03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-07-2026

ਬੇਰੁਜ਼ਗਾਰ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਵਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੰਗ-ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 01-07-2026
ਭਦੌੜ, 30 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)- ਬੇਰੁਜ਼ਗਾਰ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਵਲੋਂ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਮੰਗ ਪੱਤਰ ਸੌਂਪਿਆ। ਬੇਰੁਜ਼ਗਾਰ ਲਾਇਬ੍ਰੇਰੀਅਨ ਫ਼ਰੰਟ ਪੰਜਾਬ ਦੇ ਸੂਬਾ ਕਨਵੀਨਰ ਰਾਜ ਸਿੰਘ ਭਦੌੜ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸਬੰਧੀ ਹਲਕਾ ਭਦੌੜ, ਜ਼ਿਲ੍ਹਾ ਬਰਨਾਲਾ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਨੂੰ ਜਾਣੂੰ ਕਰਵਾਇਆ ਅਤੇ ਮੰਗ ਪੱਤਰ ਸੌਂਪਿਆ ਗਿਆ। ਫ਼ਰੰਟ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲਾਇਬ੍ਰੇਰੀਆਂ ਨਾਲ ਸਬੰਧਿਤ ਕੋਈ ਵੀ ਨਵੀਂ ਭਰਤੀ ਨਹੀਂ ਕੀਤੀ ਗਈ, ਜਦਕਿ ਪੰਜਾਬ ਵਿਚ ਲਗਭਗ 25 ਹਜ਼ਾਰ ਯੋਗ ਲਾਇਬ੍ਰੇਰੀਅਨ ਬੇਰੁਜ਼ਗਾਰ ਹਨ। ਉਨ੍ਹਾਂ ਕਿਹਾ ਕਿ ਕਈ ਨੌਜਵਾਨ ਉਮਰ ਹੱਦ ਪਾਰ ਕਰਨ ਦੇ ਨੇੜੇ ਹਨ, ਇਸ ਲਈ ਸਰਕਾਰ ਨੂੰ ਜਲਦ ਭਰਤੀ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ। ਫ਼ਰੰਟ ਨੇ ਮੰਗ ਕੀਤੀ ਕਿ ਘੱਟੋ-ਘੱਟ 3000 ਨਵੀਆਂ ਅਸਾਮੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਸਰਕਾਰੀ ਸਕੂਲਾਂ, ਜ਼ਿਲ੍ਹਾ ਪਬਲਿਕ ਲਾਇਬ੍ਰੇਰੀਆਂ ਵਿਚ ਖ਼ਾਲੀ ਅਸਾਮੀਆਂ ਭਰੀਆਂ ਜਾਣ, ਪੰਜਾਬ ਲਾਇਬ੍ਰੇਰੀ ਐਕਟ ਲਾਗੂ ਕੀਤਾ ਜਾਵੇ ਅਤੇ ਭਰਤੀਆਂ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਪਹਿਲ ਦਿੱਤੀ ਜਾਵੇ। ਵਿਧਾਇਕ ਸ: ਲਾਭ ਸਿੰਘ ਉੱਗੋਕੇ ਨੇ ਫ਼ਰੰਟ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੀਆਂ ਮੰਗਾਂ ਨੂੰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਤੱਕ ਪਹੁੰਚਾਉਣਗੇ ਅਤੇ ਲਾਇਬ੍ਰੇਰੀ ਸਟਾਫ਼ ਦੀਆਂ ਭਰਤੀਆਂ ਸਬੰਧੀ ਯੋਗ ਕਾਰਵਾਈ ਲਈ ਯਤਨ ਕਰਨਗੇ। ਇਸ ਸਮੇਂ ਮਨਪ੍ਰੀਤ ਸਿੰਘ ਭਦੌੜ, ਕਮਲਜੀਤ ਕੌਰ, ਮਲਕੀਤ ਸਿੰਘ, ਬੇਅੰਤ ਕੌਰ, ਸਰਬਜੀਤ ਕੌਰ, ਅਮਨ ਕੌਰ, ਲਖਵਿੰਦਰ ਕੌਰ, ਸ਼ੇਰ ਸਿੰਘ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ ਏ.ਡੀ.ਸੀ. ਰਾਹੀਂ ਮੁੱਖ ਮੰਤਰੀ ਨੂੰ ਯਾਦ-ਪੱਤਰ ਭੇਜੇ ਅਗਲੀ ਖ਼ਬਰ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਭਾਕਿਯੂ ਕਾਦੀਆਂ ਵਲੋਂ ਮੁੱਖ ਮਾਰਗ ਜਾਮ ਕਰ ਕੇ ਨਾਅਰੇਬਾਜ਼ੀ
Ad Position 24
No active advertisement