ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਰਾਮਬਾਗ ਰੋਡ ’ਤੇ ਬੰਦ ਪਏ ਜਨਤਕ ਪਖਾਨੇ ਕਾਰਨ ਦੁਕਾਨਦਾਰਾਂ ’ਚ ਰੋਸ

Ad Position 21
No active advertisement
ਅਜੀਤ ਡੈਸਕ 28-06-2026

ਬਰਨਾਲਾ, 27 ਜੂਨ (ਨਰਿੰਦਰ ਅਰੋੜਾ)- ਬਰਨਾਲਾ ਸ਼ਹਿਰ ਦੇ ਰਾਮਬਾਗ ਰੋਡ ’ਤੇ ਸਵੱਛ ਭਾਰਤ ਮਿਸ਼ਨ ਤਹਿਤ ਰਾਹਗੀਰਾਂ ਅਤੇ ਦੁਕਾਨਦਾਰਾਂ ਦੀ ਸਹੂਲਤ ਲਈ ਬਣਾਏ ਗਏ ਜਨਤਕ ਪਾਖਾਨੇ ਲੰਬੇ ਸਮੇਂ ਤੋਂ ਬੰਦ ਪਏ ਹਨ । ਪਖਾਨਿਆਂ ਨੂੰ ਜਿੰਦਰੇ ਲੱਗੇ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਰਾਮਬਾਗ ਰੋਡ ਦੇ ਦੁਕਾਨਦਾਰਾਂ ਅਤੇ ਸਥਾਨਕ ਲੋਕਾਂ ਨੇ ਬੰਦ ਪਏ ਪਾਖਾਨਿਆਂ ਅੱਗੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨਕਾਰੀਆਂ ਨੇ ਨਗਰ ਨਿਗਮ ਬਰਨਾਲਾ ਦੇ ਅਧਿਕਾਰੀਆਂ ’ਤੇ ਜਨਤਾ ਦੇ ਪੈਸੇ ਦੀ ਬਰਬਾਦੀ ਕਰਨ ਦੇ ਦੋਸ਼ ਲਗਾਉਂਦਿਆਂ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਦੁਕਾਨਦਾਰ ਦਿਨੇਸ਼ ਕੁਮਾਰ ਡਾਇਮੰਡ, ਬੰਟੀ ਜਿੰਦਲ ਆਰ.ਕੇ, ਹੈਪੀ ਰੋਹਿਤ ਬਾਂਸਲ, ਕਰਮਜੀਤ, ਸੋਨੂ, ਜਿੰਦਲ, ਦਿਨੇਸ਼ ਕੁਮਾਰ ਅਤੇ ਹੋਰਨਾਂ ਨੇ ਦੱਸਿਆ ਕਿ ਪਹਿਲਾਂ ਇੱਥੇ ਸਵੱਛ ਭਾਰਤ ਮਿਸ਼ਨ ਤਹਿਤ ਜਨਤਕ ਪਾਖਾਨੇ ਬਣਾਏ ਗਏ ਸਨ, ਪਰ ਉਨ੍ਹਾਂ ਦੀ ਸਹੀ ਸਾਂਭ-ਸੰਭਾਲ ਨਹੀਂ ਕੀਤੀ ਗਈ ਅਤੇ ਜ਼ਿਆਦਾਤਰ ਸਮਾਂ ਉਹ ਬੰਦ ਹੀ ਰਹੇ। ਇਸ ਦੇ ਬਾਵਜੂਦ ਪ੍ਰਸ਼ਾਸਨ ਨੇ ਨਾਲ ਲੱਗਦੀ ਪਾਰਕ ਦੀ ਜ਼ਮੀਨ ’ਤੇ ਲੱਖਾਂ ਰੁਪਏ ਖ਼ਰਚ ਕਰ ਕੇ ਨਵੇਂ ਲਗਜਰੀ ਪਾਖਾਨੇ ਤਿਆਰ ਕਰਵਾ ਦਿੱਤੇ, ਜੋ ਕੁੱਝ ਸਮਾਂ ਚੱਲਣ ਤੋਂ ਬਾਅਦ ਹੁਣ ਉਹ ਵੀ ਬੰਦ ਪਏ ਹਨ। ਉਨ੍ਹਾਂ ਕਿਹਾ ਕਿ ਜੇਕਰ ਪਹਿਲਾਂ ਤੋਂ ਇਕ ਟਾਇਲਟ ਮੌਜੂਦ ਸੀ ਤਾਂ ਉਸ ਦਾ ਨਵੀਨੀਕਰਨ ਕਰ ਕੇ ਚਾਲੂ ਰੱਖਿਆ ਜਾ ਸਕਦਾ ਸੀ। ਦੋ ਵੱਖ-ਵੱਖ ਥਾਵਾਂ ’ਤੇ ਇੱਕੋ ਜਿਹੀ ਸਹੂਲਤ ਬਣਾਉਣ ਨਾਲ ਸਰਕਾਰੀ ਪੈਸੇ ਦੀ ਬੇਲੋੜੀ ਬਰਬਾਦੀ ਹੋਈ ਹੈ। ਦੁਕਾਨਦਾਰਾਂ ਨੇ ਦੱਸਿਆ ਕਿ ਜਦੋਂ ਪੁਰਾਣੇ ਟਾਇਲਟ ਚਾਲੂ ਸਨ ਤਾਂ ਉੱਥੇ ਕੋਈ ਸੁਰੱਖਿਆ ਕਰਮਚਾਰੀ ਤਾਇਨਾਤ ਨਹੀਂ ਕੀਤਾ ਗਿਆ, ਜਿਸ ਕਾਰਨ ਇਹ ਨਸ਼ਾ ਕਰਨ ਵਾਲੇ ਲੋਕਾਂ ਦਾ ਅੱਡਾ ਬਣ ਗਏ। ਉਨ੍ਹਾਂ ਦਾ ਦਾਅਵਾ ਹੈ ਕਿ ਇੱਥੇ ਨਸ਼ੇ ਦੀ ਓਵਰਡੋਜ ਕਾਰਨ ਮੌਤਾਂ ਦੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ, ਪਰ ਪ੍ਰਸ਼ਾਸਨ ਵਲੋਂ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ ਗਿਆ। ਰਾਮਬਾਗ ਰੋਡ ਸ਼ਹਿਰ ਦੀਆਂ ਸਭ ਤੋਂ ਵਿਅਸਤ ਸੜਕਾਂ ਵਿਚੋਂ ਇਕ ਹੈ, ਜੋ ਸਿਵਲ ਹਸਪਤਾਲ, ਬੱਸ ਸਟੈਂਡ, ਕਈ ਕਾਲਜਾਂ ਅਤੇ ਨਿੱਜੀ ਹਸਪਤਾਲਾਂ ਨੂੰ ਜੋੜਦੀ ਹੈ। ਰੋਜ਼ਾਨਾ ਹਜ਼ਾਰਾਂ ਲੋਕਾਂ ਦੀ ਆਵਾਜਾਈ ਵਾਲੀ ਇਸ ਸੜਕ ’ਤੇ ਪਬਲਿਕ ਟਾਇਲਟ ਬੰਦ ਹੋਣ ਕਾਰਨ ਰਾਹਗੀਰਾਂ, ਦੁਕਾਨਾਂ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਖ਼ਰੀਦਦਾਰੀ ਲਈ ਆਉਣ ਵਾਲੀਆਂ ਔਰਤਾਂ ਨੂੰ ਖ਼ਾਸੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਦੋਵੇਂ ਟਾਇਲਟਾਂ ਦੀ ਬਜਾਏ ਕਿਸੇ ਇਕ ਨੂੰ ਪੂਰੀ ਤਰ੍ਹਾਂ ਚਾਲੂ ਰੱਖਿਆ ਜਾਵੇ, ਉਸ ਦੀ ਨਿਯਮਿਤ ਸਫ਼ਾਈ ਅਤੇ ਸਾਂਭ-ਸੰਭਾਲ ਯਕੀਨੀ ਬਣਾਈ ਜਾਵੇ ਅਤੇ 24 ਘੰਟੇ ਸੁਰੱਖਿਆ ਕਰਮਚਾਰੀ ਤਾਇਨਾਤ ਕੀਤਾ ਜਾਵੇ ਤਾਂ ਜੋ ਇਹ ਮੁੜ ਨਸ਼ੇੜੀਆਂ ਦਾ ਅੱਡਾ ਨਾ ਬਣੇ। ਦੁਕਾਨਦਾਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪ੍ਰਸ਼ਾਸਨ ਨੇ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਰਾਕੇਸ਼ ਕੁਮਾਰ, ਅਸ਼ੋਕ ਛਾਬੜਾ, ਜੀਵਨ, ਮਿਹਰ ਸਿੰਘ, ਸੰਜੇ, ਮਹਿੰਦਰ ਸਿੰਘ ਗੋਗੀ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪਾਵਰਕੱਟ ਲੱਗਣ ਕਰ ਕੇ ਖੇਤਾਂ ਦੀ ਬਿਜਲੀ ਸਪਲਾਈ ਘਟੀ ਅਗਲੀ ਖ਼ਬਰ ਸਮਾਜਿਕ ਸਰੋਕਾਰਾਂ ਨੂੰ ਪ੍ਰਣਾਇਆ ਸਾਹਿਤ ਹੀ ਰੱਖਦਾ ਹੈ ਸਾਰਥਿਕਤਾ
Ad Position 24
No active advertisement