06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਅੱਜ ਪੰਜਾਬ ਭਰ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਮੂਹਰੇ ਦਿੱਤੇ ਜਾਣਗੇ ਰੋਸ ਧਰਨੇ - ਰਾਜ ਸਿੰਘ ਥੇੜ੍ਹੀ

Ad Position 21
No active advertisement
ਅਜੀਤ ਡੈਸਕ 30-06-2026
ਖਨੌਰੀ, 29 ਜੂਨ (ਬਲਵਿੰਦਰ ਸਿੰਘ ਥਿੰਦ) - ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਝੋਨੇ ਦੀ ਲੁਆਈ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਾਂਮਾਤਰ ਬਿਜਲੀ ਸਪਲਾਈ ਦਿੱਤੇ ਜਾਣ ਦੇ ਖਿਲਾਫ 30 ਜੂਨ ਨੂੰ ਪੰਜਾਬ ਭਰ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਧਰਨੇ ਦਿੱਤੇ ਜਾਣਗੇ। ਇਸ ਲੜੀ ਤਹਿਤ ਜ਼ਿਲ੍ਹਾ ਸੰਗਰੂਰ ਦੇ ਐਸ.ਸੀ ਦਫ਼ਤਰ ਵਿਖੇ ਬੀਕੇਯੂ ਏਕਤਾ ਆਜ਼ਾਦ ਵਲੋਂ ਦੁਪਹਿਰ 12 ਵਜੇ ਤੋਂ ਸ਼ਾਮ ਤਿੰਨ ਵਜੇ ਤੱਕ ਰੋਸ ਧਰਨਾ ਦਿੱਤਾ ਜਾਵੇਗਾ। ਇਹ ਵਿਚਾਰ ਬੀਕੇਯੂ ਏਕਤਾ ਆਜ਼ਾਦ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਨੇ ਪੱਤਰਕਾਰਾਂ ਨਾਲ ਸਾਂਝੇ ਕਰਦਿਆਂ ਦੱਸਿਆ ਕਿ ਪੰਜਾਬ ਭਰ ਵਿੱਚ ਝੋਨੇ ਦੀ ਲੁਆਈ ਦਾ ਕੰਮ ਪੂਰਾ ਜ਼ੋਰਾਂ ਨਾਲ ਚੱਲ ਰਿਹਾ ਹੈ ਪਰ ਪੰਜਾਬ ਸਰਕਾਰ ਦਾ ਬਿਜਲੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ।ਲੋਕਾਂ ਨੂੰ ਚੌਵੀ ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦੇਣ ਵਾਲੀ ਸਰਕਾਰ ਅੱਜ-ਕੱਲ੍ਹ ਸਿਰਫ਼ ਨਾਂ-ਮਾਤਰ ਬਿਜਲੀ ਸਪਲਾਈ ਹੀ ਦੇ ਰਹੀ ਹੈ। ਜਿਸ ਕਰਕੇ ਕਿਸਾਨ ਆਪਣੀਆਂ ਫ਼ਸਲਾਂ ਨੂੰ ਬਚਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕ ਰਹੇ ਹਨ।ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠ ਆਏ ਹੋਏ ਹਨ। ਜੇਕਰ ਸਰਕਾਰਾਂ ਨੇ ਸਮੇਂ ਸਿਰ ਕਿਸਾਨਾਂ ਦੀ ਬਾਂਹ ਨਾ ਫੜੀ ਤਾਂ ਦੇਸ਼ ਭਰ ਦੀ ਕਿਸਾਨੀ ਨੂੰ ਤਬਾਹ ਹੋਣ ਤੋਂ ਕੋਈ ਨਹੀਂ ਬਚਾ ਸਕੇਗਾ। ਜਿਸ ਨਾਲ ਦੇਸ਼ ਭਰ ਵਿੱਚ ਅੰਨ ਦਾ ਸੰਕਟ ਪੈਦਾ ਹੋ ਜਾਵੇਗਾ ਅਤੇ ਦੇਸ਼ ਵਿੱਚ ਅਰਾਜਕਤਾ ਫੈਲਣ ਦਾ ਖ਼ਤਰਾ ਬਣ ਜਾਵੇਗਾ। ਕਿਸਾਨ ਆਗੂਆਂ ਨੇ ਕੇਂਦਰ ਦੀ ਸਰਕਾਰ ਵਲੋਂ ਅਮਰੀਕੀ ਸਰਕਾਰ ਨਾਲ ਕੀਤੇ ਜਾ ਰਹੇ ਕਰ ਮੁਕਤ ਸਮਝੌਤੇ ਨੂੰ ਤੁਰੰਤ ਵਾਪਸ ਲੈਣ ਲਈ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਜੇਕਰ ਇਹ ਸਮਝੌਤਾ ਰੱਦ ਨਾ ਕੀਤਾ ਗਿਆ ਤਾਂ ਕਿਸਾਨਾਂ ਵਲੋਂ ਵੱਡੇ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਨੂੰ ਅੱਜ ਮੰਗ ਪੱਤਰ ਦਿੱਤਾ ਜਾਵੇਗਾ- ਬਨੂ... ਅਗਲੀ ਖ਼ਬਰ ਪਿੰਡ ਭਗਤਪੁਰਾ ਦੀ ਫਿਰਨੀ ਦਾ ਹੋਇਆ ਬੁਰਾ ਹਾਲ
Ad Position 24
No active advertisement