ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪਿੰਡ ਬੱਲੋਕੇ ਵਿਖੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕੀਤਾ ਨਹਿਰੀ ਮੋਘੇ ਦਾ ਉਦਘਾਟਨ

Ad Position 21
No active advertisement
ਅਜੀਤ ਡੈਸਕ 29-06-2026
ਸ਼ਹਿਣਾ, 28 ਜੂਨ (ਸੁਰੇਸ਼ ਗੋਗੀ)-ਧਰਤੀ ਹੇਠਲਾ ਪਾਣੀ ਬਚਾਉਣ ਲਈ ਪੰਜਾਬ ਸਰਕਾਰ ਨੇ ਨਹਿਰੀ ਮੋਘਿਆਂ ਵਿਚ ਪਾਣੀ ਦੀ ਮਾਤਰਾ ਨੂੰ ਦੁੱਗਣਾ ਕਰ ਦਿੱਤਾ ਹੈ। ਇਹ ਸ਼ਬਦ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਪਿੰਡ ਬੱਲੋਕੇ ਵਿਖੇ ਨਹਿਰੀ ਮੋਘੇ ਦਾ ਉਦਘਾਟਨ ਕਰਨ ਮੌਕੇ ਆਖੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਇਕ ਸਾਲ ਲਈ ਆਰਜ਼ੀ ਮੋਘੇ ਲਾਏ ਜਾਣ ਦਾ ਪ੍ਰੋਜੈਕਟ ਵੀ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ 108 ਬਲਾਕ ਸੋਕਾ ਗ੍ਰਸਤ ਜੋਨ ਐਲਾਨੇ ਜਾ ਚੁੱਕੇ ਹਨ। ਸਿਰਫ਼ ਕੰਡੀ ਖੇਤਰ ਦੇ ਇਲਾਕਿਆਂ ਵਿਚ ਧਰਤੀ ਹੇਠਲਾ ਪਾਣੀ ਸੀਮਤ ਹੱਦ ਤਕ ਡੂੰਘਾ ਹੋਇਆ ਹੈ, ਜਦਕਿ ਮਾਲਵਾ, ਮਾਝਾ ਅਤੇ ਦੁਆਬੇ ਦਾ ਕੁੱਝ ਖੇਤਰ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਘਟਣ ਨਾਲ ਫ਼ਿਕਰਮੰਦ ਹੈ। ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਕੁਦਰਤੀ ਤਾਪਮਾਨ ਵਧਣ ਕਾਰਨ ਗਲੇਸ਼ੀਅਰ ਵੱਧ ਖੁਰ ਰਹੇ ਹਨ ਅਤੇ ਨਹਿਰੀ ਪਾਣੀ ਆਮ ਨਾਲੋਂ ਵੱਧ ਆ ਰਿਹਾ ਹੈ। ਜਿਸ ਲਈ ਨਹਿਰੀ ਪਾਣੀ ਦੀ ਵਰਤੋਂ ਵੱਧ ਤੋਂ ਵੱਧ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੱਲੋਕੇ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਨੂੰ ਸਰਕਾਰ ਨੇ ਪੂਰਾ ਕੀਤਾ ਹੈ। ਇਸ ਸਮੇਂ ਸਰਪੰਚ ਧਰਮਵੀਰ ਸਿੰਘ ਬਰਾੜ ਹਲਕਾ ਕੁਆਰਡੀਨੇਟਰ ਯੂਥ ਵਿੰਗ ਦੀ ਅਗਵਾਈ ਵਿਚ ਹਲਕਾ ਵਿਧਾਇਕ ਨੂੰ ਲੱਡੂਆਂ ਨਾਲ ਤੋਲਿਆ ਗਿਆ। ਹੋਰਨਾਂ ਤੋਂ ਇਲਾਵਾ ਅੰਮ੍ਰਿਤ ਸਿੰਘ ਢਿੱਲਵਾਂ ਚੇਅਰਮੈਨ ਮਾਰਕੀਟ ਕਮੇਟੀ, ਸਤਵੰਤ ਸਿੰਘ, ਰਛਪਾਲ ਸਿੰਘ, ਮਲਵਾਰ ਸਿੰਘ ਤੋਂ ਇਲਾਵਾ ਹੋਰ ਵੀ ਆਗੂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਖੁੱਡੀ ਕਲਾਂ ਵਿਖੇ ਬਿਜਲੀ ਕੱਟਾਂ ਤੋਂ ਭੜਕੇ ਕਿਸਾਨਾਂ ਵਲੋਂ ਬਿਜਲੀ ਗਰਿੱਡ ਅੱਗੇ ਜ਼ੋਰਦਾਰ ਪ੍ਰਦਰਸ਼ਨ ਅਗਲੀ ਖ਼ਬਰ ਖਾਟੂ ਵਾਲੇ ਕੇ ਪ੍ਰਚਾਰ ਮੰਡਲ ਵਲੋਂ ਤੀਸਰਾ ਵਿਸ਼ਾਲ ਜਾਗਰਣ ਕਰਵਾਇਆ
Ad Position 24
No active advertisement