ਸ਼ਹਿਣਾ, 27 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਦੀ ਲੋਕਲ ਪ੍ਰਬੰਧਕੀ ਕਮੇਟੀ ਵਲੋਂ ਗਤਕਾ ਅਤੇ ਗੁਰਬਾਣੀ ਦੀ ਸੰਥਿਆ ਲੈਣ ਵਾਲੇ ਬੱਚਿਆਂ ਨੂੰ ਪੁਸ਼ਾਕਾਂ ਵੰਡੀਆਂ ਗਈਆਂ। ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਰਸ਼ਨ ਸਿੰਘ ਗਿੱਲ ਨੇ ਦੱਸਿਆ ਕਿ ਗਤਕੇ ਦੀ ਸਿਖਲਾਈ ਦੇਣ ਲਈ ਕੋਚ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਗਤਕੇ ਦੀਆਂ ਕਲਾਸਾਂ ਲਾਉਣ ਵਾਲੇ ਵਿਦਿਆਰਥੀਆਂ ਨੂੂੰ ਸਮੁੱਚੇ ਸ਼ਸਤਰ ਪ੍ਰਬੰਧਕੀ ਕਮੇਟੀ ਵਲੋਂ ਪਹਿਲਾਂ ਹੀ ਦਿੱਤੇ ਜਾ ਚੁੱਕੇ ਹਨ ਅਤੇ ਗੁਰਬਾਣੀ ਦੀ ਸੰਥਿਆ ਵੀ ਬੱਚਿਆ ਨੂੰ ਦੇਣ ਦਾ ਰਾਗੀ ਭਾਈ ਗੁਰਧਿਆਨ ਸਿੰਘ ਵਲੋਂ ਸੇਵਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਗਤਕਾ ਅਤੇ ਗੁਰਬਾਣੀ ਦੀ ਸੰਥਿਆ ਲੈਣ ਵਾਲੇ ਸਿਖਿਆਂਦਰੂ ਵਿਦਿਆਰਥੀਆਂ ਨੂੰ ਸੰਪੂਰਨ ਪੁਸ਼ਾਕਾਂ ਸਿਲਾਈ ਕਰਵਾ ਕੇ ਦਿੱਤੀਆਂ ਗਈਆਂ ਹਨ। ਇਸ ਮੌਕੇ ਜੋਗਿੰਦਰ ਸਿੰਘ ਬਾਡੀਆਂ ਵਾਲੇ ਚੇਅਰਮੈਨ, ਸਕੱਤਰ ਪ੍ਰੀਤਮ ਸਿੰਘ, ਮੀਤ ਪ੍ਰਧਾਨ ਸੁਖਦੇਵ ਸਿੰਘ ਝੋਰੜ, ਸੈਕਟਰੀ ਗੁਰਜੀਤ ਸਿੰਘ, ਪਿਆਰਾ ਸਿੰਘ, ਖ਼ਜ਼ਾਨਚੀ ਹਰਪਾਲ ਸਿੰਘ ਗਿੱਲ, ਬਾਬਾ ਨਗਿੰਦਰ ਸਿੰਘ, ਗੁਰਧਿਆਨ ਸਿੰਘ ਰਾਗੀ, ਗੁਰਚਰਨ ਸਿੰਘ, ਜਸਵਿੰਦਰ ਸਿੰਘ ਸਰੰਦੀ, ਗੁਰਦਾਸ ਸਿੰਘ ਗਿੱਲ, ਜਰਨੈਲ ਸਿੰਘ ਸਿੱਧੂ, ਮੱਘਰ ਸਿੰਘ ਖ਼ਾਲਸਾ, ਰੂਪ ਸਿੰਘ, ਮਹਿੰਦਰ ਸਿੰਘ, ਸੁਦਰਸਰਨ ਸਿੰਘ ਸੇਖੋਂ, ਨੇਕ ਸਿੰਘ, ਗੁਰਜੰਟ ਸਿੰਘ, ਸਵਰਨ ਸਿੰਘ ਗਿੱਲ, ਮਾ. ਗੁਰਦੇਵ ਸਿੰਘ, ਰੂਪ ਸਿੰਘ ਸਿੱਧੂ, ਅਵਤਾਰ ਸਿੰਘ, ਜੱਗ ਸਿੰਘ ਮੌੜ, ਭੋਲਾ ਸਿੰਘ ਸੇਖੋਂ, ਸੇਵਕ ਸਿੰਘ ਸਿੱਧੂ ਆਦਿ ਵੀ ਹਾਜ਼ਰ ਸਨ।