06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਨੌਜਵਾਨ ਆਗੂਆਂ ਦੀ ਗ੍ਰਿਫ਼ਤਾਰੀ ਵਿਰੁੱਧ ਭਾਕਿਯੂ ਡਕੌਂਦਾ ਵਲੋਂ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 30-06-2026
ਮਹਿਲ ਕਲਾਂ, 29 ਜੂਨ (ਅਵਤਾਰ ਸਿੰਘ ਅਣਖੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਮਹਿਲ ਕਲਾਂ ਵਿਖੇ ਕੀਤੀ ਜਾ ਰਹੀ ਲੋਕ ਮਿਲਣੀ ਤੋਂ ਇਕ ਦਿਨ ਪਹਿਲਾਂ ਸਥਾਨਕ ਪੁਲਿਸ ਵਲੋਂ ਕੁੱਝ ਨੌਜਵਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਜਿਸ ਦੇ ਰੋਸ ਵਜੋਂ ਅਤੇ ਤੁਰੰਤ ਰਿਹਾਅ ਕਰਵਾਉਣ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਦੇ ਆਗੂ ਜਗਰਾਜ ਸਿੰਘ ਹਰਦਾਸਪੁਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੁਲਿਸ ਨੇ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ, ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ’ਚ ਸ਼ਾਮਿਲ ਹੋਏ ਸੁਖਪਾਲ ਸਿੰਘ ਬਖਤਗੜ੍ਹ ਅਤੇ ਕੋਰੋਨਾ ਵਲੰਟੀਅਰ ਜਗਸੀਰ ਸਿੰਘ ਬਬਲੂ ਨੂੰ ਲੋਕ ਮਿਲਣੀ ਤੋਂ ਪਹਿਲਾਂ ਗ੍ਰਿਫ਼ਤਾਰ ਕਰ ਕੇ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਇਸ ਮੌਕੇ ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ, ਬਲਾਕ ਆਗੂ ਸਤਨਾਮ ਸਿੰਘ ਸੇਖੋ, ਸਤਪਾਲ ਸਿੰਘ ਸੋਹੀ, ਭਾਈ ਲਾਲੋ ਪੰਜਾਬੀ ਮੰਚ ਦੇ ਬਲਦੇਵ ਸਿੰਘ ਸਹਿਜੜਾ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਨੂੰ ਆਪਣੇ ਚੁਣੇ ਹੋਏ ਨੁਮਾਇੰਦਿਆਂ ਤੋਂ ਸਵਾਲ ਪੁੱਛਣ ਦਾ ਸੰਵਿਧਾਨਕ ਅਧਿਕਾਰ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਥਾਣਿਆਂ ਵਿਚ ਨਜ਼ਰਬੰਦ ਕਰ ਕੇ ਲੋਕਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਆਗੂਆਂ ਨੇ ਮੰਗ ਕੀਤੀ ਕਿ ਗ੍ਰਿਫ਼ਤਾਰ ਕੀਤੇ ਆਗੂਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ। ਇਸ ਮੌਕੇ ਜੱਗਾ ਸਿੰਘ ਮਹਿਲ ਕਲਾਂ, ਭੋਲਾ ਸਿੰਘ ਸਹੌਰ, ਨਾਗਰ ਸਿੰਘ ਮਹਿਲ ਕਲਾਂ, ਹਰਜਿੰਦਰ ਸਿੰਘ ਗੋਬਿੰਦਗੜ੍ਹ, ਭੋਲਾ ਸਿੰਘ ਠੁੱਲੀਵਾਲ, ਦਿਆਲ ਸਿੰਘ ਮੂੰਮ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਗਤਪੁਰਾ ਦੀ ਫਿਰਨੀ ਦਾ ਹੋਇਆ ਬੁਰਾ ਹਾਲ ਅਗਲੀ ਖ਼ਬਰ ਮੁੱਖ ਮੰਤਰੀ ਵਲੋਂ ਸਰਪੰਚਾਂ ਲਈ ਦਸ ਹਜ਼ਾਰ ਮਾਣ ਭੱਤਾ ਦੇਣ ਦਾ ਫ਼ੈਸਲਾ ਸ਼ਲਾਘਾਯੋਗ- ‘ਆਪ’ ਸਰਪੰਚ
Ad Position 24
No active advertisement