ਬਰਨਾਲਾ, 27 ਰਾਜ ਪਨੇਸਰ (ਅਸ਼ੋਕ ਭਾਰਤੀ)-ਨੰਬਰਦਾਰ ਯੂਨੀਅਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਦਰਸ਼ਨ ਸਿੰਘ ਕੋਟਦੁੰਨਾ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਰਦਰਸ਼ਨ ਸਿੰਘ ਕੋਟਦੁੰਨਾ, ਤਹਿਸੀਲ ਤਪਾ ਦੇ ਪ੍ਰਧਾਨ ਗੁਰਜੰਟ ਸਿੰਘ ਦਰਾਜ, ਤਹਿਸੀਲ ਧਨੌਲਾ ਦੇ ਪ੍ਰਧਾਨ ਹਰਿੰਦਰ ਸਿੰਘ ਦਾਨਗੜ੍ਹ, ਰਾਜਵਿੰਦਰ ਸਿੰਘ ਤਹਿ ਪ੍ਰਧਾਨ ਭਦੌੜ, ਕਲੱਟਰ ਸਿੰਘ ਤਹਿ ਪ੍ਰਧਾਨ ਮਹਿਲ ਕਲਾਂ, ਜਗਜੀਤ ਸਿੰਘ ਮੀਤ ਪ੍ਰਧਾਨ ਤਹਿ ਬਰਨਾਲਾ ਨੇ ਕਿਹਾ ਕਿ ਜੋ ਸਰਕਾਰ ਨੇ ਚੋਣ ਮੈਨੀਫੈਸਟੋ ’ਚ ਲਿਖਿਆ ਸੀ ਕਿ ਸਰਕਾਰ ਆਉਣ ’ਤੇ ਨੰਬਰਦਾਰਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇਗਾ। ਹੁਣ ਸਰਕਾਰ ਬਣੀ ਨੂੰ ਸਾਢੇ ਚਾਰ ਸਾਲ ਹੋ ਗਏ ਹਨ। ਸਾਡੀਆਂ ਮੰਗਾਂ ਦਾ ਹੱਲ ਅਜੇ ਤੱਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਮਾਣਭੱਤੇ ਵਿਚ ਵਾਧਾ ਕੀਤਾ ਜਾਵੇ। ਮਾਲਵਾ ਜ਼ੋਨ ਦੇ ਪ੍ਰਧਾਨ ਸੁਰਜੀਤ ਸਿੰਘ ਨਨਹੇੜਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਗੁਰਚਰਨ ਸਿੰਘ ਟੱਲੇਵਾਲ, ਜਥੇਦਾਰ ਬਲਬੀਰ ਸਿੰਘ ਮਹਿਲ ਕਲਾਂ ਸੀਨੀਅਰ ਮੀਤ ਪ੍ਰਧਾਨ ਬਰਨਾਲਾ, ਬਲਵਿੰਦਰ ਸਿੰਘ ਤਪਾ ਮੀਤ ਪ੍ਰਧਾਨ ਪੰਜਾਬ, ਬੀਬੀ ਹਰਕੰਮਲਜੀਤ ਕੌਰ ਔਲਖ ਮਹਿਲਾ ਮੀਤ ਪ੍ਰਧਾਨ ਪੰਜਾਬ, ਗੁਰਤੇਜ ਸਿੰਘ ਕਾਲੇਕੇ ਖ਼ਜ਼ਾਨਚੀ ਆਦਿ ਹਾਜ਼ਰ ਸਨ।