ ਸੰਤ ਚਿਤਾ ਨੰਦ ਜੀ ਗ਼ਰੀਬ ਦਾਸ ਬੱਸਾਂ ਵਾਲਿਆਂ ਦੀ 24ਵੀਂ ਬਰਸੀ ਸ਼ਰਧਾ ਅਤੇ ਧਾਰਮਿਕ ਭਾਵਨਾ ਨਾਲ ਮਨਾਈ ਜਾ ਰਹੀ ਹੈ। ਬਰਸੀ ਦੇ ਸਬੰਧੀ ਸਮਾਗਮ ਦੇ ਕਾਰਡ ਰੀਲੀਜ਼ ਕਰਦਿਆਂ ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਅਤੇ ਖ਼ਜ਼ਾਨਚੀ ਵੈਦ ਇਕਬਾਲ ਸਿੰਘ ਮਾਨ ਨੇ ਦੱਸਿਆ ਕਿ ਸਮਾਗਮ ਦੇ ਸਬੰਧ ਵਿਚ 30 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕੀਤੇ ਜਾਣਗੇ। ਜਦਕਿ 2 ਜੁਲਾਈ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਭੋਗ ਉਪਰੰਤ ਸੰਤ ਬਾਬਾ ਰਾਜਗਿਰੀ ਅਤੇ ਪ੍ਰਸਿੱਧ ਰਾਗੀ ਬਾਬਾ ਮਨਮੋਹਨਪ੍ਰੀਤ ਸਿੰਘ ਚੀਮਾ ਜੋਧਪੁਰ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਤੋਂ ਬਾਅਦ ਗੁਰੂ ਦੇ ਲੰਗਰ ਵਜੋਂ ਅਤੁੱਟ ਭੰਡਾਰਾ ਵੀ ਵਰਤਾਇਆ ਜਾਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਇਹ ਸਾਲਾਨਾ ਬਰਸੀ ਸਮਾਗਮ ਸੰਤ ਚਿਤਾ ਨੰਦ ਗਊਸ਼ਾਲਾ ਪ੍ਰਬੰਧਕ ਕਮੇਟੀ, ਪਿੰਡ ਆਲੀਕੇ ਜੈਮਲ ਸਿੰਘ ਵਾਲਾ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਸ਼ਰਧਾ ਪੂਰਵਕ ਕਰਵਾਇਆ ਜਾਂਦਾ ਹੈ। ਗਊਸ਼ਾਲਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਧਾਲੀਵਾਲ ਨੇ ਸਮੂਹ ਇਲਾਕਾ ਵਾਸੀਆਂ ਅਤੇ ਸੰਗਤਾਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਕੌਂਸਲਰ ਬੁੱਧ ਰਾਮ ਕਾਲਾ, ਬਲਜਿੰਦਰ ਕੁਮਾਰ, ਵੈਦ ਇਕਬਾਲ ਸਿੰਘ ਮਾਨ, ਅਜਮੇਰ ਸਿੰਘ ਭੋਲਾ, ਗੁਰਦੀਪ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ, ਅਮਰਾ ਸਿੰਘ ਧਾਲੀਵਾਲ ਤੋਂ ਇਲਾਵਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕਾਲਾ ਢਿੱਲੋਂ ਨੇ ਨਵ-ਨਿਯੁਕਤ ਬਲਾਕ ਪ੍ਰਧਾਨ ਅਰਨਦੀਪ ਸਿੰਘ ਧਾਲੀਵਾਲ ਦਾ ਸਨਮਾਨ ਕੀਤਾ ਅਗਲੀ ਖ਼ਬਰ ਯੂਥ ਕਾਂਗਰਸ ਦੇ ਨਵੇਂ ਬਣੇ ਹਲਕਾ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੀ ਠੀਕਰੀਵਾਲਾ ਦਾ ਸਨਮਾਨ
Ad Position 24