ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਟੰਡਨ ਇੰਟਰਨੈਸ਼ਨਲ ਸਕੂਲ ਦੀ ਸਾਈਕਲ ਰੈਲੀ ਨੇ ਦਿੱਤਾ ਤੰਦਰੁਸਤ ਭਵਿੱਖ ਦਾ ਸੰਦੇਸ਼

Ad Position 21
No active advertisement
ਅਜੀਤ ਡੈਸਕ 29-06-2026
ਬਰਨਾਲਾ, 28 ਜੂਨ (ਗੁਰਪ੍ਰੀਤ ਸਿੰਘ ਲਾਡੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਵਲੋਂ ਸੋਨੀ ਸਾਈਕਲ ਕਲੱਬ ਦੇ ਸਹਿਯੋਗ ਨਾਲ ਵਾਤਾਵਰਨ ਸੰਭਾਲ, ਸਿਹਤਮੰਦ ਜੀਵਨ ਸ਼ੈਲੀ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਸਵੇਰੇ ਇੱਕ ਵਿਸ਼ਾਲ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਵਿਚ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ, ਸਾਈਕਲਿੰਗ ਪ੍ਰੇਮੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਨਗਰ ਨਿਗਮ ਬਰਨਾਲਾ ਦੇ ਮੇਅਰ ਹਸਨ ਭਾਰਦਵਾਜ, ਪ੍ਰਸਿੱਧ ਡਾਕਟਰ ਡਾ. ਪਿਨਾਕ ਮੋਦਗਿੱਲ ਅਤੇ ਰਾਜਸਥਾਨ ਤੋਂ ਪਹੁੰਚੇ ਜੱਜ ਹਾਰਦਿਕ ਕੌਸ਼ਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਮੁੱਖ ਮਹਿਮਾਨਾਂ ਨੇ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਸਾਈਕਲਿੰਗ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ, ਵਾਤਾਵਰਨ ਦੀ ਸੰਭਾਲ ਕਰਨ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ। ਇਹ ਰੈਲੀ ਟੰਡਨ ਇੰਟਰਨੈਸ਼ਨਲ ਸਕੂਲ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਂਕ ਤੱਕ ਪਹੁੰਚੀ, ਜਿੱਥੇ ਸਾਰੇ ਭਾਗੀਦਾਰਾਂ ਨੇ ਵਾਤਾਵਰਨ ਦੀ ਰੱਖਿਆ ਕਰਨ ਅਤੇ ਪ੍ਰਦੂਸ਼ਣ ਮੁਕਤ ਸਮਾਜ ਦੀ ਸਿਰਜਣਾ ਲਈ ਸਹੁੰ ਚੁੱਕੀ। ਇਸ ਉਪਰੰਤ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨੂੰ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਰੈਲੀ ਦਾ ਸਮਾਪਨ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਇਆ, ਜਿੱਥੇ ਮੁੱਖ ਮਹਿਮਾਨਾਂ ਦਾ ਟਰਾਫ਼ੀਆਂ ਅਤੇ ਪੌਦੇ ਭੇਟ ਕਰਕੇ ਸਨਮਾਨ ਕੀਤਾ ਗਿਆ। ਮੇਅਰ ਹਸਨ ਭਾਰਦਵਾਜ ਨੇ ਟੰਡਨ ਇੰਟਰਨੈਸ਼ਨਲ ਸਕੂਲ ਅਤੇ ਸੋਨੀ ਸਾਈਕਲ ਕਲੱਬ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਸਮਾਜਿਕ ਸਰੋਕਾਰਾਂ ਅਤੇ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਵਾਲੇ ਅਜਿਹੇ ਉਪਰਾਲੇ ਹਰ ਸਕੂਲ ਲਈ ਪੇ੍ਰਰਨਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਸਮਾਜ ਵਿਚ ਵੀ ਵਾਤਾਵਰਨ ਸੰਭਾਲ ਦਾ ਸੰਦੇਸ਼ ਪਹੁੰਚਾਉਣ, ਵੱਧ ਤੋਂ ਵੱਧ ਰੁੱਖ ਲਗਾਉਣ, ਸਾਈਕਲ ਦੀ ਵਰਤੋਂ ਵਧਾਉਣ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣਨ। ਉਨ੍ਹਾਂ ਕਿਹਾ ਕਿ ਜਾਗਰੂਕ ਨੌਜਵਾਨ ਹੀ ਦੇਸ਼ ਦੀ ਅਸਲ ਤਾਕਤ ਹਨ ਅਤੇ ਉਨ੍ਹਾਂ ਦੇ ਛੋਟੇ-ਛੋਟੇ ਯਤਨ ਸਮਾਜ ਵਿਚ ਵੱਡਾ ਬਦਲਾਅ ਲਿਆ ਸਕਦੇ ਹਨ। ਸਕੂਲ ਦੀ ਪ੍ਰਿੰਸੀਪਲ ਸ਼ਾਲਿਨੀ ਕੌਸ਼ਲ ਨੇ ਕਿਹਾ ਕਿ ਅਜਿਹੇ ਸਮਾਜਿਕ ਅਤੇ ਜਾਗਰੂਕਤਾ ਭਰਪੂਰ ਉਪਰਾਲੇ ਵਿਦਿਆਰਥੀਆਂ ਵਿਚ ਸਮਾਜ ਪ੍ਰਤੀ ਜ਼ਿੰਮੇਵਾਰੀ, ਅਨੁਸ਼ਾਸਨ ਅਤੇ ਵਾਤਾਵਰਨ ਪ੍ਰਤੀ ਪਿਆਰ ਦੀ ਭਾਵਨਾ ਪੈਦਾ ਕਰਦੇ ਹਨ। ਸਕੂਲ ਦੇ ਐਮ.ਡੀ. ਸ਼ਿਵ ਸਿੰਗਲਾ ਜੀ ਨੇ ਕਿਹਾ ਕਿ ਟੰਡਨ ਇੰਟਰਨੈਸ਼ਨਲ ਸਕੂਲ ਹਮੇਸ਼ਾ ਸਿੱਖਿਆ ਦੇ ਨਾਲ-ਨਾਲ ਸਮਾਜਿਕ ਕਦਰਾਂ-ਕੀਮਤਾਂ ਅਤੇ ਵਾਤਾਵਰਨ ਸੰਭਾਲ ਨਾਲ ਜੁੜੇ ਪ੍ਰੋਗਰਾਮ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਇਹ ਸਾਈਕਲ ਰੈਲੀ ਕੇਵਲ ਇੱਕ ਸਮਾਗਮ ਨਹੀਂ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਦੇਣ ਲਈ ਇੱਕ ਮਜ਼ਬੂਤ ਸੰਦੇਸ਼ ਹੈ। ਉਨ੍ਹਾਂ ਨੇ ਸਮੂਹ ਭਾਗੀਦਾਰਾਂ, ਸੋਨੀ ਸਾਈਕਲ ਕਲੱਬ ਅਤੇ ਮੁੱਖ ਮਹਿਮਾਨਾਂ ਦਾ ਇਸ ਸਫਲ ਆਯੋਜਨ ਲਈ ਵਿਸ਼ੇਸ਼ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਿਡ-ਡੇ-ਮੀਲ ਵਰਕਰਾਂ ਨੇ ਤਨਖ਼ਾਹ ਨਾ ਵਧਾਉਣ ਦੇ ਵਿਰੋਧ ’ਚ ਸਰਕਾਰ ਦਾ ਫੂਕਿਆ ਪੁਤਲਾ ਅਗਲੀ ਖ਼ਬਰ ਤਪਾ ਰੈਡੀਮੇਡ ਅਤੇ ਜਨਰਲ ਮਰਚੈਂਟ ਐਸੋਸੀਏਸ਼ਨ ਦੀਆਂ ਦੁਕਾਨਾਂ 4 ਅਤੇ 5 ਨੂੰ ਬੰਦ ਰਹਿਣਗੀਆਂ
Ad Position 24
No active advertisement