06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਨੂੰ ਅੱਜ ਮੰਗ ਪੱਤਰ ਦਿੱਤਾ ਜਾਵੇਗਾ- ਬਨੂੰੜ, ਖੇੜੀ

Ad Position 21
No active advertisement
ਅਜੀਤ ਡੈਸਕ 30-06-2026
ਸੰਗਰੂਰ, 29 ਜੂਨ (ਚੌਧਰੀ ਨੰਦ ਲਾਲ ਗਾਂਧੀ) – ਸੂਬੇ ਦੇ ਬੇਜ਼ਮੀਨੇ ਸਾਧਨਹੀਨ ਨੂੰ ਪੇਂਡੂ ਕਿਰਤੀਆਂ ਦੇ ਮੰਗਾਂ/ਮਸਲਿਆਂ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਸਰਕਾਰ ਨੂੰ ਭੇਜਿਆ ਜਾਵੇਗਾ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਾਮਰੇਡ ਸਤਪਾਲ ਬਨੂੜ ਸੂਬਾ ਪ੍ਰਧਾਨ ਅਤੇ ਕਾਮਰੇਡ ਚਮਕੌਰ ਸਿੰਘ ਖੇੜੀ ਸੂਬਾ ਜਨਰਲ ਸਕੱਤਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਵੀ ਬੀ ਜੀ ਰਾਮ ਜੀ ਕਾਨੂੰਨ ਰੱਦ ਕੀਤਾ ਜਾਵੇ ਅਤੇ ਮਗਨਰੇਗਾ ਕਾਨੂੰਨ ਮੁੜ ਬਹਾਲ ਕੀਤਾ ਜਾਵੇ। ਇਸ ਅਧੀਨ ਸਾਰੇ ਕਿਰਤੀ ਪਰਿਵਾਰਾਂ ਦੇ ਸਮੁੱਚੇ ਜੀਆਂ ਨੂੰ 700 ਰੁਪਏ ਦੀ ਦਿਹਾੜੀ ਨਾਲ ਸਾਰਾ ਸਾਲ ਕੰਮ ਦਿੱਤਾ ਜਾਵੇ। ਇਸ ਐਕਟ ਦਾ ਘੇਰਾ ਵਧਾ ਕੇ ਸ਼ਹਿਰੀ ਮਜ਼ਦੂਰਾਂ ਨੂੰ ਵੀ ਬਝੱਵਾ ਗਰੰਟੀਸੁਦਾ ਰੁਜ਼ਗਾਰ ਦਿੱਤਾ ਜਾਵੇ। ਉਜਰਤ ਅਦਾਇਗੀ ਤੁਰੰਤ ਕੀਤੀ ਜਾਵੇ ਅਤੇ ਕੀਤੇ ਹੋਏ ਕੰਮਾਂ ਦੇ ਬਕਾਏ ਤੁਰੰਤ ਅਦਾ ਕੀਤੇ ਜਾਣ ਅਤੇ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਪੰਜਾਬ ਵੱਲੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਪਰੰਤੂ ਇਹ ਬੜੇ ਹੀ ਦੁੱਖ ਅਤੇ ਰੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਸਾਡੀਆਂ ਮੰਗਾਂ ਪੂਰੀਆਂ ਕਰਨ ਵੱਲ ਜਾਂ ਤਾਂ ਉੱਕਾ ਹੀ ਧਿਆਨ ਹੀ ਦਿੱਤਾ ਜਾ ਰਿਹਾ ਜਾਂ ਫਿਰ ਫੋਕੇ ਐਲਾਨ ਕਰ ਕੇ ਸਾਰ ਦਿੱਤਾ ਜਾਂਦਾ ਹੈ। ਇਹਨਾਂ ਜਥੇਬੰਦੀਆਂ ਵਿੱਚ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਵਿੱਚ ਸਾਂਝਾ ਮੋਰਚਾ ਪੰਜਾਬ ਸ਼ਾਮਿਲ ਜਥੇਬੰਦੀਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ, ਮਜ਼ਦੂਰ ਮੁਕਤੀ ਮੋਰਚਾ ਪੰਜਾਬ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸ਼ਾਮਲ ਹਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਨੂੰ ਹਰ ਰੋਜ਼ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ -ਕਿਸਾਨ ਆਗੂ ਅਗਲੀ ਖ਼ਬਰ ਅੱਜ ਪੰਜਾਬ ਭਰ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਮੂਹਰੇ ਦਿੱਤੇ ਜਾਣਗੇ ਰੋਸ ਧਰਨੇ - ਰਾਜ ਸਿੰਘ ਥੇੜ੍ਹੀ
Ad Position 24
No active advertisement