ਤਪਾ ਮੰਡੀ, 29 ਜੂਨ (ਪ੍ਰਵੀਨ ਗਰਗ)-ਸੂਬੇ ਅੰਦਰ ਜਦੋਂ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਹੀ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪੰਜਾਬ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਤਹਿਤ ਹਲਕਾ ਭਦੌੜ ਵਿਚ ਵੀ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵੱਖ-ਵੱਖ ਵਿਕਾਸ ਕਾਰਜਾਂ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਤਪਾ ਵਿਖੇ ਦੁਕਾਨਦਾਰਾਂ ਨਾਲ ਵਪਾਰਕ ਮੁੱਦਿਆਂ ’ਤੇ ਚਰਚਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ, ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਹਲਕੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਜਿਸ ਕਰ ਕੇ ਆਉਣ ਵਾਲੇ ਸਮੇਂ ਵਿਚ ਵੀ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗ ਵਧਾਇਆ ਜਾਵੇਗਾ। ਇਸ ਮੌਕੇ ਹਲਕਾ ਭਦੌੜ ਟਰੇਡਰਜ਼ ਕਮਿਸ਼ਨ ਦੇ ਮੈਂਬਰ ਰਵੀ ਮੌੜ, ਕੌਂਸਲਰ ਮਨੀਸ਼ ਗਰਗ, ਦੀਪਕ ਕੁਮਾਰ ਗੱਗ, ਸੂਰਜ ਆਲੀਕੇ, ਨੈਤਿਕ ਗਰਗ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਅਤੇ ਵਰਕਰ ਮੌਜੂਦ ਸਨ।