ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਬਲਾਕ ਤਪਾ ਅਧੀਨ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 29-06-2026
ਤਪਾ ਮੰਡੀ, 28 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਿਵਲ ਸਰਜਨ ਡਾ: ਹਰੀਪਾਲ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫਸਰ ਡਾ: ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਅਧੀਨ ਅੱਜ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ ਮਾਨ ਵਲੋਂ ਬਲਾਕ ਅਧੀਨ ਪੋਲੀਓ ਬੂਥਾਂ ਦਾ ਦੌਰਾ ਕੀਤਾ ਗਿਆ । ਜਾਣਕਾਰੀ ਦਿੰਦਿਆਂ ਡਾ: ਕੰਵਲਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਬਲਾਕ ਅਧੀਨ ਪਿੰਡਾਂ ਵਿਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਮੁਹਿੰਮ ਦੀ ਸ਼ੁਰੂਆਤ ਦੌਰਾਨ ਪਹਿਲੇ ਦਿਨ ਬੂਥਾਂ ’ਤੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ । ਉਨ੍ਹਾਂ ਦੱਸਿਆ ਕਿ 30 ਜੂਨ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਅੱਜ ਪਹਿਲੇ ਦਿਨ 71 ਬੂਥਾਂ ’ਤੇ ਟੀਮਾਂ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ਹਨ । ਜਿਹੜੇ 5 ਸਾਲ ਤੱਕ ਦੇ ਬੱਚੇ ਅੱਜ ਪੋਲੀਓ ਬੂੰਦਾਂ ਪੀਣ ਤੋਂ ਰਹਿ ਗਏ। ਉਨ੍ਹਾਂ ਨੂੰ 29 ਤੇ 30 ਜੂਨ ਨੂੰ ਘਰਾਂ ਵਿਚ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੁਹਿੰਮ ਦੇ ਨੋਡਲ ਅਫ਼ਸਰ ਡਾ: ਨਿਸ਼ਾਂਤ ਸੋਹਲ ਤੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਕੁਲਦੀਪ ਸਿੰਘ ਮਾਨ ਨੇ ਚੈਕਿੰਗ ਦੌਰਾਨ ਟੀਮਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ । ਉਨ੍ਹਾਂ ਦੱਸਿਆ ਕਿ ਬਲਾਕ ਦੇ ਵੱਖ-ਵੱਖ ਖੇਤਰਾਂ ਵਿਚ ਬਣੇ ਝੁੱਗੀ ਝੌਂਪੜੀ ਬਸਤੀਆਂ, ਢਾਣੀਆਂ, ਟੱਪਰੀਵਾਸਾਂ, ਪਥੇਰਾਂ, ਉਦਯੋਗਿਕ ਇਕਾਈਆਂ ਵਿਚ ਰਹਿੰਦੇ ਪਰਿਵਾਰਾਂ ਦੇ 5 ਸਾਲ ਤੱਕ ਦੇ ਬੱਚਿਆਂ ਨੂੰ 5 ਮੋਬਾਈਲ ਟੀਮਾਂ ਵਲੋਂ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਇਨ੍ਹਾਂ ਬੱਚਿਆਂ ਦੀ ਪਹਿਲਾਂ ਤੋਂ ਹੀ ਸ਼ਨਾਖ਼ਤ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਬਲਾਕ ਦੇ ਲਗਭਗ 11 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਪਲਸ ਪੋਲਿਓ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ 10 ਸੁਪਰਵਾਈਜ਼ਰਾਂ ਸਮੇਤ 268 ਵੈਕਸੀਨੇਟਰਾਂ ਨੂੰ ਲਗਾਇਆ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਆਈ. ਰਣਜੀਵ ਕੁਮਾਰ, ਗੁਰਪ੍ਰੀਤ ਸਿੰਘ ਸ਼ਹਿਣਾ, ਜਗਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੀ ਜੱਦੀ ਹਲਕਾ ਬਰਨਾਲਾ ਤੋਂ ਦੂਰੀ ਕਾਰਨ ਉੱਠ ਰਹੇ ਕਈ ਤਰ੍ਹਾਂ ਦੇ ਸਵਾਲ ਅਗਲੀ ਖ਼ਬਰ ਬਿਜਲੀ ਗਰਿੱਡ ਧੌਲਾ ਦਾ ਘਿਰਾਓ ਕਰ ਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24
No active advertisement