ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-06-2026

ਪੁਲਿਸ ਨੇ ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 29-06-2026
ਬਰਨਾਲਾ, 28 ਜੂਨ (ਰਾਜ ਪਨੇਸਰ)-ਪੁਲਿਸ ਵਲੋਂ ਸਥਾਨਕ ਪ੍ਰੇਮ ਪ੍ਰਧਾਨ ਮਾਰਕੀਟ ਅਤੇ ਦਾਣਾ ਮੰਡੀ ਨਜ਼ਦੀਕ ਤੋਂ ਕੁਝ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਵਿਖੇ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ। ਪਹਿਲੇ ਮਾਮਲੇ ਵਿਚ ਜਾਣਕਾਰੀ ਦਿੰਦਿਆਂ ਬੱਸ ਸਟੈਂਡ ਚੌਕੀ ਦੇ ਇੰਚਾਰਜ ਗੁਰਸਿਮਰਨਜੀਤ ਸਿੰਘ ਨੇ ਦੱਸਿਆ ਕਿ ਦਲਵਿੰਦਰ ਸਿੰਘ, ਹਰਦੀਪ ਸਿੰਘ, ਮਨਜੀਤ ਸਿੰਘ ਬਾਸੀ ਬਰਨਾਲਾ ਨਸ਼ਾ ਵੇਚਣ ਦੇ ਆਦੀ ਹਨ ਜੋ ਕਿ ਅੱਜ ਵੀ ਨਸ਼ਾ ਲਿਆ ਕੇ ਵੇਚਣ ਦੀ ਫ਼ਿਰਾਕ ਵਿਚ ਹਨ । ਜਿਨ੍ਹਾਂ ਨੂੰ ਪ੍ਰੇਮ ਪ੍ਰਧਾਨ ਮਾਰਕੀਟ ਨਜ਼ਦੀਕ ਘੁੰਮਦੇ ਦੇਖਿਆ ਗਿਆ। ਪੂਰੀ ਟੀਮ ਸਮੇਤ ਛਾਪੇਮਾਰੀ ਕਰਦਿਆਂ ਤਿੰਨੋਂ ਜਣਿਆਂ ਨੂੰ 60 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ 1 ਵਿਚ ਮਾਮਲਾ ਦਰਜ ਕੀਤਾ ਗਿਆ ਹੈ । ਇਸੇ ਤਰ੍ਹਾਂ ਦੂਸਰੇ ਮਾਮਲੇ ’ਚ ਹੌਲਦਾਰ ਜਗਦੇਵ ਸਿੰਘ ਅਨੁਸਾਰ ਅਰਸ਼ਦੀਪ ਸਿੰਘ, ਬਲਵਿੰਦਰ ਸਿੰਘ ਵਾਸੀ ਹੰਡਿਆਇਆ ਅਤੇ ਜਸਵੀਰ ਸਿੰਘ ਵਾਸੀ ਧਨੌਲਾ ਖ਼ੁਰਦ ਨੂੰ ਦਾਣਾ ਮੰਡੀ ਬਰਨਾਲਾ ਵਿਖੇ ਘੁੰਮਦਾ ਵੇਖਿਆ ਗਿਆ ਅਤੇ ਅਰਸ਼ਦੀਪ ਸਿੰਘ ਤੇ ਬਲਵਿੰਦਰ ਸਿੰਘ ਨੂੰ 110 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਉਕਤ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿਚ ਜਸਵੀਰ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਦੇ ਕਾਮਿਆਂ ਨੇ ਮੰਗਾਂ ਲਾਗੂ ਨਾ ਕਰਨ ਦੇ ਰੋਸ ਵਜੋਂ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ ਡਕੌਂਦਾ ਧਨੇਰ ਵਲੋਂ 4 ਜੁਲਾਈ ਦੇ ਚੰਡੀਗੜ੍ਹ ਧਰਨੇ ’ਚ ਭਰਵੀਂ ਸ਼ਮੂਲੀਅਤ ਲਈ ਮੀਟਿੰਗ
Ad Position 24
No active advertisement