06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਕਿਸਾਨਾਂ ਨੂੰ ਹਰ ਰੋਜ਼ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ -ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 30-06-2026
ਮਲੇਰਕੋਟਲਾ, 29 ਜੂਨ (ਮੁਹੰਮਦ ਹਨੀਫ਼ ਥਿੰਦ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਐਕਸੀਅਨ ਹਰਵਿੰਦਰ ਸਿੰਘ ਧੀਮਾਨ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਬਲਾਕ ਆਗੂ ਗੁਰਪ੍ਰੀਤ ਸਿੰਘ ਹਥਨ ਨੇ ਦੱਸਿਆ ਕਿ ਪੰਜਾਬ ਵਿਚ ਝੋਨੇ ਦੀ ਲਵਾਈ ਦੇ ਮੱਦੇਨਜ਼ਰ ਕਿਸਾਨਾਂ ਨੂੰ ਹਰ ਰੋਜ਼ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇ, ਕਿਉਂਕਿ ਪੰਜਾਬ ਵਿਚ ਝੋਨੇ ਦੀ ਲਵਾਈ ਪੂਰੇ ਜ਼ੋਰਾਂ ਨਾਲ ਸ਼ੁਰੂ ਹੋ ਚੁੱਕੀ ਹੈ, ਪਰ ਪੰਜਾਬ ਸਰਕਾਰ ਵੱਲੋਂ ਅੱਠ ਘੰਟੇ ਬਿਜਲੀ ਸਪਲਾਈ ਨਹੀਂ ਦਿੱਤੀ ਜਾਂਦੀ ਜੋ ਕਿ ਸਿਰਫ਼ ਤਿੰਨ-ਚਾਰ ਘੰਟੇ ਬਿਜਲੀ ਸਪਲਾਈ ਹੀ ਦਿੱਤੀ ਜਾ ਰਹੀ ਹੈ, ਉਸ ਵਿਚ ਵੀ ਵੱਡੇ-ਵੱਡੇ ਬਿਜਲੀ ਦੇ ਕੱਟ ਲਗਾ ਕੇ ਕਿਸਾਨਾਂ ਨੂੰ ਖੱਜਲ-ਖੁਆਰ ਕੀਤਾ ਜਾਂਦਾ ਹੈ ਅਤੇ ਬਿਜਲੀ ਸੰਕਟ ਕਾਰਨ ਕਿਸਾਨ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜਬੂਰ ਹਨ। ਇਸ ਕਰ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਮਲੇਰਕੋਟਲਾ ਵੱਲੋਂ ਐਕਸੀਅਨ ਦਾ ਘਿਰਾਓ ਕੀਤਾ ਗਿਆ ਸੀ, ਪਰ ਐਕਸੀਅਨ ਸਾਬ ਕਿਸਾਨਾਂ ਦੀ ਗੱਲ ਸੁਣਨ ਲਈ ਨਹੀਂ ਆਏ, ਫੇਰ ਜਥੇਬੰਦੀ ਵੱਲੋਂ ਮਲੇਰਕੋਟਲਾ ਧੂਰੀ ਬਾਈਪਾਸ ਤੇ ਰੋਡ ਨੂੰ ਜਾਮ ਕਰਨ ਲਈ ਜਾ ਰਹੇ ਸਨ ਤਾਂ ਫੇਰ ਐਕਸੀਅਨ ਅਤੇ ਐੱਸ.ਡੀ.ਓ. ਪੁਸ਼ਵਿੰਦਰ ਸਿੰਘ ਨੇ ਰਸਤੇ ਵਿਚ ਆ ਕੇ ਕਿਸਾਨਾਂ ਨੂੰ ਰੋਕਿਆ ਤੇ ਕਿਸਾਨਾਂ ਨੂੰ ਵਿਸ਼ਵਾਸ ਦਵਾਇਆ ਕਿ ਬਿਜਲੀ ਦੀ ਸਪਲਾਈ 6 ਤੋਂ 7 ਘੰਟੇ ਬਿਨਾਂ ਕਿਸੇ ਕੱਟ ਤੋਂ ਪੂਰੀ ਦਿੱਤੀ ਜਾਵੇਗੀ। ਅੱਜ ਦੇ ਇਸ ਧਰਨੇ ਵਿਚ ਜ਼ਿਲ੍ਹਾ ਆਗੂ ਸਰਵਜੀਤ ਸਿੰਘ, ਨਿਰਮਲ ਸਿੰਘ, ਰਾਜਿੰਦਰ ਸਿੰਘ, ਰਵਿੰਦਰ ਸਿੰਘ, ਚਰਨਜੀਤ ਸਿੰਘ, ਜਗਤਾਰ ਸਿੰਘ, ਸਨਦੀਪ ਸਿੰਘ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਟਿਊਬਵੈਲਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ’ਤੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦਾ ਸਾਂਝਾ ਮੋਰਚਾ ਪੰਜਾਬ ਵਲੋਂ ਮੁੱਖ ਮੰਤਰੀ ਨੂੰ ਅੱਜ ਮੰਗ ਪੱਤਰ ਦਿੱਤਾ ਜਾਵੇਗਾ- ਬਨੂ...
Ad Position 24
No active advertisement