ਸ਼ਹਿਣਾ, 26 ਜੂਨ (ਸੁਰੇਸ਼ ਗੋਗੀ)-ਪੰਜਾਬ ਵਿਚ ਨੌਜਵਾਨ ਪੀੜੀ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਏਗੀ। ਇਹ ਸ਼ਬਦ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਹਲਕਾ ਵਿਧਾਇਕ ਬਰਨਾਲਾ ਨੇ ਯੂਥ ਕਾਂਗਰਸ ਬਲਾਕ ਸ਼ਹਿਣਾ ਦੇ ਨਵ ਨਿਯੁਕਤ ਪ੍ਰਧਾਨ ਅਰਨਦੀਪ ਸਿੰਘ ਧਾਲੀਵਾਲ ਪੁੱਤਰ ਸੀਨੀਅਰ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਧਾਲੀਵਾਲ ਹਲਕਾ ਭਦੌੜ ਦਾ ਸਿਰੋਪਾਉ ਪਾ ਕੇ ਸਨਮਾਨ ਕਰਨ ਸਮੇਂ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਵਾਅਦਿਆਂ ਵਿਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਸਿਰਫ਼ ਇਸਤਿਹਾਰਬਾਜੀਆ ਉੱਪਰ ਕਰੋੜਾਂ ਰੁਪਏ ਖ਼ਰਚ ਕੇ ਪੰਜਾਬ ਉੱਪਰ ਕਰਜ਼ੇ ਦਾ ਬੋਝ ਹੋਰ ਪਾ ਦਿੱਤਾ। ਵਿਧਾਇਕ ਢਿੱਲੋਂ ਨੇ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਅਗਵਾਈ ਵਿਚ ਬਣੇਗੀ। ਇਸ ਮੌਕੇ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ, ਅਰੁਣ ਪ੍ਰਤਾਪ ਸਿੰਘ ਢਿੱਲੋਂ, ਜਸਕਰਨ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਸੁਖਜਿੰਦਰ ਸਿੰਘ ਰੂੜੇਕੇ, ਰਵਿੰਦਰ ਸਿੰਘ ਭਦੌੜ, ਬਿੱਟੂ ਸ਼ਰਮਾ ਆਦਿ ਹਾਜ਼ਰ ਸਨ।