ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 28-06-2026
ਭਦੌੜ, 27 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਕੱਢੇ ਜਾ ਰਹੇ ਮਾਰਚ ਦੀ ਲਾਮਬੰਦੀ ਲਈ ਭਦੌੜ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਅਤੇ ਸਤਨਾਮ ਸਿੰਘ ਦੀਵਾਨਾ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਵਿਚ ਨਿੱਜੀਕਰਨ ਦੀਆਂ ਨੀਤੀਆਂ ਨੂੰ ਲਾਗੂ ਕਰਨ ਦੇ ਰਾਹ ਪਈ ਹੋਈ ਹੈ ਅਤੇ ਤੇਲ, ਗੈਸ ਦੀਆਂ ਕੀਮਤਾਂ ਵਿਚ ਵਾਧਾ ਅਤੇ ਕਿੱਲਤ ਲਈ ਇਹ ਲੋਕ ਮਾਰੂ ਨੀਤੀਆਂ ਹੀ ਜ਼ਿੰਮੇਵਾਰ ਹਨ। ਅਮਰੀਕਾ ਨਾਲ ਮੋਦੀ ਵਲੋਂ ਕੀਤੇ ਜਾ ਰਹੇ ਵਪਾਰ ਸਮਝੌਤੇ, ਬੀਜ ਤੇ ਬਿਜਲੀ ਐਕਟ 2025 ਨੂੰ ਰੱਦ ਕਰਵਾਉਣ, ਨਰੇਗਾ ਵਿਚ ਕੀਤੀਆਂ ਸੋਧਾਂ ਵਾਪਸ ਲੈਣ ਅਤੇ 58 ਸਾਲ ਤੋਂ ਵੱਧ ਉਮਰ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਪੈਨਸ਼ਨ ਦਿੱਤੀ ਜਾਵੇ। ਇਨ੍ਹਾਂ ਮੰਗਾਂ ਮੰਨਵਾਉਣ ਲਈ ਪਿੰਡ-ਪਿੰਡ ਕਿਸਾਨਾਂ ਨੂੰ ਇਕੱਠੇ ਹੋਣ ਦਾ ਹੋਕਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਚਰਨ ਸਿੰਘ ਭਦੌੜ, ਦਰਸ਼ਨ ਸਿੰਘ ਚੀਮਾ, ਹਰੀ ਸਿੰਘ ਭਗਤੂਪੁਰਾ, ਭੋਲਾ ਸਿੰਘ ਗਿੱਲ, ਜਸਵੀਰ ਸਿੰਘ ਮਿੰਟੂ ਬਾਵਾ, ਵਜ਼ੀਰ ਸਿੰਘ ਭਾਈਕਾ, ਪਰਮਜੀਤ ਸਿੰਘ ਪੰਮਾ, ਬਿੰਦਰਪਾਲ ਕੌਰ ਅਤੇ ਬਲਜਿੰਦਰ ਕੌਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਲਈ ਸ਼ਾਨਦਾਰ ਸੇਵਾਵਾਂ ਬਦਲੇ ਭਾਜਪਾ ਹਾਈਕਮਾਂਡ ਵਲੋਂ ਅਮਨ ਥਾਪਰ ਸਨਮਾਨਿਤ ਅਗਲੀ ਖ਼ਬਰ ਗਤਕਾ ਅਤੇ ਗੁਰਬਾਣੀ ਦੀ ਸੰਥਿਆ ਲੈਣ ਵਾਲੇ ਬੱਚਿਆਂ ਨੂੰ ਪੁਸ਼ਾਕਾਂ ਵੰਡੀਆਂ
Ad Position 24
No active advertisement