ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਕੱਚਾ ਕਾਲਜ ਰੋਡ ਦੇ ਕਈ ਮੁਹੱਲਿਆਂ ’ਚ ਪਾਣੀ ਦੀ ਸਪਲਾਈ ਠੱਪ ਹੋਣ ਤੋਂ ਦੁਖੀ ਲੋਕਾਂ ਵਲੋਂ ਧਰਨਾ

Ad Position 21
No active advertisement
ਅਜੀਤ ਡੈਸਕ 28-06-2026
ਬਰਨਾਲਾ, 27 ਜੂਨ (ਗੁਰਪ੍ਰੀਤ ਸਿੰਘ ਲਾਡੀ)- ਸ਼ਹਿਰ ਬਰਨਾਲਾ ਦੇ ਵਾਰਡ ਨੰਬਰ 29 ਅਤੇ ਵਾਰਡ ਨੰਬਰ 39 ਅਧੀਨ ਆਉਂਦੀਆਂ ਗਲੀ ਨੰਬਰ 9, 10, 11 ਤੇ 12 ਵਿਖੇ ਪਿਛਲੇ ਕਈ ਦਿਨਾਂ ਤੋਂ ਪਾਣੀ ਦੀ ਸਪਲਾਈ ਨਾ ਆਉਣ ਕਾਰਨ ਮੁਹੱਲਾ ਵਾਸੀਆਂ ਵਲੋਂ ਸਰਕਾਰ ਅਤੇ ਪ੍ਰਸਾਸ਼ਨ ਖਿਲਾਫ਼ ਮੋਰਚਾ ਖੋਲ੍ਹਦਿਆਂ ਕੱਚਾ ਕਾਲਜ ਰੋਡ ’ਤੇ ਧਰਨਾ ਲਗਾ ਦਿੱਤਾ। ਇਸ ਵਿਰੋਧ ਪ੍ਰਦਰਸ਼ਨ ’ਚ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ, ਨਗਰ ਕੌਂਸਲ ਬਰਨਾਲਾ ਦੇ ਸਾਬਕਾ ਵਾਈਸ ਪ੍ਰਧਾਨ ਮਹੇਸ਼ ਕੁਮਾਰ ਲੋਟਾ ਅਤੇ ਨਰਿੰਦਰ ਗਰਗ ਨੀਟਾ ਵੀ ਸਥਾਨਕ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਉਨ੍ਹਾਂ ਨਾਲ ਧਰਨੇ ’ਤੇ ਬੈਠ ਗਏ । ਪ੍ਰਦਰਸ਼ਨਕਾਰੀਆਂ ਨੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਸਾਬਕਾ ਵਾਈਸ ਪ੍ਰਧਾਨ ਮਹੇਸ਼ ਕੁਮਾਰ ਲੋਟਾ ਨੇ ਕਿਹਾ ਕਿ ਅੱਤ ਦੀ ਗਰਮੀ ’ਚ ਲੋਕਾਂ ਨੂੰ ਪਾਣੀ ਵਰਗੀ ਬੁਨਿਆਦੀ ਲੋੜ ਲਈ ਤਰਸਾਉਣਾ ਬੇਹੱਦ ਅਣਮਨੁੱਖੀ ਹੈ । ਉਨ੍ਹਾਂ ਕਿਹਾ ਕਿ ਗਲੀ ਨੰਬਰ 10, 11 ਤੇ 12 ਦੇ ਸੈਂਕੜੇ ਪਰਿਵਾਰ ਪਾਣੀ ਦੀ ਭਿਆਨਕ ਕਿੱਲਤ ਝੱਲ ਰਹੇ ਹਨ । ਔਰਤਾਂ, ਬਜ਼ੁਰਗਾਂ ਤੇ ਬੱਚਿਆਂ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪਾਣੀ ਢੋਣਾ ਪੈ ਰਿਹਾ ਹੈ । ਅਸੀਂ ਕਈ ਵਾਰ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਇਸ ਗੰਭੀਰ ਸਮੱਸਿਆ ਤੋਂ ਜਾਣੂ ਕਰਵਾਇਆ ਪਰ ਉਹ ਕੁੰਭਕਰਨੀ ਨੀਂਦ ਸੁੱਤੇ ਹੋਏ ਹਨ । ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪਾਰਕ ਬਰਨਾਲਾ ਵਿਖੇ ਲੱਗਾ ਟਿਊਵਬੈੱਲ ਖਰਾਬ ਹੋ ਗਿਆ ਹੈ, ਜਿਸ ਨੂੰ ਮਹਿਕਮੇ ਵਲੋਂ ਠੀਕ ਕਰਨ ਸਬੰਧੀ ਸਿਰਫ਼ ਲਾਰੇ ਲਾਏ ਜਾ ਰਹੇ ਹਨ। ਉਕਤ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਸੁਚਾਰੂ ਢੰਗ ਨਾਲ ਪਾਣੀ ਦੀ ਸਪਲਾਈ ਬਹਾਲ ਨਹੀਂ ਹੁੰਦੀ, ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ। ਮੁਹੱਲਾ ਨਿਵਾਸੀਆਂ ਨੇ ਕਿਹਾ ਕਿ ਪਾਣੀ ਨਾ ਹੋਣ ਕਰਕੇ ਉਨ੍ਹਾਂ ਦੇ ਘਰੇਲੂ ਕੰਮਕਾਜ ਵੀ ਨਹੀਂ ਹੋ ਰਹੇ। ਟੈਕਸ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜੋ ਸਿੱਧੇ ਤੌਰ ’ਤੇ ਸਰਕਾਰੀ ਤੰਤਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਮੁਹੱਲਾ ਵਾਸੀਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਤੁਰੰਤ ਕੋਈ ਹੱਲ ਨਾ ਕੀਤਾ ਤਾਂ ਇਸ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਚੂੰਘਾ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਲੋੜਵੰਦਾਂ ਨੂੰ ਫੂਡ ਕਿੱਟਾਂ ਵੰਡੀਆਂ ਅਗਲੀ ਖ਼ਬਰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ
Ad Position 24
No active advertisement