ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-06-2026

ਪਾਰਟੀ ਲਈ ਸ਼ਾਨਦਾਰ ਸੇਵਾਵਾਂ ਬਦਲੇ ਭਾਜਪਾ ਹਾਈਕਮਾਂਡ ਵਲੋਂ ਅਮਨ ਥਾਪਰ ਸਨਮਾਨਿਤ

Ad Position 21
No active advertisement
ਅਜੀਤ ਡੈਸਕ 28-06-2026

ਮਲੇਰਕੋਟਲਾ, 27 ਜੂਨ (ਮੁਹੰਮਦ ਹਨੀਫ਼ ਥਿੰਦ)- ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਮਨ ਥਾਪਰ ਨੇ ਅੱਜ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਨਿਤਿਨ ਨਬੀਨ, ਰਾਸ਼ਟਰੀ ਜਰਨਲ ਸਕੱਤਰ ਰਾਜ ਸਭਾ ਮੈਂਬਰ ਤਰੁਣ ਚੁੱਗ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਪੰਜਾਬ ਦੌਰੇ ਦੌਰਾਨ ਵਿਸ਼ੇਸ਼ ਮੁਲਾਕਾਤ ਕੀਤੀ। ਜਿਸ ਦੌਰਾਨ ਮਲੇਰਕੋਟਲਾ ਸਮੇਤ ਪੂਰੇ ਪੰਜਾਬ ਸੂਬੇ ਦੀਆਂ ਮੌਜੂਦਾ ਸਿਆਸੀ ਗਤੀਵਿਧੀਆਂ, ਜ਼ਮੀਨੀ ਹਾਲਾਤਾਂ ਅਤੇ ਆਉਣ ਵਾਲੇ ਸਮੇਂ ਵਿਚ ਸੰਗਠਨ ਦੇ ਹੋਰ ਵਿਸਤਾਰ ਨੂੰ ਲੈ ਕੇ ਬਹੁਤ ਹੀ ਡੂੰਘਾਈ ਨਾਲ ਲੰਮੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ, ਰਾਸ਼ਟਰੀ ਜਰਨਲ ਸਕੱਤਰ ਰਾਜ ਸਭਾ ਮੈਂਬਰ ਤਰੁਣ ਚੁੱਗ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਅਮਨ ਥਾਪਰ ਦੀ ਪਾਰਟੀ ਪ੍ਰਤੀ ਨਿਸ਼ਠਾ, ਅਣਥੱਕ ਮਿਹਨਤ ਅਤੇ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਅੰਦਰ ਨਿਭਾਈਆਂ ਜਾ ਰਹੀਆਂ ਸ਼ਲਾਘਾਯੋਗ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਹਨਾਂ ਦੀ ਭਰਪੂਰ ਪ੍ਰਸ਼ੰਸਾ ਕੀਤੀ ਗਈ ਅਤੇ ਪਾਰਟੀ ਹਾਈਕਮਾਂਡ ਵਲੋਂ ਸਿਰੋਪਾਓ ਅਤੇ ਸਨਮਾਨ ਚਿੰਨ ਭੇਂਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਖਾਟੂ ਸ਼ਿਆਮ ਦੀ 19ਵੀਂ ਚੌਂਕੀ ਮੌਕੇ ਭਜਨ ਗਾਇਕ ਦੀਪਕ ਜੈਨ ਨੇ ਬੰਨ੍ਹਿਆ ਰੰਗ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਮੀਟਿੰਗ
Ad Position 24
No active advertisement